November 16, 2026, 5:27 pm
----------- Advertisement -----------
HomeNewsBreaking Newsਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000...

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਅਮਨ ਅਰੋੜਾ ਵੱਲੋਂ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ

Published on

----------- Advertisement -----------

ਚੰਡੀਗੜ੍ਹ, 8 ਸਤੰਬਰ:ਪ੍ਰਧਾਨ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ “ਡੂੰਘੀ ਨੀਂਦ” ਤੋਂ ਜਗਾਉਣ ਦਾ ਹੋਕਾ ਦਿੰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕੇਂਦਰ ਤੋਂ 20,000 ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਹੜ੍ਹਾਂ ਕਰਕੇ ਬਣੇ ਹਾਲਾਤਾਂ ਨੂੰ ਫੋਟੋਗ੍ਰਾਫ਼ੀ ਦੇ ਮੌਕੇ ਵਜੋਂ ਦੇਖਣ ਲਈ ਪੰਜਾਬ ਦੀ ਭਾਜਪਾ ਲੀਡਰਸ਼ਿਪ ਅਤੇ ਕੇਂਦਰੀ ਮੰਤਰੀਆਂ ਦੀ ਸਖ਼ਤ ਆਲੋਚਨਾ ਕਰਦਿਆਂ ਸ੍ਰੀ ਮੋਦੀ ਨੂੰ ਇਸ ਕੁਦਰਤੀ ਮਾਰ ਤੋਂ ਸੂਬੇ ਨੂੰ ਉਭਾਰਨ ਲਈ ਕੋਈ ਠੋਸ ਸਹਾਇਤਾ ਦੇਣ ਦੀ ਅਪੀਲ ਕੀਤੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਮੰਗਲਵਾਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਪੰਜਾਬ ਆ ਰਹੇ ਹਨ।

ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ,  “ਮੈਂ ਪੰਜਾਬ ਦੇ 3 ਕਰੋੜ ਤੋਂ ਵੱਧ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਿੱਘਾ ਸਵਾਗਤ ਕਰਦਾ ਹਾਂ, ਜੋ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਆ ਰਹੇ ਹਨ ਪਰ ਮੈਂ ਨਾਲ ਹੀ ਉਨ੍ਹਾਂ ਨੂੰ ਨਿਮਰਤਾ ਨਾਲ ਬੇਨਤੀ ਕਰਦਾ ਕਿ ਉਹ ਇਸ ਗੰਭੀਰ ਸੰਕਟ ਨੂੰ ਸਿਰਫ਼ ਫੋਟੋਗ੍ਰਾਫ਼ੀ ਲਈ ਹੜ੍ਹ ਸੈਰ-ਸਪਾਟੇ ਤੱਕ ਸੀਮਤ ਨਾ ਰੱਖਦਿਆਂ ਪੰਜਾਬ ਲਈ ਵਿਸ਼ੇਸ਼ ਸਹਾਇਤਾ ਲੈ ਕੇ ਆਉਣ। ਜੇਕਰ ਪ੍ਰਧਾਨ ਮੰਤਰੀ ਪੰਜਾਬ ਨੂੰ ਭਾਰਤ ਦਾ ਅਨਿੱਖੜਵਾਂ ਅੰਗ ਮੰਨਦੇ ਹਨ ਅਤੇ ਉਹ ਸੱਚਮੁੱਚ ਪੰਜਾਬ ਦੀ ਪਰਵਾਹ ਕਰਦੇ ਹਨ ਤਾਂ ਉਹ ਸੂਬੇ ਲਈ ਘੱਟੋ-ਘੱਟ 20,000 ਕਰੋੜ ਰੁਪਏ ਦਾ ਪੈਕੇਜ ਲੈ ਕੇ ਆਉਣ।”

ਸ੍ਰੀ ਅਮਨ ਅਰੋੜਾ ਨੇ ਕੇਂਦਰ ਸਰਕਾਰ ਵੱਲੋਂ ਸੂਬੇ ਦੇ 60,000 ਕਰੋੜ ਰੁਪਏ ਦੇ ਰੋਕੇ ਗਏ ਫੰਡਾਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ, ਜਿਸ ਵਿੱਚ ਜੀ.ਐਸ.ਟੀ. ਪ੍ਰਣਾਲੀ ਲਾਗੂ ਹੋਣ ਕਾਰਨ 50,000 ਕਰੋੜ ਰੁਪਏ ਦੇ ਮਾਲੀਆ ਦਾ ਨੁਕਸਾਨ ਅਤੇ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਪੇਂਡੂ ਵਿਕਾਸ ਫੰਡ (ਆਰਡੀਐਫ) ਅਤੇ ਮਾਰਕੀਟ ਵਿਕਾਸ ਫੰਡ (ਐਮਡੀਐਫ) ਦੇ ਬਕਾਇਆ 8,000 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਬਕਾਇਆ ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖਿਆ ਸੀ। ਉਨ੍ਹਾਂ ਨੇ ਹੜ੍ਹ ਮੁਆਵਜ਼ੇ ਵਿੱਚ ਵਾਧੇ ਦੀ ਮੰਗ ਵੀ ਕੀਤੀ ਕਿਉਂਕਿ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ 4.50 ਲੱਖ ਏਕੜ ਤੋਂ ਵੱਧ ਖੇਤੀ ਵਾਲਾ ਰਕਬਾ ਪਾਣੀ ‘ਚ ਡੁੱਬ ਗਿਆ ਹੈ ਅਤੇ 3 ਲੱਖ ਤੋਂ ਵੱਧ ਪਸ਼ੂਧਨ ਪ੍ਰਭਾਵਿਤ ਹੋਣ ਦੇ ਨਾਲ-ਨਾਲ ਸੈਂਕੜੇ ਘਰ ਨੁਕਸਾਨੇ ਗਏ ਹਨ।

ਉਨ੍ਹਾਂ ਨੇ ਭਾਰਤ ਦੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੇ ਮਹੱਤਵਪੂਰਨ ਯੋਗਦਾਨ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀ ਹੜ੍ਹ ਪ੍ਰਭਾਵਿਤ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਲੋੜ ‘ਤੇ ਜ਼ੋਰ ਦਿੱਤਾ।

ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਉਂਦਿਆਂ ਸ੍ਰੀ ਅਰੋੜਾ ਨੇ ਇਸ ਸੰਕਟ ਦੌਰਾਨ ਪੰਜਾਬ ਦੇ ਭਾਜਪਾ ਆਗੂਆਂ ਦੀ ਚੁੱਪੀ ‘ਤੇ ਸਵਾਲ ਉਠਾਉਂਦਿਆਂ ਸੁਝਾਅ ਦਿੱਤਾ ਕਿ ਅਜਿਹੇ ਹਾਲਾਤਾਂ ਵਿੱਚ ਇਨ੍ਹਾਂ ਆਗੂਆਂ ਨੂੰ ਫੋਟੋਆਂ ਖਿਚਵਾਉਣ ਦੇ ਮੌਕੇ ਤਲਾਸ਼ਣ ਦੀ ਥਾਂ ਸੂਬੇ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਹਾਸਲ ਕਰਨ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ‘ਚ ਬਣੇ ਗੰਭੀਰ ਹਾਲਾਤਾਂ ‘ਚ ਸੁਧਾਰ ਲਈ ਵਿਖਾਵੇ ਦੀ ਰਾਜਨੀਤੀ ਨਹੀਂ, ਸਗੋਂ ਠੋਸ ਕਾਰਵਾਈ ਕਰਨ ਦੀ ਲੋੜ ਹੈ।

ਸ੍ਰੀ ਅਮਨ ਅਰੋੜਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਇਸ ਕੁਦਰਤੀ ਕਹਿਰ ਕਰਕੇ ਬਣੇ ਹਾਲਾਤਾਂ ‘ਚੋਂ ਸੂਬੇ ਨੂੰ ਉਭਾਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਸੂਬੇ ਦੀਆਂ ਚੁਣੌਤੀਆਂ ਦੇ ਹੱਲ ਲਈ ਲੋੜੀਂਦੀ ਰਾਹਤ ਅਤੇ ਸਹਾਇਤਾ ਦੀ ਲੋੜ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਅਤੇ ਪੰਜਾਬ ਦੇ ਹੱਕਾਂ ਲਈ ਹਰੇਕ ਪਲੇਟਫ਼ਾਰਮ ਉਤੇ ਆਵਾਜ਼ ਉਠਾਵੇਗੀ।       

ਇਸ ਦੌਰਾਨ  ਸਿਹਤ ਮੰਤਰੀ ਵੱਲੋਂ ਗੈਰ-ਸਰਕਾਰੀ ਸੰਗਠਨਾਂ (ਐਨ.ਜੀ.ਓ.) ਅਤੇ ਵਲੰਟੀਅਰਾਂ ਦਾ ਵੀ ਨਿਰਸਵਾਰਥ ਅੱਗੇ ਆਉਣ ਅਤੇ ਤਨਦੇਹੀ ਨਾਲ ਸਹਾਇਤਾ ਦੀ ਪੇਸ਼ਕਸ਼ ਕਰਨ ਲਈ ਧੰਨਵਾਦ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...