November 16, 2026, 4:59 pm
----------- Advertisement -----------
HomeNewsBreaking Newsਟੀਮ ਇੰਡੀਆ ਨੇ ਏਸੀਸੀ ਮੁਖੀ ਮੋਹਸਿਨ ਨਕਵੀ ਦੇ ਹੱਥੋਂ ਟਰਾਫੀ ਲੈਣ ਤੋਂ...

ਟੀਮ ਇੰਡੀਆ ਨੇ ਏਸੀਸੀ ਮੁਖੀ ਮੋਹਸਿਨ ਨਕਵੀ ਦੇ ਹੱਥੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Published on

----------- Advertisement -----------

ਐਤਵਾਰ ਰਾਤ 9ਵੀਂ ਵਾਰ ਭਾਰਤ ਨੇ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕੀਤਾ। ਸਾਢੇ ਚਾਰ ਘੰਟੇ ਚੱਲੇ ਇਸ ਫਾਈਨਲ ਵਿਚ ਭਾਰਤ ਨੇ ਪਾਕਿਸਤਾਨ ਨੂੰ ਆਖਰੀ ਓਵਰ ਵਿਚ 5 ਵਿਕਟਾਂ ਨਾਲ ਹਰਾ ਦਿੱਤਾ।

ਪੂਰੇ ਟੂਰਨਾਮੈਂਟ ਦੌਰਾਨ ਅਜਿਹੇ ਪਲ ਦੇਖਣ ਨੂੰ ਮਿਲੇ ਜਿਨ੍ਹਾਂ ਨੇ ਏਸ਼ੀਆ ਕੱਪ ਨੂੰ ਹੋਰ ਮਜ਼ੇਦਾਰ ਬਣਾ ਦਿੱਤਾ। ਫਾਈਨਲ ਵਿਚ ਪਾਕਿਸਤਾਨ ਦੇ ਹਾਰਿਸ਼ ਰਉਫ ਨੂੰ ਬੋਲਡ ਕਰਨ ਦੇ ਬਾਅਦ ਜਸਪ੍ਰੀਤ ਬੁਮਰਾਹ ਨੇ ਪਲੇਨ ਕ੍ਰੈਸ਼ ਦਾ ਇਸ਼ਾਰਾ ਕੀਤਾ। ਏਸ਼ੀਆ ਕੱਪ ‘ਚ ਸ਼ਾਨਦਾਰ ਜਿੱਤ ਹਾਸਿਲ ਕਰਨ ਮਗਰੋਂ ਟੀਮ ਇੰਡੀਆ ਨੇ ਟਰਾਫ਼ੀ ਤੋਂ ਬਿਨ੍ਹਾਂ ਜਸ਼ਨ ਮਨਾਇਆ। ਭਾਰਤ ਨੇ PCB ਚੇਅਰਮੈਨ ਤੇ ਏਸੀਸੀ ਮੁਖੀ ਮੋਹਸਿਨ ਨਕਵੀ ਦੇ ਹੱਥੋਂ ਟਰਾਫੀ ਲੈਣ ਤੋਂ ਇਨਕਾਰ ਕਰ ਦਿੱਤਾ। PCB ਚੇਅਰਮੈਨ ਮੋਹਸਿਨ ਨਕਵੀ ਖ਼ੁਦ ਟਰਾਫ਼ੀ ਦੇਣ ‘ਤੇ ਅੜੇ ਹੋਏ ਸਨ । ਇਸ ਤੋਂ ਪਹਿਲਾਂ ਵੀ 14 ਸਤੰਬਰ ਨੂੰ ਹੋਏ ਪਾਕਿਸਤਾਨ ਨਾਲ ਮੈਚ ਦੌਰਾਨ ਭਾਰਤ ਨੇ ਜਿੱਤ ਦੇ ਬਾਅਦ ਹੈਂਡਸ਼ੇਕ ਤੋਂ ਇਨਕਾਰ ਕਰ ਦਿੱਤਾ ਸੀ, ਫਿਰ ਆਪਣੇ ਡ੍ਰੈਸਿੰਗ ਰੂਮ ਨੂੰ ਵੀ ਬੰਦ ਕਰ ਦਿੱਤਾ ਸੀ। ਦੱਸ ਦੇਈਏ ਕਿ ਭਾਰਤ ਨੇ ਪਾਕਿਸਤਾਨ ਨੂੰ ਹਰਾ ਕੇ ਏਸ਼ੀਆ ਕੇ ਏੇਸ਼ੀਆ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ। ਭਾਰਤੀ ਟੀਮ ਨੇ 2023 ਵਿਚ ਵਡਨੇ ਫਾਰਮੈਟ ਦੇ ਬਾਅਦ 2025 ਵਿਚ ਟੀ-20 ਫਾਰਮੈਟ ਦਾ ਏਸ਼ੀਆ ਕੱਪ ਜਿੱਤ ਲਿਆ ਹੈ। ਭਾਰਤ ਲਈ ਤਿਲਕ ਵਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਅੰਤ ਤਕ ਟਿਕੇ ਰਹਿ ਕੇ ਟੀਮ ਨੂੰ ਜਿੱਤ ਦਿਵਾਈ। ਭਾਰਤ ਨੇ ਇਸ ਮੈਚ ਵਿਚ ਟੌਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ। ਭਾਰਤ ਨੇ ਕੁਲਦੀਪ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਪਾਕਿਸਤਾਨ ਦੀ ਪਾਰੀ 19.1 ਓਵਰਾਂ ਵਿਚ 146 ਦੌੜਾਂ ‘ਤੇ ਢੇਰ ਕਰ ਦਿੱਤੀ। ਟੀਚੇ ਦਾ ਪਿੱਛਾ ਕਰਦੇ ਹੋਏ ਤਿਲਕ ਨੇ 53 ਗੇਂਦਾਂ ‘ਤੇ 3 ਚੌਕਿਆਂ ਤੇ ਚਾਰ ਛੱਕਿਆਂ ਦੀ ਮਦਦ ਨਾਲ ਨਾਟਆਊਟ 69 ਦੌੜਾਂ ਬਣਾਈਆਂ ਜਿਸ ਦੇ ਦਮ ‘ਤੇ ਭਾਰਤ ਨੇ 19.4 ਓਵਰ ਵਿਚ 5 ਵਿਕਟਾਂ ‘ਤੇ 150 ਦੌੜਾਂ ਬਣਾ ਕੇ ਮੈਚ ਆਪਣੇ ਨਾਂ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...