August 25, 2026, 1:39 pm
----------- Advertisement -----------
HomeNewsBreaking Newsਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਸਰਕਾਰੀ ਕੰਮ ‘ਚ ਵਿਘਨ...

ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਸਰਕਾਰੀ ਕੰਮ ‘ਚ ਵਿਘਨ ਪਾਉਣ ਦਾ ਮਾਮਲਾ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਮਿਲ ਗਈ ਹੈ। ਹਾਈਕੋਰਟ ਵਿਚ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਮਾਮਲੇ ‘ਚ ਸੁਣਵਾਈ ਹੋਈ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਕਿਹਾ ਕਿ ਇਸ ਮਾਮਲੇ ਵਿਚ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇਗਾ। ਇਹ ਜਾਣਕਾਰੀ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ 25 ਜੂਨ ਨੂੰ ਵਿਜੀਲੈਂਸ ਦੀ ਟੀਮ ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਵਿਖੇ ਰਿਹਾਇਸ ‘ਤੇ ਗ੍ਰਿਫਤਾਰ ਕਰਨ ਪਹੁੰਚੀ ਸੀ। 30 ਜੁਲਾਈ ਨੂੰ ਇੱਕ ਪਰਚਾ ਦਰਜ ਕੀਤਾ ਗਿਆ ਸੀ ਜਿਸ ਵਿਚ ਕਿਹਾ ਗਿਆ ਕਿ ਰੇਡ ਦੌਰਾਨ ਵਿਜੀਲੈਂਸ ਦੇ ਕੰਮ ਵਿਚ ਰੁਕਾਵਟ ਪਾਈ ਗਈ। ਇਸ ਮਾਮਲੇ ਵਿਚ ਅੱਜ ਹਾਈਕੋਰਟ ਵਿਚ ਸੁਣਵਾਈ ਹੋਈ ਸੀ। ਪੰਜਾਬ ਸਰਕਾਰ ਨੇ ਹਾਈਕੋਰਟ ਵੱਲੋਂ ਪੁੱਛਣ ‘ਤੇ ਐਫੀਡੇਵਿਟ ਫਾਈਲ ਕੀਤਾ ਕਿ ਇਸ ਕੇਸ ਵਿਚ ਅਸੀਂ ਕੋਈ ਕਾਰਵਾਈ ਨਹੀਂ ਕਰਨੀ ਅਤੇ ਜੇਕਰ ਕੋਈ ਕਰਨੀ ਵੀ ਹੋਵੇਗੀ ਤਾਂ 7 ਦਿਨ ਪਹਿਲਾਂ ਲਿਖਤੀ ਨੋਟਿਸ ਦਿੱਤਾ ਜਾਵੇਗਾ। ਦੱਸ ਦੇਈਏ ਕਿ ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਮਜੀਠੀਆ ਜੇਲ੍ਹ ਵਿਚ ਬੰਦ ਹਨ। ਵਿਜੀਲੈਂਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਜੀਠੀਆ ਨੂੰ ਜ਼ਮਾਨਤ ਨਹੀਂ ਮਿਲ ਰਹੀ ਤੇ ਨਿਆਇਕ ਹਿਰਾਸਤ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮਜੀਠੀਆ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਸੀ ਤੇ ਪਟੀਸ਼ਨ ਵੀ ਪਾਈ ਸੀ ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾ

ਘੱਗਾ/ਪਟਿਆਲਾ; 24 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ...

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...