November 6, 2026, 10:07 am
----------- Advertisement -----------
HomeNewsBreaking Newsਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ, 8 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਸੋਨੀ ਸਿੰਘ ਉਰਫ਼ ਸੋਨੀ ਨੂੰ, ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫ਼ਤਾਰ ਕਰਕੇ ਹੈਰੋਇਨ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਕਬਜ਼ੇ ਵਿੱਚੋਂ 8.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਹੋਰ ਚਾਰ ਨਸ਼ਾ ਤਸਕਰਾਂ ਦੀ ਪਛਾਣ ਗੁਰਸੇਵਕ ਸਿੰਘ, ਵਿਸ਼ਾਲਦੀਪ ਸਿੰਘ ਉਰਫ਼ ਗੋਲਾ, ਗੁਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸਾਰੇ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਿੰਡੀਕੇਟ ਪਾਕਿਸਤਾਨ ਨਾਲ ਸਬੰਧਤ ਸੀ ਅਤੇ ਭਾਰਤੀ ਖੇਤਰ ਵਿੱਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਪਹੁੰਚਾਉਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਿੰਡੀਕੇਟ ਵੱਲੋਂ ਨੈੱਟਵਰਕ ਵਿੱਚ ਖੇਪਾਂ ਨੂੰ ਅੱਗੇ ਪਹੰੁਚਾਉਣ ਲਈ ਹੋਟਲਾਂ ਨੂੰ ਤਸਕਰੀ ਡੰਪ ਵਜੋਂ ਵਰਤਿਆ ਜਾਂਦਾ ਸੀ।

ਡੀਜੀਪੀ ਨੇ ਕਿਹਾ ਕਿ ਹੈਂਡਲਰਾਂ, ਸਪਲਾਈ ਚੇਨਾਂ ਅਤੇ ਵਿੱਤੀ ਨੈੱਟਵਰਕਾਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਇਤਲਾਹ `ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ਹਿਰ ਦੇ ਬਾਹਰਵਾਰ ਤੋਂ ਨਸ਼ਾ ਤਸਕਰ ਸੋਨੀ ਸਿੰਘ ਨੂੰ 150 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ । ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੋਨੀ, ਜਿਸ ਦੇ ਖਿ਼ਲਾਫ਼ ਐਨਡੀਪੀਐਸ ਐਕਟ ਦੇ ਛੇ ਮਾਮਲੇ ਦਰਜ ਹਨ ਅਤੇ  ਜੋ ਜੂਨ ਮਹੀਨੇ ਵਿੱਚ ਜੇਲ੍ਹ ਤੋਂ ਬਾਹਰ ਆਇਆ ਸੀ, ਨੇ ਲਗਭਗ 30 ਕਿਲੋ ਹੈਰੋਇਨ ਦੀਆਂ ਖੇਪਾਂ ਡਰੋਨ ਰਾਹੀਂ ਹਾਸਲ ਕੀਤੀਆਂ ਸਨ, ਜੋ ਕਿ ਇਸ ਲੜੀ ਵਿੱਚ ਅੱਗੇ ਸਪਲਾਈ ਕੀਤੀਆਂ ਜਾਣੀਆਂ ਸਨ।

ਸੀਪੀ ਨੇ ਕਿਹਾ ਕਿ ਸੋਨੀ ਦੇ ਖੁਲਾਸੇ `ਤੇ, ਉਸਦੇ ਸਾਥੀ ਗੁਰਸੇਵਕ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਅਤੇ ਉਸਨੂੰ 8.037 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰ ਲਿਆ  ਗਿਆ ।ਗੁਰਸੇਵਕ ਵੱਲੋਂ ਖੇਪਾਂ ਸ਼ਹਿਰ ਵਿੱਚ ਅੱਗੇ ਡਿਲੀਵਰ  ਕੀਤੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਹੋਰ ਜਾਂਚ ਤੋਂ ਬਾਅਦ ਸੋਨੀ ਦੇ ਇਸ ਤਸਕਰੀ ਮਾਡਿਊਲ ਦੇ ਬਾਕੀ ਸਰਗਰਮ ਮੈਂਬਰਾਂ ਨੂੰ ਵੀ ਨਾਮਜ਼ਦ ਕਰਕੇ ਅਤੇ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਬੀ, 27-ਏ, 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 177 ਮਿਤੀ 06-09-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...