November 16, 2026, 8:13 pm
----------- Advertisement -----------
HomeNewsBreaking Newsਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਮੁਫ਼ਤ, ਸੜਕਾਂ ਦੀ ਮਾੜੀ ਹਾਲਤ...

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਮੁਫ਼ਤ, ਸੜਕਾਂ ਦੀ ਮਾੜੀ ਹਾਲਤ ਨੂੰ ਲੈ ਕੇ ਕਰਨਗੇ ਵਿਰੋਧ

Published on

----------- Advertisement -----------

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਮੁਫ਼ਤ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਟੋਲ ਪਲਾਜ਼ਾ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤਾ ਹੈ, ਜਿਸ ਦਾ ਮੁੱਖ ਕਾਰਨ ਮੰਗਲੀ ਤੋਂ ਲਾਡੋਵਾਲ ਤੱਕ ਸੜਕਾਂ ਦੀ ਮਾੜੀ ਹਾਲਤ ਹੈ।

ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਰਾਹੋਂ ਰੋਡ ਦੀ ਸਥਿਤੀ ਇੰਨੀ ਖਰਾਬ ਹੈ ਕਿ ਵਾਹਨ ਚਲਾਉਣਾ ਮੁਸ਼ਕਲ ਹੈ, ਖਾਸ ਕਰਕੇ ਗਰਭਵਤੀ ਔਰਤਾਂ ਲਈ ਯਾਤਰਾ ਜੋਖਮ ਭਰੀ ਹੈ। ਸ਼ਾਮ ਨੂੰ ਮੰਗਲੀ ਤੋਂ ਬਸਤੀ ਜੋਧੇਵਾਲ ਚੌਕ ਤੱਕ ਵਿਕਰੇਤਾਵਾਂ ਕਾਰਨ ਟ੍ਰੈਫਿਕ ਜਾਮ ਦੀ ਸਮੱਸਿਆ ਵੀ ਗੰਭੀਰ ਹੈ।ਕਿਸਾਨਾਂ ਦਾ ਗੁੱਸਾ ਸੜਕਾਂ ਦੀ ਮਾੜੀ ਹਾਲਤ ਅਤੇ ਟੋਲ ਵਸੂਲੀ ‘ਤੇ ਹੈ।

ਦਿਲਬਾਗ ਸਿੰਘ ਨੇ ਦੋਸ਼ ਲਗਾਇਆ ਕਿ ਬਾਰਿਸ਼ ਤੋਂ ਬਾਅਦ ਸੜਕਾਂ ‘ਤੇ ਟੋਏ ਪੈ ਗਏ ਹਨ, ਜਿਸ ਨਾਲ ਹਰ ਰੋਜ਼ ਹਾਦਸੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਟੋਲ ਵਰਕਰ ਜ਼ਿਆਦਾ ਟੋਲ ਵਸੂਲਦੇ ਹਨ, ਪਰ ਸਹੂਲਤਾਂ ਨਹੀਂ ਦਿੰਦੇ। ਇਸ ਲਈ ਕਿਸਾਨਾਂ ਨੇ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਪ੍ਰਸ਼ਾਸਨ ਦਾ ਵਿਰੋਧ ਕਰਨ ਅਤੇ ਟੋਲ ਮੁਕਤ ਕਰਨ ਦਾ ਫੈਸਲਾ ਕੀਤਾ।

ਇਸ ਵਿਰੋਧ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਅਲਰਟ ਹੋ ਗਿਆ। ਦੋ-ਤਿੰਨ ਥਾਣਿਆਂ ਦੇ ਜਵਾਨ ਅਤੇ ਪੁਲਿਸ ਚੌਕੀਆਂ ਦੇ ਕਰਮਚਾਰੀਆਂ ਨੂੰ ਟੋਲ ਪਲਾਜ਼ਾ ਦੇ ਆਲੇ-ਦੁਆਲੇ ਤਾਇਨਾਤ ਕੀਤਾ ਗਿਆ ਹੈ। ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵਿਰੋਧ ਨੂੰ ਰੋਕਿਆ ਜਾ ਸਕੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...