November 16, 2026, 6:07 pm
----------- Advertisement -----------
HomeNewsBreaking Newsਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

ਪੰਜਾਬ ਸਰਕਾਰ ਝੋਨੇ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ: ਬਰਸਟ

Published on

----------- Advertisement -----------

ਚੰਡੀਗੜ੍ਹ, 12 ਸਤੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮੰਡੀਆਂ ਵਿੱਚੋਂ ਝੋਨੇ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ 16 ਸਤੰਬਰ, 2025 ਤੋਂ ਸ਼ੁਰੂ ਹੋਣ ਵਾਲੇ ਸਾਉਣੀ ਖਰੀਦ ਸੀਜ਼ਨ ਲਈ ਸੁਚਾਰੂ ਅਤੇ ਕੁਸ਼ਲ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅੱਜ ਸਮੀਖਿਆ ਮੀਟਿੰਗ ਦੌਰਾਨ ਦਿੱਤੀ।

ਸ. ਬਰਸਟ ਨੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਦੇ ਨਾਲ ਖਰੀਦ ਪ੍ਰਬੰਧਾਂ ਸਬੰਧੀ ਬੋਰਡ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੰਡੀ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ।

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾਂ ਉੱਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੀਆਂ ਸਾਰੀਆਂ 1,822 ਮੰਡੀਆਂ ਅਤੇ ਖਰੀਦ ਕੇਂਦਰ ਝੋਨੇ ਦੀ ਫਸਲ ਦੀ ਸਾਂਭ ਸੰਭਾਲ ਵਾਸਤੇ ਪੁਖਤਾ ਪ੍ਰਬੰਧਾਂ ਨਾਲ ਲੈਸ ਹੋਣ ਤਾਂ ਜੋ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਵਪਾਰੀਆਂ ਨੂੰ  ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਮੰਡੀਆਂ ਦੀ ਸਫਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨੇ ਅਤੇ ਬੈਠਣ ਲਈ ਛਾਂ ਦੇ ਪ੍ਰਬੰਧ ਸਮੇਤ ਵਿਆਪਕ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਅਧਿਕਾਰੀਆਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਮੰਡੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਢੁਕਵੇਂ ਛਾਂਦਾਰ ਖੇਤਰ ਅਤੇ ਬੈਠਣ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਉਨ੍ਹਾਂ ਦੇ ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।

ਉਨ੍ਹਾਂ ਨੇ ਜ਼ਿਲ੍ਹਾ ਮੰਡੀ ਅਫਸਰਾਂ ਅਤੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਨ, ਜ਼ਮੀਨੀ ਪੱਧਰ ‘ਤੇ ਮੁਲਾਂਕਣ ਕਰਨ ਅਤੇ ਖਰੀਦ ਸੀਜ਼ਨ ਦੌਰਾਨ ਨਿਰੰਤਰ ਨਿਗਰਾਨੀ ਰੱਖਣ ਤਾਂ ਜੋ ਕਿਸੇ ਵੀ ਸਮੱਸਿਆ ਨੂੰ ਤੁਰੰਤ ਹੱਲ ਕੀਤਾ ਜਾ ਸਕੇ।

ਚੇਅਰਮੈਨ ਨੇ ਕਿਸਾਨਾਂ ਲਈ ਅਨੁਕੂਲ ਮਾਹੌਲ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਕਿਸਾਨ ਆਪਣੀ ਉਪਜ ਬਿਨਾਂ ਕਿਸੇ ਮੁਸ਼ਕਲ ਦੇ ਵੇਚ ਸਕਣ।

ਡੱਬੀ

ਚੇਅਰਮੈਨ ਵੱਲੋਂ ਪੰਜਾਬ ਮੰਡੀ ਬੋਰਡ ਕ੍ਰਿਕਟ ਟੀਮ ਦੀ ਜਰਸੀ ਲਾਂਚ

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਸਿਵਲ ਸਕੱਤਰੇਤ ਕਲੱਬ ਦੁਆਰਾ ਕਰਵਾਈ ਜਾ ਰਹੀ ਦੂਜੀ ਸਾਲਾਨਾ ਕਰਮਚਾਰੀ ਕ੍ਰਿਕਟ ਲੀਗ ਲਈ ਬੋਰਡ ਦੀ ਕ੍ਰਿਕਟ ਟੀਮ ਦੀ ਜਰਸੀ ਵੀ ਲਾਂਚ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਦੂਜੇ ਸਥਾਨ ‘ਤੇ ਰਹਿਣ ਵਾਲੀ ਪੰਜਾਬ ਮੰਡੀ ਬੋਰਡ ਦੀ ਕ੍ਰਿਕਟ ਟੀਮ ਦੀ ਹੌਸਲਾ ਅਫ਼ਜਾਈ ਵੀ ਕੀਤੀ। ਇਸ ਦੌਰਾਨ ਟੀਮ ਵੱਲੋਂ ਸ. ਬਰਸਟ ਅਤੇ ਸਕੱਤਰ ਸ੍ਰੀ ਰਾਮਵੀਰ ਨੂੰ ਉਪ ਜੇਤੂ ਰਹਿਣ ਉੱਤੇ ਮਿਲੀ ਟਰਾਫੀ ਵੀ ਭੇਟ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...