November 16, 2026, 5:55 pm
----------- Advertisement -----------
HomeNewsBreaking Newsਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ...

ਹੜ੍ਹਾਂ ਕਾਰਨ 4 ਲੱਖ ਏਕੜ ਰਕਬਾ ਡੁੱਬਣ ਨਾਲ ਦੇਸ਼ ਦਾ ਅੰਨ ਭੰਡਾਰ ਸੰਕਟ ‘ਚ, ਗੁਰਮੀਤ ਖੁੱਡੀਆਂ ਵੱਲੋਂ ਕੇਂਦਰ ਤੋਂ ਤੁਰੰਤ ਆਰਥਿਕ ਰਾਹਤ ਦੀ ਮੰਗ

Published on

----------- Advertisement -----------

ਚੰਡੀਗੜ੍ਹ, 4 ਸਤੰਬਰ:ਹੜ੍ਹਾਂ ਕਾਰਨ ਮੁਸ਼ਕਿਲ ਭਰੇ ਦੌਰ ਵਿੱਚੋਂ ਗੁਜ਼ਰ ਰਹੇ ਦੇਸ਼ ਦੇ ਅੰਨ ਭੰਡਾਰ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਅਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ।

ਸ. ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ ‘ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਉਪਰੰਤ ਸ. ਖੁੱਡੀਆਂ ਨੇ ਸ੍ਰੀ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਸੂਬੇ ਦੇ ਦੌਰੇ ‘ਤੇ ਆਏ ਸਨ।

ਹੜ੍ਹਾਂ ਕਾਰਨ ਵੱਡੇ ਪੱਧਰ ਉੱਤੇ ਹੋਏ ਨੁਕਸਾਨ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁਢਲੀ ਪੜਤਾਲ ਅਨੁਸਾਰ 4 ਲੱਖ ਏਕੜ ਤੋਂ ਵੱਧ ਰਕਬੇ ਵਿੱਚ ਖੜ੍ਹੀਆਂ ਫਸਲਾਂ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਈਆਂ ਹਨ। ਵਾਢੀ ਦੇ ਸੀਜ਼ਨ ਤੋਂ ਕੁਝ ਹਫ਼ਤੇ ਪਹਿਲਾਂ, ਝੋਨੇ ਦੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਬਾਹੀ ਦੇ ਨਤੀਜੇ ਵਜੋਂ ਕਿਸਾਨਾਂ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਪਸ਼ੂਧਨ ਨੂੰ ਹੋਏ ਭਾਰੀ ਨੁਕਸਾਨ ਨਾਲ ਪੇਂਡੂ ਆਰਥਿਕਤਾ ‘ਤੇ ਹੋਰ ਵੀ ਮਾੜਾ ਪ੍ਰਭਾਵ ਪਿਆ ਹੈ।

ਸ. ਖੁੱਡੀਆਂ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦਾ ਵਿਸ਼ੇਸ਼ ਯੋਗਦਾਨ ਹੈ ਅਤੇ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਦੇ ਨਾਤੇ ਕੇਂਦਰੀ ਖ਼ੁਰਾਕ ਪੂਲ ਵਿੱਚ ਪੰਜਾਬ  ਅਹਿਮ ਯੋਗਦਾਨ ਪਾਉਂਦਾ ਹੈ। ਹਾਲਾਂਕਿ ਹੜ੍ਹਾਂ ਕਾਰਨ ਫ਼ਸਲਾਂ, ਖੇਤੀਬਾੜੀ ਬੁਨਿਆਦੀ ਢਾਂਚਾ ਅਤੇ ਪੇਂਡੂ ਆਰਥਿਕਤਾ ਵੱਡੇ ਪੱਧਰ ‘ਤੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਸੂਬੇ ਦੀ ਆਰਥਿਕ ਰੀੜ੍ਹ ਦੀ ਹੱਡੀ ਖੇਤੀਬਾੜੀ ਬਹੁਤ ਜ਼ਿਆਦਾ ਦਬਾਅ ਹੇਠ ਹੈ, ਇਸ ਲਈ ਇਸ ਖੇਤਰ ਨੂੰ ਮੁੜ ਸੁਰਜੀਤ ਕਰਨ ਅਤੇ ਕਿਸਾਨਾਂ ਨੂੰ ਫ਼ੌਰੀ ਸਹਾਇਤਾ ਦੀ ਲੋੜ ਹੈ।

ਹੜ੍ਹ ਪੀੜਤਾਂ ਲਈ ਨਿਗੂਣੇ ਮੁਆਵਜ਼ੇ ‘ਤੇ ਚਿੰਤਾ ਪ੍ਰਗਟਾਉਂਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਮੌਜੂਦਾ ਮੁਆਵਜ਼ਾ 6,800 ਰੁਪਏ ਪ੍ਰਤੀ ਏਕੜ ਹੈ, ਜੋ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਹਨਾਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮੁਆਵਜ਼ੇ ਨੂੰ ਵਧਾ ਕੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਕੀਤਾ ਜਾਵੇ।

ਸ. ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ 8,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨਾਂ  ਸਪੱਸ਼ਟ ਕੀਤਾ ਕਿ ਪੰਜਾਬ ਨੂੰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਲੋੜ ਹੈ।

  •  
  •  
  •  
----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...