November 16, 2026, 6:04 pm
----------- Advertisement -----------
HomeNewsBreaking Newsਪਾਣੀ ਨੇ ਮਚਾਈ ਹਾਹਾਕਾਰ, ਪਾਣੀ ‘ਚ ਫਸੇ ਨਵੋਦਿਆ ਵਿਦਿਆਲਿਆ ਦੇ ਬੱਚੇ

ਪਾਣੀ ਨੇ ਮਚਾਈ ਹਾਹਾਕਾਰ, ਪਾਣੀ ‘ਚ ਫਸੇ ਨਵੋਦਿਆ ਵਿਦਿਆਲਿਆ ਦੇ ਬੱਚੇ

Published on

----------- Advertisement -----------

ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿਖੇ ਪੜ੍ਹਨ ਵਾਲੇ 400 ਦੇ ਕਰੀਬ ਵਿਦਿਆਰਥੀ ਰਾਵੀ ਦਾ ਪਾਣੀ ਸਕੂਲ ਵਿਚ ਵੜਨ ਕਰਕੇ ਸਕੂਲ ਦੇ ਹੋਸਟਲਾਂ ਵਿਚ ਹੀ ਫਸ ਕੇ ਰਹਿ ਗਏ ਹਨ। ਸੋਸ਼ਲ ਮੀਡੀਆ ’ਤੇ ਆਈਆਂ ਵੀਡੀਓ ਅਤੇ ਫੋਟੋਆਂ ਤੋਂ ਦੇਖਿਆ ਜਾਵੇ ਤਾਂ ਪੰਜ ਤੋਂ ਛੇ ਫੁੱਟ ਪਾਣੀ ਸਕੂਲ ਅੰਦਰ ਵੜ ਗਿਆ। ਦੱਸਿਆ ਜਾ ਰਿਹਾ ਹੈ ਕਿ ਰਾਤ ਕਰੀਬ ਡੇਢ ਵਜੇ ਪਾਣੀ ਸਕੂਲ ਅੰਦਰ ਦਾਖਲ ਹੋਇਆ, ਜਿਸ ਤੋਂ ਬਾਅਦ ਵਿਦਿਆਰਥੀਆਂ ਨੂੰ ਹੇਠਲੀ ਮੰਜ਼ਿਲ ਤੋਂ ਤੀਸਰੀ ਮੰਜ਼ਿਲ ’ਤੇ ਲਿਜਾਇਆ ਗਿਆ। ਸਕੂਲ ਵਿਚ ਕਲਾਸ ਰੂਮ ਦਫ਼ਤਰ ਅਤੇ ਹੋਰ ਕਮਰੇ ਪਾਣੀ ਨਾਲ ਬੁਰੀ ਤਰ੍ਹਾਂ ਭਰ ਗਏ। ਅਧਿਆਪਕ ਵੀ ਬੁਰੀ ਤਰ੍ਹਾਂ ਫਸੇ ਹੋਏ ਹਨ। ਵਿਦਿਆਰਥੀਆਂ ਦੇ ਨਾਲ ਭਾਵੇਂ ਅਧਿਆਪਕ ਤੀਸਰੀ ਮੰਜ਼ਿਲ ’ਤੇ ਬੈਠੇ ਹਨ ਪਰ ਮਾਪੇ ਚਿੰਤਾ ਦੇ ਆਲਮ ਵਿਚ ਹਨ ਨਾ ਤਾਂ ਕੋਈ ਰਸਤਾ ਬਚਿਆ ਜਿਸ ਵਿਚੋਂ ਜਾ ਕੇ ਮਾਪੇ ਆਪਣੇ ਬੱਚਿਆਂ ਨੂੰ ਲਿਆ ਸਕਣ ਅਤੇ ਨਾ ਹੀ ਸਕੂਲ ਵਲੋਂ ਕੋਈ ਪਹਿਲਾਂ ਤੋਂ ਐਡਵਾਈਜ਼ਰੀ ਜਾਰੀ ਕੀਤੀ ਗਈ । ਇਥੋਂ ਤੱਕ ਕਿ ਰਾਤ ਡੇਢ ਵਜੇ ਪਾਣੀ ਭਾਵੇਂ ਸਕੂਲ ਅੰਦਰ ਵੜ ਗਿਆ ਸੀ ਪਰ ਦੁਪਹਿਰ 11 ਵੱਜ ਚੁੱਕੇ ਹਨ ਪਰ ਕੋਈ ਵੀ ਜ਼ਿਲ੍ਹੇ ਦਾ ਅਧਿਕਾਰੀ ਬੱਚਿਆਂ ਅਤੇ ਅਧਿਆਪਕਾਂ ਦੀ ਸਾਰ ਲੈਣ ਨਹੀਂ ਪਹੁੰਚਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...