November 16, 2026, 4:22 pm
----------- Advertisement -----------
HomeNewsBreaking Newsਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ 20 ਕਰੋੜ ਦੀ...

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ 20 ਕਰੋੜ ਦੀ ਰਕਮ ਦੇਵੇਗੀ ਸ਼੍ਰੋਮਣੀ ਕਮੇਟੀ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਮੁੜ ਵਸੇਬੇ ਲਈ 20 ਕਰੋੜ ਦੀ ਰਕਮ ਰਾਖਵੀਂ ਰੱਖਣ ਦਾ ਐਲਾਨ ਕੀਤਾ ਹੈ। ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ 20 ਕਰੋੜ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਲਈ 50-50 ਹਜ਼ਾਰ ਦੀ ਰਾਸ਼ੀ ਦੇਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਲੰਗਰ ਅਤੇ ਰਸਦਾਂ ਦੀਆਂ ਹੋਰ ਸੇਵਾਵਾਂ ਦੇ ਨਾਲ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਲਈ ਅੱਠ ਲੱਖ ਲੀਟਰ ਡੀਜ਼ਲ ਮੁਹੱਈਆ ਕਰਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਡੀਜ਼ਲ ਨੂੰ ਵੈਟ ਮੁਕਤ ਕੀਤਾ ਜਾਵੇ ਤਾਂ ਜੋ ਸ਼੍ਰੋਮਣੀ ਕਮੇਟੀ ਵੱਧ ਤੋਂ ਵੱਧ ਕਿਸਾਨਾਂ ਨੂੰ ਫਸਲਾਂ ਵਾਸਤੇ ਡੀਜ਼ਲ ਮੁਹੱਈਆ ਕਰਵਾ ਸਕੇ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤ ਇਲਾਕਿਆਂ ਵਿਚ ਰਾਹਤ ਸੇਵਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਤੋਂ ਇਲਾਵਾ ਹੋਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...