November 16, 2026, 3:44 pm
----------- Advertisement -----------
HomeNewsBreaking Newsਪੁਲਿਸ ਨੇ ਚੱਲਦੇ ਵਿਆਹ ‘ਚੋਂ ਚੱਕ ਲਿਆ 45 ਸਾਲ ਦਾ ਲਾੜਾ, 15...

ਪੁਲਿਸ ਨੇ ਚੱਲਦੇ ਵਿਆਹ ‘ਚੋਂ ਚੱਕ ਲਿਆ 45 ਸਾਲ ਦਾ ਲਾੜਾ, 15 ਸਾਲਾਂ ਕੁੜੀ ਨਾਲ ਕਰਵਾਉਣ ਲੱਗਾ ਸੀ ਵਿਆਹ

Published on

----------- Advertisement -----------

ਅਬੋਹਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਚੱਲਦੇ ਵਿਆਹ ਵਿਚੋਂ ਲਾੜੇ ਨੂੰ ਚੁੱਕ ਲਿਆ ਗਿਆ ਕਿਉਂਕਿ 45 ਸਾਲ ਦੇ ਵਿਅਕਤੀ ਵੱਲੋਂ 15 ਸਾਲ ਦੀ ਨਾਬਾਲਗ ਕੁੜੀ ਨਾਲ ਵਿਆਹ ਕਰਵਾਇਆ ਜਾ ਰਿਹਾ ਸੀ। ਜਦੋਂ ਇਸ ਦੀ ਭਣਕ ਬਾਲ ਵਿਕਾਸ ਵਿਭਾਗ ਤੇ ਪੁਲਿਸ ਪ੍ਰਸ਼ਾਸਨ ਨੂੰ ਲੱਗੀ ਤਾਂ ਉਨ੍ਹਾਂ ਵੱਲੋਂ ਮੌਕੇ ‘ਤੇ ਜਾ ਕੇ ਕਾਰਵਾਈ ਕੀਤੀ ਗਈ ਤੇ ਵਿਆਹ ਨੂੰ ਰੁਕਵਾ ਦਿੱਤਾ ਗਿਆ।

ਜਦੋਂ ਲਾੜੇ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਮੈਨੂੰ ਕੁੜੀ ਦੀ ਉਮਰ 20-22 ਸਾਲ ਦੱਸੀ ਗਈ ਸੀ। ਕੁੜੀ ਦੇ ਪਿਓ ਵੱਲੋਂ ਵਿਆਹ ਨੂੰ ਫਾਈਨਲ ਕੀਤਾ ਗਿਆ ਤੇ ਜਲਦਬਾਜ਼ੀ ਵਿਚ ਤਰੀਕ ਵੀ ਪੱਕੀ ਕਰ ਦਿੱਤੀ ਗਈ ਸੀ। ਹਾਲਾਂਕਿ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਵਿਆਹ ਨੂੰ ਰੁਕਵਾਇਆ ਗਿਆ ਤੇ ਅਬੋਹਰ ਦੇ ਸ਼ਹੀਦ ਭਗਤ ਸਿੰਘ ਨਗਰ ਇਲਾਕੇ ਵਿਚ ਬਾਲ ਵਿਆਹ ਕਰਵਾਉਣ ਦੀ ਕੋਸ਼ਿਸ਼ ਨੂੰ ਪੁਲਿਸ ਵੱਲੋਂ ਨਾਕਾਮ ਕਰ ਦਿੱਤਾ ਗਿਆ। ਪੁਲਿਸ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਾਰਵਾਈ ਕਾਨੂੰਨ ਦੇ ਆਧਾਰ ‘ਤੇ ਕੀਤੀ ਜਾ ਸਕਦੀ ਹੈ। ਨਾਬਾਲਗ ਦਾ ਵਿਆਹ ਕਰਵਾਉਣਾ ਕਾਨੂੰਨ ਦੇ ਖਿਲਾਫ ਹੈ ਜਿਸ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...