November 16, 2026, 5:00 pm
----------- Advertisement -----------
HomeNewsBreaking Newsਪੰਜਾਬ-ਹਰਿਆਣਾ ’ਚ ਔਰਗੈਨਿਕ ਖੇਤੀ ਦੇ ਨਾਂ ’ਤੇ 100 ਕਰੋੜ ਦੀ ਠੱਗੀ, 5...

ਪੰਜਾਬ-ਹਰਿਆਣਾ ’ਚ ਔਰਗੈਨਿਕ ਖੇਤੀ ਦੇ ਨਾਂ ’ਤੇ 100 ਕਰੋੜ ਦੀ ਠੱਗੀ, 5 ਗ੍ਰਿਫ਼ਤਾਰ

Published on

----------- Advertisement -----------

ਪੰਜਾਬ ਅਤੇ ਹਰਿਆਣਾ ਵਿੱਚ ਔਰਗੈਨਿਕ ਖੇਤੀ ਦੇ ਨਾਂ ’ਤੇ ਵੱਡੀ ਠੱਗੀ ਦਾ ਖ਼ੁਲਾਸਾ ਹੋਇਆ ਹੈ। ਕੰਪਨੀ ਜਨਰੇਸ਼ਨ ਆਫ਼ ਫਾਰਮਿੰਗ ਨੇ ਕਿਸਾਨਾਂ ਨਾਲ ਕਰੀਬ 100 ਕਰੋੜ ਰੁਪਏ ਦੀ ਠੱਗੀ ਕੀਤੀ। ਇਸ ਮਾਮਲੇ ਵਿੱਚ ਲੁਧਿਆਣਾ ਦੇ ਖੰਨਾ ਦੇ ਸਮਰਾਲਾ ਥਾਣੇ ਵਿੱਚ ਕੇਸ ਦਰਜ ਕਰਕੇ 8 ਲੋਕਾਂ ’ਤੇ ਇਲਜ਼ਾਮ ਲਗਾਏ ਗਏ ਹਨ।

ਪੁਲਿਸ ਨੇ ਅਵਤਾਰ ਸਿੰਘ (ਖੀਰਨੀਆਂ, ਸਮਰਾਲਾ), ਬਿਕਰਮਜੀਤ ਸਿੰਘ (ਗਹਲੇਵਾਲ, ਸਮਰਾਲਾ), ਜਤਿੰਦਰ ਸਿੰਘ ਉਰਫ਼ ਕਮਲ ਗਰੇਵਾਲ (ਮੰਡੀ ਗੋਬਿੰਦਗੜ੍ਹ), ਅਮਿਤ ਖੁੱਲਰ (ਫਿਰੋਜ਼ਪੁਰ), ਹਰਪ੍ਰੀਤ ਸਿੰਘ (ਗਹਿਲੇਵਾਲ, ਸਮਰਾਲਾ) ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਪਰਵਿੰਦਰ ਸਿੰਘ (ਫਤਿਹਗੜ੍ਹ ਸਾਹਿਬ), ਜਸਪ੍ਰੀਤ ਸਿੰਘ (ਸਮਰਾਲਾ), ਸਤਵਿੰਦਰ ਸਿੰਘ ਸੋਨਾ (ਅਮਲੋਹ, ਫਤਿਹਗੜ੍ਹ ਸਾਹਿਬ) ਫਰਾਰ ਹਨ।

ਗੌਰਤਲਬ ਹੈ ਕਿ ਇਸ ਕੰਪਨੀ ਨੇ 1 ਜੂਨ 2025 ਨੂੰ ਖੰਨਾ ਦੇ ਸਮਰਾਲਾ ਰੋਡ ’ਤੇ ਕੌਮੀ ਪੱਧਰ ਦਾ ਪ੍ਰੋਗਰਾਮ ਕੀਤਾ ਸੀ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੀ ਪਹੁੰਚੇ ਸਨ ਅਤੇ ਕੰਪਨੀ ਦੀ ਤਾਰੀਫ਼ ਕੀਤੀ ਸੀ।

ਸ਼ਿਕਾਇਤਕਰਤਾ ਜੋਗਿੰਦਰ ਕੁਮਾਰ (ਲੁਧਿਆਣਾ) ਨੇ ਦੱਸਿਆ ਕਿ ਕੰਪਨੀ ਨੇ ਉਸਨੂੰ ਅਤੇ ਉਸਦੇ ਜੀਜਾ ਮਨੋਜ ਕੁਮਾਰ ਨੂੰ ਵੱਧ ਮੁਨਾਫ਼ੇ ਦਾ ਝਾਂਸਾ ਦੇ ਕੇ 26 ਮਾਰਚ 2025 ਨੂੰ 25.75 ਲੱਖ ਰੁਪਏ ਵੱਖ-ਵੱਖ ਖ਼ਾਤਿਆਂ ਵਿੱਚ ਟ੍ਰਾਂਸਫ਼ਰ ਕਰਵਾਏ। ਬਾਅਦ ਵਿੱਚ ਕੇਵਲ 3 ਲੱਖ ਵਾਪਸ ਕੀਤੇ ਗਏ ਤੇ ਬਾਕੀ ਰਕਮ ਹੜੱਪ ਲਈ ਗਈ।

ਪੁਲਿਸ ਨੇ ਕਾਰਵਾਈ ਦੌਰਾਨ 4 ਲੈਪਟਾਪ ਵੀ ਬਰਾਮਦ ਕੀਤੇ ਹਨ। ਸਰੋਤਾਂ ਅਨੁਸਾਰ ਕੰਪਨੀ ਨੇ ਪੰਜਾਬ ਅਤੇ ਹਰਿਆਣਾ ਵਿੱਚ ਕਈ ਲੋਕਾਂ ਨਾਲ ਇਸੇ ਤਰ੍ਹਾਂ ਧੋਖਾਧੜੀ ਕਰਕੇ ਕਰੋੜਾਂ ਰੁਪਏ ਇਕੱਠੇ ਕੀਤੇ ਹਨ।

ਫ਼ਿਲਹਾਲ ਪੁਲਿਸ ਅਧਿਕਾਰੀ ਇਸ ਮਾਮਲੇ ’ਤੇ ਖੁੱਲ੍ਹ ਕੇ ਕੁਝ ਨਹੀਂ ਬੋਲ ਰਹੇ। ਜਾਂਚ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...