November 16, 2026, 4:29 pm
----------- Advertisement -----------
HomeNewsBreaking Newsਪੰਜਾਬ ਯੂਨੀਵਰਸਿਟੀ ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਕੀਤਾ...

ਪੰਜਾਬ ਯੂਨੀਵਰਸਿਟੀ ਨੇ 3 ਸਤੰਬਰ ਨੂੰ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਦਾ ਕੀਤਾ ਐਲਾਨ

Published on

----------- Advertisement -----------

ਚੰਡੀਗੜ੍ਹ ਵਿਚ ਸਥਿਤ ਪੰਜਾਬ ਯੂਨੀਵਰਸਿਟੀ ਤੇ ਸ਼ਹਿਰ ਦੇ 11 ਕਾਲਜਾਂ ਵਿਚ ਵਿਦਿਆਰਥੀ ਕੌਂਸਲ ਦੀਆਂ ਚੋਣਾਂ 3 ਸਤੰਬਰ ਨੂੰ ਹੋਣਗੀਆਂ। ਨਾਮਜ਼ਦਗੀਆਂ 27 ਅਗਸਤ ਨੂੰ ਭਰੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਯੂਨੀਵਰਸਿਟੀ ਦੇ ਸਟੂਡੈਂਟ ਸੈਂਟਰ ਵਿਚ ਆਯੋਜਿਤ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਗਈ।

ਇਸ ਵਾਰ ਪੀਯੂ ਕੈਂਪਸ ਵਿਚ ਕਾਰ ਰੈਲੀ ਪੂਰੀ ਤਰ੍ਹਾਂ ਤੋਂ ਬੈਨ ਕਰ ਦਿੱਤੀ ਗਈ ਹੈ। ਨਾਲ ਹੀ ਬਿਨਾਂ ਸਟਿੱਕਰ ਦੇ ਕੋਈ ਵੀ ਗੱਡੀ ਕੈਂਪਸ ਵਿਚ ਦਾਖਲ ਨਹੀਂ ਹੋ ਸਕੇਗੀ। ਯੂਨੀਵਰਸਿਟੀ ਪ੍ਰਸ਼ਾਸਨ ਨੇ Code of Conduct ਵੀ ਲਾਗੂ ਕਰ ਦਿੱਤੀ ਹੈ। ਹੁਣ ਕੈਂਪਸ ਵਿਚ ਕਿਸੇ ਨੂੰ ਕਿਸੇ ਤਰ੍ਹਾਂ ਦਾ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

27 ਅਗਸਤ ਨੂੰ ਸਵੇਰੇ 9.30ਤੋਂ 10.30 ਵਜੇ ਤਕ ਨਾਮਜ਼ਦਗੀ ਪ੍ਰਕਿਰਿਆ ਹੋਵੇਗੀ। , ਫਿਰ ਉਸੇ ਦਿਨ ਜਾਂਚ ਕੀਤੀ ਜਾਵੇਗੀ ਅਤੇ ਅੰਤਿਮ ਸੂਚੀ ਲਈ 02.30 ਤੱਕ ਦੁਬਾਰਾ ਇਤਰਾਜ਼ ਦੇਖੇ ਜਾਣਗੇ। 28 ਤਰੀਕ ਨੂੰ ਸਵੇਰੇ 10 ਵਜੇ ਸੂਚੀ ਵਾਪਸ ਲੈਣ ਲਈ ਕੱਢੀ ਜਾਵੇਗੀ ਅਤੇ ਦੁਪਹਿਰ 02.30 ਵਜੇ ਅੰਤਿਮ ਸੂਚੀ ਲਈ ਜਾਵੇਗੀ। ਚੋਣਾਂ 3 ਸਤੰਬਰ ਨੂੰ ਸਵੇਰੇ 09.30 ਵਜੇ ਸ਼ੁਰੂ ਹੋਣਗੀਆਂ, ਗਿਣਤੀ ਜਿਮਨੇਜ਼ੀਅਮ ਹਾਲ ਵਿੱਚ ਕੀਤੀ ਜਾਵੇਗੀ।

ਉਮੀਦਵਾਰ ਦੀ 75 ਫੀਸਦੀ ਹਾਜ਼ਰੀ ਜ਼ਰੂਰੀ ਹੋਵੇਗੀ। ਕਿਸੇ ਵੀ ਵਿਸ਼ੇ ਵਿਚ ਕੰਪਾਰਟਮੈਂਟ ਨਹੀਂ ਹੋਣੀ ਚਾਹੀਦੀ। ਅਕਾਦਮਿਕ ਬੈਕਲਾਗ ਨਹੀਂ ਹੋਣਾ ਚਾਹੀਦਾ। ਕਾਂਫੀਡੈਂਸ਼ੀਅਲ ਰਿਜ਼ਲਟ ਵੀ ਮੰਨਣਯੋਗ ਹੋਵੇਗਾ। ਪ੍ਰਿੰਟਿੰਗ ਮਟੀਰੀਅਲ ਦਾ ਇਸਤੇਮਾਲ ਨਹੀਂ ਕੀਤਾ ਜਾਵੇਗਾ। ਸੁਰੱਖਿਆ ਨੂੰ ਲੈ ਕੇ ਇਸ ਵਾਰ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਵੱਖ-ਵੱਖ ਗੇਟਾਂ ‘ਤੇ ਸੇਫਟੀ ਇੰਚਾਰਜ, ਸੁਪਰਵੀਜ਼ਨ ਕਰਨਗੇ। ਵਾਧੂ ਸਟਾਫ ਲਗਾਇਆ ਗਿਆ। 400 ਚੰਡੀਗੜ੍ਹ ਪੁਲਿਸ ਮੁਲਾਜ਼ਮ ਵੀ ਡਿਊਟੀ ‘ਤੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...