November 16, 2026, 8:39 pm
----------- Advertisement -----------
HomeNewsBreaking Newsਬੱਚੇ ਨੂੰ ਕਤਲ ਕਰਨ ਦੇ ਮਾਮਲੇ ‘ਤੇ ਰੋਸ਼ 3 ਪਿੰਡਾਂ ਦੀਆਂ ਪੰਚਾਇਤਾਂ...

ਬੱਚੇ ਨੂੰ ਕਤਲ ਕਰਨ ਦੇ ਮਾਮਲੇ ‘ਤੇ ਰੋਸ਼ 3 ਪਿੰਡਾਂ ਦੀਆਂ ਪੰਚਾਇਤਾਂ ਨੇ ਪ੍ਰਵਾਸੀਆਂ ਖਿਲਾਫ਼ ਪਾਸ ਕੀਤੇ ਮਤੇ

Published on

----------- Advertisement -----------

ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਤੋਂ ਕਿਡਨੈਪ ਅਤੇ ਕਤਲ ਕੀਤੇ 5 ਸਾਲ ਦੇ ਬੱਚੇ ਹਰਵੀਰ ਸਿੰਘ ਦੇ ਮਾਮਲੇ ਵਿੱਚ ਲੋਕਾਂ ਵੱਲੋਂ ਲਗਾਤਾਰ ਰੋਸ ਜਤਾਇਆ ਜਾ ਰਿਹਾ ਹੈ। ਮੁਹੱਲਾ ਦੀਪ ਨਗਰ ’ਚ ਬੱਚੇ ਹਰਵੀਰ ਸਿੰਘ ਦੀ ਹੱਤਿਆ ਮਾਮਲੇ ’ਚ ਪਰਵਾਸੀ ਮਜ਼ਦੂਰ ਦੀ ਸ਼ਮੂਲੀਅਤ ਸਾਹਮਣੇ ਆਉਣ ਮਗਰੋਂ ਸ਼ਾਂਤੀ ਨਗਰ ਅਤੇ ਬਜਵਾੜਾ ਦੀਆਂ ਪੰਚਾਇਤਾਂ ਵੱਲੋਂ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਪਾਏ ਮਤਿਆਂ ਤੋਂ ਬਾਅਦ ਪਿੰਡ ਅੱਜੋਵਾਲ, ਰਸੂਲਪੁਰ ਅਤੇ ਚਡਿਆਲ ਦੀਆਂ ਪੰਚਾਇਤਾਂ ਨੇ ਵੀ ਮਤੇ ਪਾਸ ਕੀਤੇ ਹਨ। ਅਗਲੇ ਦਿਨਾਂ ’ਚ ਅਜਿਹੇ ਮਤੇ ਹੋਰ ਪਿੰਡਾਂ ’ਚ ਵੀ ਪੈਣ ਦੀ ਸੰਭਾਵਨਾ ਹੈ।

ਪਿੰਡ ਅੱਜੋਵਾਲ ਦੀ ਸਰਪੰਚ ਆਰਤੀ ਸ਼ਰਮਾ ਤੇ ਉਸ ਦੇ ਪਤੀ ਸੰਦੀਪ ਬੱਬੂ ਨੇ ਕਿਹਾ ਕਿ ਪਰਵਾਸੀ ਮਜ਼ਦੂਰ ਵੱਲੋਂ ਕੀਤੀ ਬੱਚੇ ਦੀ ਹੱਤਿਆ ਨੇ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪੰਚਾਇਤ ਨੇ ਫੈਸਲਾ ਕੀਤਾ ਹੈ ਕਿ ਪਿੰਡ ਵਿੱਚ ਕਿਸੇ ਵੀ ਪਰਵਾਸੀ ਮਜ਼ਦੂਰ ਨੂੰ ਰਿਹਾਇਸ਼ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਕੋਈ ਪਰਵਾਸੀ ਪਿੰਡ ਵਿੱਚ ਰਹਿਣਾ ਚਾਹੁੰਦਾ ਹੈ ਤਾਂ ਉਸ ਨੂੰ ਆਪਣੇ ਪਿਛੋਕੜ ਦੇ ਪੱਕੇ ਰਿਹਾਇਸ਼ੀ ਸਬੂਤ ਅਤੇ ਪੁਲੀਸ ਵੈਰੀਫਿਕੇਸ਼ਨ ਕਰਵਾਉਣੀ ਪਵੇਗੀ।

ਇਸੇ ਤਰ੍ਹਾਂ ਪਿੰਡ ਰਸੂਲਪੁਰ ਦੇ ਸਰਪੰਚ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਪਰਵਾਸੀਆਂ ਵਿਰੁੱਧ ਮਤਾ ਪਾਸ ਕੀਤਾ ਗਿਆ ਹੈ। ਮਤੇ ਅਨੁਸਾਰ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਕਿਸੇ ਵੀ ਪਰਵਾਸੀ ਨੂੰ ਨਹੀਂ ਵੇਚੇਗਾ। ਪਿੰਡ ਵਿੱਚ ਰਹਿਣ ਵਾਲੇ ਪਰਵਾਸੀ ਦੇ ਪਿਛੋਕੜ ਦੀ ਤਸਦੀਕ ਕਰਨ ਦੀ ਜ਼ਿੰਮੇਵਾਰੀ ਮਕਾਨ ਮਾਲਕ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਪਰਵਾਸੀਆਂ ਦੀ ਕਈ ਅਪਰਾਧਿਕ ਮਾਮਲਿਆਂ ’ਚ ਸ਼ਮੂਲੀਅਤ ਹੋਣ ਮਗਰੋਂ ਇਨ੍ਹਾਂ ਖਿਲਾਫ਼ ਸਖ਼ਤ ਫੈਸਲੇ ਲੈਣਾ ਜ਼ਰੂਰੀ ਹੋ ਗਿਆ ਹੈ।ਇਸੇ ਤਰ੍ਹਾਂ ਪਿੰਡ ਚਡਿਆਲ ਦੇ ਸਰਪੰਚ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਪੰਚਾਇਤ ਵੱਲੋਂ ਪਾਸ ਕੀਤੇ ਮਤੇ ਅਨੁਸਾਰ ਪਿੰਡ ਵਿੱਚ ਕਿਸੇ ਵੀ ਪਰਵਾਸੀ ਨੂੰ ਕੋਈ ਜ਼ਮੀਨ, ਪਲਾਟ ਜਾਂ ਘਰ ਨਹੀਂ ਵੇਚਿਆ ਜਾਵੇਗਾ, ਨਾ ਹੀ ਪਿੰਡ ਵਿੱਚ ਕਿਸੇ ਪਰਵਾਸੀ ਦਾ ਆਧਾਰ ਕਾਰਡ ਜਾਂ ਵੋਟਰ ਕਾਰਡ ਬਣਾਇਆ ਜਾਵੇਗਾ। ਇਸ ਦੀ ਉਲੰਘਣਾ ਕਰਨ ਵਾਲੇ ਪਿੰਡ ਦੇ ਵਸਨੀਕ ਖਿਲਾਫ਼ ਪੰਚਾਇਤ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮਤਾ ਕਿਸੇ ਜਾਤ ਜਾਂ ਹੋਰ ਤਰ੍ਹਾਂ ਦੇ ਵਿਤਕਰੇ ਲਈ ਪਾਸ ਨਹੀਂ ਕੀਤਾ ਗਿਆ। ਇਹ ਪਿੰਡ ਦੀ ਭਲਾਈ ਅਤੇ ਪਿੰਡ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਸ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...