September 20, 2026, 12:08 pm
----------- Advertisement -----------
HomeNewsBreaking Newsਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ...

ਹੜ੍ਹਾਂ ਨਾਲ ਜੂਝ ਰਹੇ ਪੰਜਾਬ ਲਈ ਅਗਲੇ ਤਿੰਨ ਦਿਨ ਨਾਜ਼ੁਕ, ਭਾਰੀ ਮੀਂਹ ਦਾ ਅਲਰਟ

Published on

----------- Advertisement -----------

ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਹਾਲਾਤ ਵਿਗੜ ਗਏ ਹਨ। ਸੂਬੇ ਵਿੱਚ ਹੜ੍ਹ ਦੇ ਹਲਾਤ ਹੈ। ਹਜ਼ਾਰਾਂ ਏਕੜ ਜ਼ਮੀਨ, ਫਸਲਾਂ, ਦਰਿਆਵਾਂ ਦੇ ਕੰਢਿਆਂ ‘ਤੇ ਸਥਿਤ ਪਿੰਡ ਡੁੱਬ ਗਏ ਹਨ। ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡ ਕੱਟੇ ਗਏ ਹਨ। ਸੜਕਾਂ ਅਤੇ ਪੁਲ ਟੁੱਟ ਗਏ ਹਨ। ਸੜਕੀ ਆਵਾਜਾਈ ਦੇ ਨਾਲ-ਨਾਲ ਰੇਲ ਸੇਵਾਵਾਂ ਵੀ ਠੱਪ ਹੋ ਗਈਆਂ ਹਨ। ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕ ਆਪਣੀਆਂ ਜਾਨਾਂ ਬਚਾਉਣ ਲਈ ਸੁਰੱਖਿਅਤ ਥਾਵਾਂ ‘ਤੇ ਪਹੁੰਚ ਰਹੇ ਹਨ। ਲੋਕਾਂ ਨੂੰ ਬਚਾਉਣ ਲਈ ਫੌਜ ਦੀ ਮਦਦ ਲਈ ਜਾ ਰਹੀ ਹੈ।

ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਸ਼ੁੱਕਰਵਾਰ ਤੋਂ ਤਿੰਨ ਦਿਨਾਂ ਤੱਕ ਫਿਰ ਤੋਂ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ। ਵੀਰਵਾਰ ਨੂੰ ਪੰਜਾਬ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਸੂਬੇ ਵਿੱਚ ਹੜ੍ਹਾਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਇਸ ਤੋਂ ਇਲਾਵਾ ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਵੀ ਸਥਿਤੀ ਖਰਾਬ ਹੈ। ਪਿਛਲੇ 24 ਘੰਟਿਆਂ ਵਿੱਚ, ਪੌਂਗ ਡੈਮ ਅਤੇ ਰਣਜੀਤ ਸਾਗਰ ਡੈਮ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ। ਸਥਿਤੀ ਨੂੰ ਕਾਬੂ ਤੋਂ ਬਾਹਰ ਹੁੰਦੇ ਦੇਖ ਕੇ, ਫੌਜ, ਸੀਮਾ ਸੁਰੱਖਿਆ ਬਲ (BSF), ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF) ਅਤੇ ਰਾਜ ਆਫ਼ਤ ਪ੍ਰਤੀਕਿਰਿਆ ਬਲ (SDRF) ਨੇ ਪੰਜਾਬ ਪੁਲਿਸ ਦੇ ਨਾਲ ਮਿਲ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲਿਜਾਣ ਲਈ ਹੈਲੀਕਾਪਟਰਾਂ ਦੀ ਵੀ ਵਰਤੋਂ ਕੀਤੀ ਗਈ ਹੈ।

ਲਗਾਤਾਰ ਮੀਂਹ ਕਾਰਨ ਅੰਮ੍ਰਿਤਸਰ ਵਿੱਚ ਰਾਵੀ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ। ਜ਼ਿਲ੍ਹੇ ਦੇ 40 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਵੀਰਵਾਰ ਨੂੰ, ਭਾਰਤੀ ਫੌਜ ਨੇ ਜ਼ਿੰਮੇਵਾਰੀ ਸੰਭਾਲੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ।

ਪੰਜਾਬ ਦੇ ਅੱਠ ਜ਼ਿਲ੍ਹੇ ਭਿਆਨਕ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਰਾਵੀ ਨਦੀ ਵਿੱਚ ਵਾਧੇ ਕਾਰਨ ਬੁੱਧਵਾਰ ਨੂੰ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦੇ ਚਾਰ ਗੇਟ ਟੁੱਟ ਗਏ, ਜਿਸ ਕਾਰਨ ਉੱਥੇ ਤਾਇਨਾਤ 50 ਕਰਮਚਾਰੀ ਫਸ ਗਏ। ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਬਾਹਰ ਕੱਢਿਆ ਗਿਆ। ਇਸ ਦੇ ਨਾਲ ਹੀ, ਗੁਰਦਾਸਪੁਰ ਜ਼ਿਲ੍ਹੇ ਦੇ ਜਵਾਹਰ ਨਵੋਦਿਆ ਵਿਦਿਆਲਿਆ ਦਬੂਦੀ ਵਿੱਚ ਰਾਤ ਤੋਂ ਫਸੇ 381 ਵਿਦਿਆਰਥੀਆਂ ਅਤੇ 70 ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...