November 16, 2026, 9:15 pm
----------- Advertisement -----------
HomeNewsBreaking Newsਕਾਮੇਡੀ ਕਿੰਗ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ ਅੱਜ, ਚੰਡੀਗੜ੍ਹ ਦੇ ਗੁਰੂਘਰ ਵਿਚ...

ਕਾਮੇਡੀ ਕਿੰਗ ਜਸਵਿੰਦਰ ਭੱਲਾ ਦੀ ਅੰਤਿਮ ਅਰਦਾਸ ਅੱਜ, ਚੰਡੀਗੜ੍ਹ ਦੇ ਗੁਰੂਘਰ ਵਿਚ ਪਏਗਾ ਭੋਗ

Published on

----------- Advertisement -----------

ਪੰਜਾਬੀ ਫਿਲਮਾਂ ਦੇ ਮਸ਼ਹੂਰ ਕਾਮੇਡੀਅਨ ਅਤੇ ਦਰਸ਼ਕਾਂ ਦੇ ਚਹੇਤੇ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਵੱਡੀਆਂ ਸ਼ਖਸੀਅਤਾਂ ਉੱਥੇ ਪਹੁੰਚਣਗੀਆਂ, ਜਿਸ ਲਈ ਪੁਲਿਸ ਨੇ ਵੀ ਤਿਆਰੀਆਂ ਕਰ ਲਈਆਂ ਹਨ।

ਭੱਲਾ ਦਾ 22 ਅਗਸਤ ਦੀ ਸਵੇਰ ਨੂੰ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਜਨਮ 4 ਮਈ 1960 ਨੂੰ ਲੁਧਿਆਣਾ ਦੇ ਦੋਰਾਹਾ ਕਸਬੇ ਵਿੱਚ ਹੋਇਆ ਸੀ। ਭੱਲਾ ਦੇ ਦਿਹਾਂਤ ‘ਤੇ ਪੰਜਾਬੀ ਫਿਲਮ ਇੰਡਸਟਰੀ ਦੀਆਂ ਵੱਡੀਆਂ ਸ਼ਖਸੀਅਤਾਂ ਦੇ ਨਾਲ-ਨਾਲ ਰਾਜਨੀਤੀ ਅਤੇ ਸਮਾਜ ਦੀਆਂ ਮੰਨੀਆਂ-ਪ੍ਰਮੰਨੀਆਂ ਹਸਤੀਆਂ ਅੰਤਿਮ ਵਿਦਾਈ ਦੇਣ ਪਹੁੰਚੀਆਂ ਸਨ।

ਜਸਵਿੰਦਰ ਭੱਲਾ ਦਾ 23 ਅਗਸਤ ਨੂੰ ਮੋਹਾਲੀ ਵਿੱਚ ਸਸਕਾਰ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਦੇ ਪੁੱਤਰ ਪੁਖਰਾਜ ਨੇ ਚਿਤਾ ਨੂੰ ਅਗਨੀ ਦਿੱਤੀ। ਇਸ ਦੌਰਾਨ ਪੰਜਾਬੀ ਸਿਤਾਰੇ ਗਿੱਪੀ ਗਰੇਵਾਲ ਅਤੇ ਬੀਨੂ ਢਿੱਲੋਂ ਭਾਵੁਕ ਮਾਹੌਲ ਵਿੱਚ ਰੋ ਪਏ। ਸ਼ਮਸ਼ਾਨਘਾਟ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਇਕੱਠੇ ਹੋਏ ਸਨ। ਭੀੜ ਨੂੰ ਸੰਭਾਲਣ ਲਈ ਸਖ਼ਤ ਪੁਲਿਸ ਪ੍ਰਬੰਧ ਕੀਤੇ ਗਏ ਸਨ।

ਅੰਤਿਮ ਸੰਸਕਾਰ ਮੌਕੇ ਪੰਜਾਬੀ ਫਿਲਮ ਜਗਤ ਤੋਂ ਨੀਰੂ ਬਾਜਵਾ, ਹੰਸਰਾਜ ਹੰਸ, ਅਮਰ ਨੂਰੀ, ਮਨਕੀਰਤ ਔਲਖ, ਜਿੰਮੀ ਸ਼ੇਰਗਿੱਲ ਅਤੇ ਕਾਮੇਡੀਅਨ ਬੀ.ਐਨ.ਸ਼ਰਮਾ ਹਾਜ਼ਰ ਸਨ। ਸਿਆਸੀ ਜਗਤ ਤੋਂ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ‘ਆਪ’ ਸਰਕਾਰ ਦੇ ਮੰਤਰੀ ਤਰੁਣਪ੍ਰੀਤ ਸੌਂਧ ਅਤੇ ਸਾਬਕਾ ਮੰਤਰੀ ਬਲਬੀਰ ਸਿੱਧੂ ਸਮੇਤ ਕਈ ਆਗੂ ਵੀ ਸ਼ਰਧਾਂਜਲੀ ਦੇਣ ਪਹੁੰਚੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...