November 16, 2026, 7:51 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕੀਤਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ

Published on

----------- Advertisement -----------

ਮੇਰੇ ਪੁੱਤ ਦਾ ਸੁਫ਼ਨਾ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨਾ ਸੀ ਅਤੇ ਉਹ ਸੁਫ਼ਨੇ ਨੂੰ ਮੈਂ ਜ਼ਰੂਰ ਪੂਰਾ ਕਰਾਂਗਾ ਅਤੇ ਉਸ ਦੀ ਫੋਟੋ ਜੇਬ੍ਹ ‘ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਕਾਂਗਰਸ ਦੁਆਰਾ ਕੀਤੇ ਜਾ ਰਹੇ ਸੰਗਠਨ ਸਿਰਜਣ ਅਭਿਆਨ ਤਹਿਤ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਆਲ ਇੰਡੀਆ ਕਾਂਗਰਸ ਵੱਲੋਂ ਦੇਸ਼ ਭਰ ਦੇ ਵਿੱਚ ਸੰਗਠਨ ਸਿਰਜਣ ਅਭਿਆਨ ਦੇ ਤਹਿਤ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਵੀ ਅਬਜਰਵਰ ਅਨਿਲ ਚੌਧਰੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਮਾਨਸਾ ਜ਼ਿਲ੍ਹੇ ਦੇ ਵਿੱਚ ਕਾਂਗਰਸੀ ਲੀਡਰਾਂ ਅਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਵਿਚਾਰ ਲਏ ਜਾ ਰਹੇ ਹਨ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਮਾਨਸਾ ਵਿਖੇ ਰੱਖੇ ਇੱਕ ਸਮਾਗਮ ਦੌਰਾਨ ਕਾਂਗਰਸੀ ਆਗੂਆਂ ‘ਤੇ ਆਪਣੇ ਤਿੱਖੇ ਤੇਵਰ ਦਿਖਾਉਂਦੇ ਹੋਏ ਕਿਹਾ ਕਿ ਅੱਜ ਕੁਝ ਲੀਡਰ ਆਪਣੇ ਆਪ ਨੂੰ ਵੱਡਾ ਦਿਖਾਉਣ ਦੇ ਲਈ ਵੱਖ-ਵੱਖ ਥਾਵਾਂ ‘ਤੇ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਜਦੋਂ ਕਿ ਰਾਹੁਲ ਗਾਂਧੀ ਦੀ ਟੀਮ ਵੱਲੋਂ ਇੱਕ ਕਾਬਿਲ ਅਤੇ ਪੜ੍ਹੇ-ਲਿਖੇ ਵਿਅਕਤੀ ਨੂੰ ਜ਼ਿਲ੍ਹਾ ਪ੍ਰਧਾਨ ਦੀ ਜਿੰਮੇਵਾਰੀ ਸੌਂਪਣ ਦਾ ਅਭਿਆਨ ਜੋ ਸ਼ੁਰੂ ਕੀਤਾ ਗਿਆ ਹੈ, ਉਸ ਤਹਿਤ ਜ਼ਿਲ੍ਹਾ ਪ੍ਰਧਾਨ ਦੀ ਚੋਣ ਹੋ ਰਹੀ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਸ ਦੌਰਾਨ ਕਿਹਾ ਕਿ ਮੇਰੇ ਪੁੱਤ ਦੇ ਇਸ ਦੁਨੀਆਂ ਤੋਂ ਚਲੇ ਜਾਣ ਦੇ ਬਾਵਜੂਦ ਵੀ ਲੋਕਾਂ ਨੇ ਮੇਰਾ ਸਾਥ ਦਿੱਤਾ ਤੇ ਅੱਜ ਵੀ ਮੇਰੇ ਨਾਲ ਖੜੇ ਹਨ। ਉਨ੍ਹਾਂ ਕਿਹਾ ਕਿ ਮੈਂ ਮੇਰੇ ਪੁੱਤ ਦੇ ਅਧੂਰੇ ਸੁਫ਼ਨੇ ਨੂੰ ਪੂਰਾ ਕਰਾਂਗਾ। ਅਸੀਂ ਚੋਣ ਵੀ ਜ਼ਰੂਰ ਲੜਾਂਗੇ ਅਤੇ ਜਿੱਤਾਂਗੇ ਵੀ ਅਤੇ ਆਪਣੇ ਪੁੱਤ ਦੀ ਫੋਟੋ ਨੂੰ ਜੇਬ੍ਹ ‘ਤੇ ਲਗਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜਾਂਗਾ। ਜੋ ਉਸ ਨੇ ਆਪਣੇ ਹਲਕੇ ਦੇ ਲਈ ਸੁਫ਼ਨੇ ਸੋਚੇ ਸਨ, ਉਨ੍ਹਾਂ ਸੁਫ਼ਨਿਆਂ ਨੂੰ ਮੈਂ ਜ਼ਰੂਰ ਪੂਰਾ ਕਰਾਂਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...