November 16, 2026, 7:51 pm
----------- Advertisement -----------
HomeNewsBreaking Newsਡਾਕਟਰਾਂ ਮੁਤਾਬਿਕ ਰਾਜਵੀਰ ਜਵੰਦਾ ਲਈ 3 ਘੰਟੇ ਬਹੁਤ ਜਰੂਰੀ,‘ਸਿਰ ਤੇ ਰੀੜ੍ਹ ਦੀ...

ਡਾਕਟਰਾਂ ਮੁਤਾਬਿਕ ਰਾਜਵੀਰ ਜਵੰਦਾ ਲਈ 3 ਘੰਟੇ ਬਹੁਤ ਜਰੂਰੀ,‘ਸਿਰ ਤੇ ਰੀੜ੍ਹ ਦੀ ਹੱਡੀ ‘ਤੇ ਲੱਗੀਆਂ ਸੱਟਾਂ’

Published on

----------- Advertisement -----------

ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਿਮਾਚਲ ਪ੍ਰਦੇਸ਼ ਦੇ ਬੱਸੀ ਵਿਚ ਐਕਸੀਡੈਂਟ ਹੋ ਗਿਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਵੰਦਾ ਹਿਮਾਚਲ ਵਿਚ ਬਾਈਕ ‘ਤੇ ਬੱਦੀ ਤੋਂ ਸ਼ਿਮਲਾ ਜਾ ਰਹੇ ਹਨ। ਇਸੇ ਦੌਰਾਨ ਇਹ ਹਾਦਸਾ ਹੋਇਆ ਹੈ।

ਹੁਣ ਜਵੰਦਾ ਦਾ ਫੋਰਟਿਸ ਹਸਪਤਾਲ ਵਿਚ ਇਲਾਜ ਕਰ ਰਹੇ ਡਾਕਟਰਾਂ ਨੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਵੰਦਾ ਵੈਂਟੀਲੇਟਰ ‘ਤੇ ਹਨ ਤੇ ਹਾਲਤ ਕਾਫੀ ਨਾਜ਼ੁਕ ਹੈ। ਉਨ੍ਹਾਂ ਦੇ ਸਿਰ ਤੇ ਰੀੜ੍ਹ ਦੀ ਹੱਡੀ ‘ਤੇ ਸੱਟਾਂ ਲੱਗੀਆਂ ਹਨ। ਹਾਦਸੇ ਮਗਰੋਂ ਰਾਜਵੀਰ ਜਵੰਦਾ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਜਿਥੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਜਿਸ ਕਰਕੇ ਉਨ੍ਹਾਂ ਦੀ ਹਾਲਤ ਹੋਰ ਗੰਭੀਰ ਹੋ ਗਈ ਜਿਸ ਦੇ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਸ਼ਿਫਟ ਕਰ ਦਿੱਤਾ ਗਿਆ। ਅੱਜ ਦੁਪਿਹਰ 1.45 ਵਜੇ ਦੇ ਕਰੀਬ ਜਵੰਦਾ ਨੂੰ ਐਮਰਜੈਂਸੀ ਵਿਚ ਸ਼ਿਫਟ ਕੀਤਾ ਗਿਆ ਸੀ।ਦੱਸ ਦੇਈਏ ਕਿ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਗੁਰੂ ਘਰ ਵਿਚ ਅਰਦਾਸਾਂ ਹੋ ਰਹੀਆਂ ਹਨ ਤੇ ਹਾਦਸੇ ਦਾ ਪਤਾ ਲੱਗਦੇ ਹੀ ਸਿੰਗਰ ਕੰਵਰ ਗਰੇਵਾਲ, ਕੁਲਵਿੰਦਰ ਬਿੱਲਾ, ਕਰਮਜੀਤ ਅਨਮੋਲ, ਆਰ ਨੈੱਟ, ਸੁਰਜੀਤ ਖਾਨ ਤੇ ਮਲਕੀਨ ਰੌਨੀ ਵੀ ਫੋਰਟਿਸ ਹਸਪਤਾਲ ਪਹੁੰਚ ਗਏ ਹਨ। ਸਾਰਿਆਂ ਗਾਇਕਾਂ ਵੱਲੋਂ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਉਹ ਜਲਦ ਠੀਕ ਹੋ ਕੇ ਘਰ ਪਰਤਣ। ਹਾਦਸਾ ਕਿਵੇਂ ਵਾਪਰਿਆ, ਇਸ ਬਾਰੇ ਅਜੇ ਤੱਕ ਸਪਸ਼ੱਟ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਬਾਈਕ ਅੱਗੇ ਗਾਂ ਆ ਗਈ ਸੀ ਜਿਸ ਕਰਕੇ ਹਾਦਸਾ ਵਾਪਰ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...