November 16, 2026, 8:31 pm
----------- Advertisement -----------
HomeNewsBreaking News11ਵੀਂ UK ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ, ਰੂਪ ਕੌਰ-ਨਵਜੋਤ ਸਿੰਘ...

11ਵੀਂ UK ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਕਾਰਡਿਫ ਵਿਖੇ ਹੋਈ ਸਮਾਪਤ, ਰੂਪ ਕੌਰ-ਨਵਜੋਤ ਸਿੰਘ ਤੇ ਗੁਰਦੀਪ ਸਿੰਘ ਨੇ ਵੱਖ-ਵੱਖ ਵਰਗਾਂ ਵਿੱਚ ਹਾਸਲ ਕੀਤਾ ਪਹਿਲਾ ਸਥਾਨ

Published on

----------- Advertisement -----------

ਕਾਰਡਿਫ, ਵੇਲਜ਼ (ਯੂ.ਕੇ.), 16 ਸਤੰਬਰ 2025 (ਸਕਰੋਲ ਪੰਜਾਬ ਬਿਊਰੋ ) – ਗੱਤਕਾ ਫੈਡਰੇਸ਼ਨ ਯੂਕੇ ਵਲੋਂ ਕਾਰਡਿਫ, ਵੇਲਜ਼ ਵਿਖੇ ਆਯੋਜਿਤ ਗਿਆਰਵੀਂ ਕੌਮੀ ਗੱਤਕਾ ਚੈਂਪੀਅਨਸ਼ਿਪ ਬੜੇ ਉਤਸ਼ਾਹ ਅਤੇ ਜੋਸ਼ ਨਾਲ ਸਮਾਪਤ ਹੋਈ ਜਿਸ ਵਿੱਚ ਸੱਤ ਪ੍ਰਮੁੱਖ ਗੱਤਕਾ ਅਖਾੜਿਆਂ ਦੇ ਖਿਡਾਰੀਆਂ ਨੇ ਮੁਕਾਬਲਿਆਂ ਦੌਰਾਨ ਆਪਣੀਆਂ ਜੰਗੀ ਕਲਾਵਾਂ ਦੇ ਦਾਅ-ਪੇਚਾਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ।
ਵੇਲਜ਼ ਦੇ ਗੁਰਦੁਆਰਾ ਸਾਹਿਬ ਤੇ ਉੱਥੋਂ ਦੀ ਸੰਗਤ ਦੇ ਸਹਿਯੋਗ ਨਾਲ ਆਯੋਜਿਤ ਇਸ ਸਲਾਨਾ ਚੈਂਪੀਅਨਸ਼ਿਪ ਦਾ ਉਦਘਾਟਨ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਸਲੋਹ ਹਲਕੇ ਤੋਂ ਸੰਸਦ ਮੈਂਬਰ ਅਤੇ ਗੱਤਕਾ ਫੈਡਰੇਸ਼ਨ ਯੂਕੇ ਦੇ ਪ੍ਰਧਾਨ ਤਨਮਨਜੀਤ ਸਿੰਘ ਢੇਸੀ, ਜਗਬੀਰ ਸਿੰਘ ਜੱਗਾ ਚਕਰ, ਪ੍ਰਧਾਨ ਵੇਲਜ਼ ਕਬੱਡੀ ਕਲੱਬ, ਜਸਪਾਲ ਸਿੰਘ ਢੇਸੀ ਅਤੇ ਕੇਵਲ ਸਿੰਘ ਰੰਧਾਵਾ ਹਵੇਲੀ ਹੋਟਲ, ਪਾਂਟੀਕਲਾਨ ਦੀ ਹਾਜ਼ਰੀ ਵਿੱਚ ਕੀਤਾ ਗਿਆ।
ਨਤੀਜਿਆਂ ਦਾ ਐਲਾਨ ਕਰਦਿਆਂ ਹਾਊਸ ਆਫ਼ ਕਾਮਨਜ਼ ਦੀ ਉਚ ਤਾਕਤੀ ਰੱਖਿਆ ਕਮੇਟੀ ਦੇ ਚੇਅਰਮੈਨ ਢੇਸੀ ਨੇ ਕਿਹਾ ਕਿ ਬਰਤਾਨੀਆ ਦੀ ਨੌਜਵਾਨ ਪੀੜ੍ਹੀ ਵੱਲੋਂ ਗੱਤਕਾ ਖੇਡ ਪ੍ਰਤੀ ਵਧ ਰਹੀ ਦਿਲਚਸਪੀ ਉਸਾਰੂ ਕਦਮ ਹੈ ਅਤੇ ਅਗਲੇ ਸਾਲ ਹੋਰ ਖਿਡਾਰੀਆਂ ਨੂੰ ਵੀ ਇਸ ਟੂਰਨਾਮੈਂਟ ਲਈ ਆਕਰਸ਼ਿਤ ਕੀਤਾ ਜਾਵੇਗਾ। ਇਸ ਚੈਂਪੀਅਨਸ਼ਿਪ ਵਿੱਚ ਸਾਰੇ ਮੁਕਾਬਲੇ ਫੱਰੀ-ਸੋਟੀ (ਵਿਅਕਤੀਗਤ) ਵਰਗ ਵਿੱਚ ਹੀ ਖੇਡੇ ਗਏ। ਉਮਰ ਵਰਗ 14 ਸਾਲ ਤੋਂ ਘੱਟ ਦੇ ਮੁਕਾਬਲਿਆਂ ਵਿੱਚੋਂ ਅਕਾਲੀ ਫੂਲਾ ਸਿੰਘ ਗੱਤਕਾ ਅਖਾੜਾ ਕੋਵੈਂਟਰੀ ਦੀ ਰੂਪ ਕੌਰ ਨੇ ਆਪਣੇ ਹੀ ਅਖਾੜੇ ਦੀ ਗਤਕੇਬਾਜ਼ ਮਨਰੂਪ ਕੌਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਬਾਬਾ ਬੰਦਾ ਸਿੰਘ ਗੱਤਕਾ ਅਖਾੜਾ ਗਰੇਵਜ਼ੈਂਡ ਦੀ ਰਿਹਾਨਾ ਕੌਰ ਤੀਜੇ ਸਥਾਨ ਤੇ ਰਹੀ।


ਇਸੇ ਤਰ੍ਹਾਂ 17 ਸਾਲ ਤੋਂ ਘੱਟ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚੋਂ ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਵੂਲਵਿਚ ਦੇ ਨਵਜੋਤ ਸਿੰਘ ਨੇ ਆਪਣੇ ਹੀ ਅਖਾੜੇ ਦੇ ਖਿਡਾਰੀ ਜਸ਼ਨ ਸਿੰਘ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਵਰਗ ਵਿੱਚ ਕੋਵੈਂਟਰੀ ਤੋਂ ਅਕਾਲੀ ਫੂਲਾ ਸਿੰਘ ਗੱਤਕਾ ਅਖਾੜੇ ਦੇ ਧਰਮ ਸਿੰਘ ਅਤੇ ਤੇਜਵੀਰ ਸਿੰਘ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ।
18 ਸਾਲ ਤੋਂ ਵੱਧ ਉਮਰ ਦੇ ਮੁਕਾਬਲਿਆਂ ਵਿੱਚੋਂ ਜੰਗੀ ਹੋਰਸਿਜ਼ ਕਲੱਬ ਵੁਲਵਰਹੈਂਪਟਨ ਦੇ ਗਤਕੇਬਾਜ਼ ਗੁਰਦੀਪ ਸਿੰਘ ਨੇ ਬਾਬਾ ਬੰਦਾ ਸਿੰਘ ਗੱਤਕਾ ਅਖਾੜਾ ਗਰੇਵਜ਼ੈਂਡ ਦੇ ਕੁਲਦੀਪ ਸਿੰਘ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੁਕਾਬਲੇ ਵਿੱਚ ਤੀਜਾ ਸਥਾਨ ਬਾਬਾ ਮਿੱਤ ਸਿੰਘ ਗੱਤਕਾ ਅਖਾੜਾ ਵੁਲਵਰਹੈਮਪਟਨ ਦੇ ਅਨਮੋਲਦੀਪ ਸਿੰਘ ਅਤੇ ਨਿਹਾਲ ਸਿੰਘ ਨੇ ਸਾਂਝੇ ਤੌਰ ਤੇ ਹਾਸਲ ਕੀਤਾ।
ਸਾਰੇ ਜੇਤੂ ਖਿਡਾਰੀਆਂ ਨੂੰ ਤਗਮੇ ਅਤੇ ਸਨਮਾਨ ਚਿੰਨ੍ਹ ਦਿੱਤੇ ਗਏ ਜਦਕਿ ਗੱਤਕਾ ਅਖਾੜਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਅਤੇ ਸਿਖਲਾਈ ਸਹੂਲਤਾਂ ਲਈ ਗੱਤਕਾ ਫੈਡਰੇਸ਼ਨ ਯੂਕੇ ਵੱਲੋਂ ਹਜ਼ਾਰ-ਹਜ਼ਾਰ ਪੌਂਡ ਦੀ ਨਗਦ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ।


ਇਸ ਮੌਕੇ ਸੰਬੋਧਨ ਕਰਦਿਆਂ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਸੰਸਦ ਮੈਂਬਰ ਢੇਸੀ ਵੱਲੋਂ ਸਾਲ 2013 ਤੋਂ ਯੂਕੇ ਵਿੱਚ ਲਗਾਤਾਰ ਗੱਤਕਾ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਇਸ ਖੇਡ ਦੇ ਪ੍ਰਚਾਰ-ਪ੍ਰਸਾਰ ਲਈ ਕੀਤੀ ਜਾ ਰਹੀ ਸੇਵਾ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਯਕੀਨ ਦਿਵਾਇਆ ਕਿ ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਗੱਤਕਾ ਫੈਡਰੇਸ਼ਨ ਯੂਕੇ ਨੂੰ ਹਰ ਸੰਭਵ ਸਹਿਯੋਗ ਜਾਰੀ ਰਹੇਗਾ।
ਆਪਣੇ ਸੰਬੋਧਨ ਵਿੱਚ ਤਨਮਨਜੀਤ ਸਿੰਘ ਢੇਸੀ ਨੇ ਸਾਰੇ ਜੇਤੂਆਂ, ਭਾਗ ਲੈਣ ਵਾਲਿਆਂ ਅਤੇ ਵਾਲੰਟੀਅਰਾਂ ਨੂੰ ਵਧਾਈ ਦਿੰਦਿਆਂ ਸਵਾਂਜ਼ੀ ਅਤੇ ਕਾਰਡਿਫ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਨਾਲ ਇਹ ਟੂਰਨਾਮੈਂਟ ਕਾਮਯਾਬ ਹੋਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮਨ ਸਿੰਘ ਜੋਹਲ, ਜਨਰਲ ਸਕੱਤਰ ਗੱਤਕਾ ਫੈਡਰੇਸ਼ਨ ਯੂਕੇ, ਖੁਸ਼ਵੰਤ ਸਿੰਘ ਅਤੇ ਜੀਤ ਸਿੰਘ ਅਰੋੜਾ ਸਵਾਂਜ਼ੀ ਗੁਰਦੁਆਰਾ ਕਮੇਟੀ, ਸੰਗਤ ਸਿੰਘ ਗਰੀਬ ਕਾਰਡਿਫ ਗੁਰਦੁਆਰਾ ਕਮੇਟੀ, ਕੁਲਦੀਪ ਸਿੰਘ ਪੱਡਾ, ਤਰਜੀਤ ਸਿੰਘ ਸੰਧੂ, ਰਾਜ ਬਾਜਵਾ, ਗੁਰਨਾਮ ਨਿੱਝਰ, ਜੀਤਪਾਲ ਸਿੱਧੂ, ਪਰਮਿੰਦਰ ਸੂਜਾਪੁਰ, ਰਣਧੀਰ ਰੰਧਾਵਾ, ਬਲਬੀਰ ਬਰਾੜ, ਸਾਹਿਬ ਸਿੰਘ ਢੇਸੀ, ਤਾਰਨ ਸਿੰਘ ਨਿਹੰਗ ਕਾਰਡਿਫ, ਮਨਪ੍ਰੀਤ ਸਿੰਘ ਬੱਧਨੀ ਕਲਾਂ, ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...