November 16, 2026, 9:31 pm
----------- Advertisement -----------
HomeNewsBreaking Newsਸਮਰਾਲਾ 'ਚ ਕਿਸਾਨਾਂ ਦੀ ਮਹਾਂਪੰਚਾਇਤ , ਭਾਰੀ ਮੀਂਹ ਦੇ ਬਾਵਜੂਦ ਤਿਆਰੀਆਂ ਮੁਕੰਮਲ

ਸਮਰਾਲਾ ‘ਚ ਕਿਸਾਨਾਂ ਦੀ ਮਹਾਂਪੰਚਾਇਤ , ਭਾਰੀ ਮੀਂਹ ਦੇ ਬਾਵਜੂਦ ਤਿਆਰੀਆਂ ਮੁਕੰਮਲ

Published on

----------- Advertisement -----------

ਭਾਰੀ ਬਰਸਾਤ ਦੇ ਬਾਵਜੂਦ ਵੀ ਸੰਯੁਕਤ ਕਿਸਾਨ ਮੋਰਚੇ ਵਲੋਂ ਕੱਲ੍ਹ ਸਮਰਾਲਾ ਦੀ ਅਨਾਜ ਮੰਡੀ ਵਿਚ ਕੀਤੀ ਜਾ ਰਹੀ ਕਿਸਾਨ ਮਹਾਂਪੰਚਾਇਤ ਅਤੇ ਜੇਤੂ ਰੈਲੀ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀਆਂ ਹਨ। ਬੇਸ਼ੱਕ ਅੱਜ ਤੜਕਸਾਰ ਹੋਈ ਬਰਸਾਤ ਕਾਰਨ ਇਸ ਰੈਲੀ ਲਈ ਲੱਗਾ ਟੈਂਟ ਗਿੱਲ੍ਹਾ ਹੋ ਗਿਆ ਅਤੇ ਗਰਾਊਂਡ ਜਲਥਲ ਹੋ ਗਿਆ ਸੀ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਸਾਫ ਗਰਾਊਂਡ ਅਤੇ ਟੈਂਟ ਨੂੰ ਸੁਕਾ ਕੇ ਫਿਰ ਤੋਂ ਲਾਏ ਜਾਣ ਦੇ ਕੰਮਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ। ਰੈਲੀ ਦੇ ਪ੍ਰਬੰਧਾਂ ਦੀ ਦੇਖ-ਰੇਖ ਕਰਨ ਲਈ ਪਹੁੰਚੇ ਕਿਸਾਨ ਆਗੂਆਂ ਨੇ ਆਪਸੀ ਮੀਟਿੰਗ ਵੀ ਕੀਤੀ। ਉਧਰ ਰੈਲੀ ਦੇ ਪ੍ਰਬੰਧਾਂ ਅਤੇ ਰੈਲੀ ਵਿਚ ਆਉਣ ਵਾਲੇ ਵਾਹਨਾਂ ਦੀ ਪਾਰਕਿੰਗ ਦੀ ਰੂਪ-ਰੇਖਾ ਉਲੀਕਣ ਲਈ ਸਥਾਨਕ ਉਪ ਕਪਤਾਨ ਅਤੇ ਐਸ.ਐਚ.ਓ. ਸਮਰਾਲਾ ਨੇ ਰੈਲੀ ਵਾਲੇ ਸਥਾਨ ਦਾ ਦੌਰਾ ਕੀਤਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਬੂਟਾ ਸਿੰਘ ਬੁਰਜ ਗਿੱਲ ਨੇ ਦੱਸਿਆ ਕਿ ਇਹ ਕਿਸਾਨ ਪੰਚਾਇਤ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਦਾ ਨੋਟੀਫਿਕੇਸ਼ਨ ਵਾਪਸ ਲੈਣ ਉਪਰੰਤ ਜੇਤੂ ਰੈਲੀ ਵਜੋਂ ਹੋਵੇਗੀ, ਜਿਸ ਵਿਚ ਪੰਜਾਬ ਭਾਰਤ ਦੇ ਕਿਸਾਨ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਲਈ ਇਕ ਲੱਖ ਵਿਅਕਤੀਆਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਰਾਜੇਵਾਲ ਨੇ ਦੱਸਿਆ ਕਿ ਰੈਲੀ ਵਿਚ ਡਾਕਟਰੀ ਸਹਾਇਤਾ ਲਈ ਪ੍ਰਸ਼ਾਸਨ ਵਲੋਂ ਚਾਰ ਐਂਬੂਲੈਂਸਾਂ ਤੇ ਤਿੰਨ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖੇਤੀ ਤੇ ਡੇਅਰੀ ਲਈ ਕੀਤਾ ਜਾ ਰਿਹਾ ਕਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ, ਪੰਜਾਬ ‘ਚ ਪਾਣੀਆਂ ਦੇ ਮਸਲੇ ਤੇ ਕਿਸਾਨਾਂ ਦੇ ਬਕਾਇਆ ਖੜ੍ਹੇ ਅਰਬਾਂ ਰੁਪਏ ਦੀ ਅਦਾਇਗੀ ਕਰਵਾਉਣ ਸਮੇਤ ਸਹਿਕਾਰੀ ਵਿਭਾਗ ਵਿਚ ਘਪਲਿਆਂ ਆਦਿ ਕਿਸਾਨਾਂ ਨਾਲ ਸਬੰਧਿਤ ਮੰਗਾਂ ਮੰਨਵਾਉਣ ਲਈ ਆਰੰਭ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਦਾ ਐਕਸ਼ਨ ਪਲਾਨ ਐਲਾਨ ਕੀਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲ ਮਾਜਰਾ, ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਡਸਾ, ਤੇਜਿੰਦਰ ਸਿੰਘ ਤੇਜੀ ਰਾਜੇਵਾਲ, ਕਿਸਾਨ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...