August 26, 2026, 10:32 pm
----------- Advertisement -----------
HomeNewsBreaking News‘ਆਪ’ ਆਗੂ ਨਵਨੀਤ ਨੀਤੂ ਦੀ ਸੜਕ ਹਾਦਸੇ ‘ਚ ਮੌ.ਤ, ਹੜ੍ਹ ਪੀੜਤਾਂ ਦੀ...

‘ਆਪ’ ਆਗੂ ਨਵਨੀਤ ਨੀਤੂ ਦੀ ਸੜਕ ਹਾਦਸੇ ‘ਚ ਮੌ.ਤ, ਹੜ੍ਹ ਪੀੜਤਾਂ ਦੀ ਮਦਦ ਕਰਕੇ ਪਰਤ ਰਹੇ ਸਨ ਘਰ ਵਾਪਸ

Published on

----------- Advertisement -----------

ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਆਗੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਪਹੁੰਚਾ ਕੇ ਘਰ ਵਾਪਸ ਪਰਤ ਰਹੇ ਸਨ ਕਿ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ। ਸਮੁੱਚੀ ਆਮ ਆਦਮੀ ਪਾਰਟੀ ਸਣੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਯੂਥ ਕਲੱਬ, ਮਾਨਸਾ ਹਲਕੇ ਦੇ ਕੋਆਰਡੀਨੇਟਰ ਨਵਨੀਤ ਸਿੰਘ ਨੀਤੂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਲਿਖਿਆ ਕਿ ਨਵਨੀਤ ਸਿੰਘ ਨੀਤੂ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਬਹੁਤ ਦੁਖਦਾਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲਗਾਤਾਰ ਸੇਵਾ ਕਰਨ ਵਾਲੀ ਨਵਨੀਤ ਹਰ ਵਰਕਰ ਲਈ ਇੱਕ ਉਦਾਹਰਣ ਸੀ। ਅਸੀਂ ਇਸ ਮੁਸ਼ਕਲ ਸਮੇਂ ਵਿੱਚ ਪੂਰੇ ਪਰਿਵਾਰ ਦੇ ਨਾਲ ਖੜ੍ਹੇ ਹਾਂ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ। ਨਵਨੀਤ ਨੀਤੂ ਦੀ ਮੌਤ ‘ਤੇ ਦੁੱਖ ਪ੍ਰਗਟਾਉਂਦਿਆਂ CM ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਯੂਥ ਕਲੱਬ, ਹਲਕਾ ਮਾਨਸਾ ਦੇ ਕੋਆਰਡੀਨੇਟਰ ਨਵਨੀਤ ਸਿੰਘ ਨੀਤੂ ਜੀ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ। ਪਿਛਲੇ ਕਈ ਦਿਨਾਂ ਤੋਂ ਨਵਨੀਤ ਆਪਣੀ ਟੀਮ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬੇਜ਼ੁਬਾਨ ਪਸ਼ੂਆਂ ਲਈ ਹਰਾ ਚਾਰਾ ਮੁਹੱਈਆ ਕਰਵਾ ਰਹੇ ਸੀ। ਹਾਦਸੇ ਦੇ ਸਮੇਂ ਵੀ ਉਹ ਸੇਵਾ ਕਰਨ ਤੋਂ ਬਾਅਦ ਆਪਣੇ ਪਿੰਡ ਵਾਪਸ ਆ ਰਹੇ ਸੀ। ਨਵਨੀਤ ਦੀ ਹੌਸਲਾ ਹਿੰਮਤ ਅਤੇ ਪੰਜਾਬ ਪ੍ਰਤੀ ਨਿਸ਼ਕਾਮ ਸੇਵਾ ਨੂੰ ਸਲਾਮ। ਆਮ ਆਦਮੀ ਪਾਰਟੀ ਇਸ ਔਖੇ ਸਮੇਂ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...

ਅਗਸਤ ‘ਚ H1N1 ਦੇ 70 ਮਾਮਲੇ, ਵਧਿਆ ਸਵਾਇਨ ਫਲੂ ਦਾ ਕਹਿਰ

Punjab ਵਿੱਚ Swine Flu ਦੇ 70 ਮਾਮਲੇ ਸਾਹਮਣੇ ਆਏ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ...

Nijjar Murder Case: ਪੰਨੂ ਨੇ ਵੀਡੀਓ ਜਾਰੀ ਕਰਕੇ ਗੋਲਡੀ ਬਰਾੜ ਤੇ ਬਿਸ਼ਨੋਈ ਗੈਂਗ ਨੂੰ ਦਿੱਤੀ ਬਦਲਾ ਲੈਣ ਦੀ ਧਮਕੀ

ਗੈਂਗਸਟਰ ਗੋਲਡੀ ਬਰਾੜ ਵੱਲੋਂ ਖਾਲਿਸਤਾਨੀ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜ਼ਿੰਮੇਵਾਰੀ ਲਏ...

103 ਸਾਲ ਦੀ ਉਮਰ ‘ਚ ਬਜ਼ੁਰਗ ਦਾ ਹੋਇਆ ਦਿਹਾਂਤ, ਪੋਤਿਆਂ ਨੇ ਢੋਲ ਵਾਜਿਆਂ ਨਾਲ ਦਿੱਤੀ ਅੰਤਿਮ ਵਿਦਾਈ

ਮੋਗਾ ਇਲਾਕੇ ਵਿੱਚ ਇੱਕ ਭਾਵੁਕ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਦਾ 103 ਸਾਲ...

ਮੋਹਾਲੀ ਦੇ ਪਿੰਡ ਘੜੂੰਆਂ ‘ਚ ਮਿਲਿਆ ਮਿੱਟੀ ‘ਚ ਦੱਬਿਆ ਖਜਾਨਾ, ਚਾਂਦੀ ਦੇ ਪੁਰਾਣੇ ਸਿੱਕਿਆਂ ਨਾਲ ਭਰਿਆ ਸੀ ਕੁੱਜਾ

ਮੋਹਾਲੀ ਦੇ ਇਤਿਹਾਸਕ ਅਤੇ ਪ੍ਰਾਚੀਨ ਪਿੰਡ ਘੜੂੰਆਂ ਵਿੱਚ ਮੰਗਲਵਾਰ ਨੂੰ ਉਸ ਸਮੇਂ ਸਨਸਨੀ ਫੈਲ...

ਭਲਕੇ ਪੰਜਾਬ ਬੰਦ ਨਹੀਂ, ਸਿਰਫ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ, ਜਾਣੋ ਕਿਹੜੀਆਂ ਸੇਵਾਵਾਂ ‘ਤੇ ਪਊ ਅਸਰ

ਪੰਜਾਬ ਦੇ 3 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ 4 ਲੱਖ ਤੋਂ ਵੱਧ ਪੈਨਸ਼ਨਰ...

ਸੰਵੇਦਨਸ਼ੀਲਤਾ, ਇਲਾਜ ਅਤੇ ਸਨਮਾਨਜਨਕ ਸਮਾਜਿਕ ਪੁਨਰ-ਸਮਾਵੇਸ਼ ਪੰਜਾਬ ਦੀ ਨੁਕਸਾਨ-ਨਿਊਨੀਕਰਨ ਪਹੁੰਚ ਦੇ ਕੇਂਦਰ ਵਿੱਚ: ਡਾ. ਬਲਬੀਰ ਸਿੰਘ

ਚੰਡੀਗੜ੍ਹ; 25 ਅਗਸਤ 2026:ਭਗਵੰਤ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਨੁਕਸਾਨ-ਨਿਊਨੀਕਰਨ ਸੇਵਾਵਾਂ ‘ਯੁੱਧ...

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...