June 10, 2026, 11:30 pm
----------- Advertisement -----------
HomeNewsBreaking Newsਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ...

ਸੰਗੀਤ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਦਾ ਹੋਇਆ ਦੇਹਾਂਤ

Published on

----------- Advertisement -----------

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਸੰਗੀਤ ਜਗਤ ਨੂੰ ਇਕ ਹੋਰ ਵੱਡਾ ਝਟਕਾ ਲੱਗਾ ਹੈ। ਅੰਤਰਰਾਸ਼ਟਰੀ ਅਲਗੋਜ਼ਾ ਵਾਦਕ ਕਰਮਜੀਤ ਸਿੰਘ ਬੱਗਾ ਨੇ ਸਦਾ ਲਈ ਦੁਨੀਆ ਨੂੰ ਅਲਵਿਦਾ ਆਖ ਦਿੱਤਾ ਹੈ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੇ ਦੇਹਾਂਤ ਹੋ ਗਿਆ।

ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਬੱਗਾ ਨੇ ਖਰੜ ‘ਚ ਆਖਰੀ ਸਾਹ ਲਏ । ਅਜੇ ਉਹ 3 ਦਿਨ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੇ ਸਨ। ਬੀਤੀ ਸ਼ਾਮ ਜਦੋਂ ਉਹ ਆਪਣੇ ਘਰ ਬੈਠੇ ਸਨ ਤਾਂ ਅਚਾਨਕ ਛਾਤੀ ‘ਚ ਤੇਜ਼ ਦਰਦ ਮਹਿਸੂਸ ਹੋਇਆ। ਉਨ੍ਹਾਂ ਦੇ ਭਤੀਜੇ ਨੇ ਤੁਰੰਤ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਪਰ ਡਾਕਟਰਾਂ ਨੇ ਉੱਥੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸਟੇਟ ਅਵਾਰਡ ਹਾਸਲ ਕਰ ਚੁੱਕੇ ਬੱਗਾ ਸਿਹਤ ਵਿਭਾਗ ‘ਚ ਇੰਸਪੈਕਟਰ ਵਜੋਂ ਰਿਟਾਇਰਡ ਹੋਏ ਸਨ। ਉਨ੍ਹਾਂ ਦੀ ਅਲਗੋਜ਼ਾ ਵਾਜਣ ਦੀ ਕਲਾ ਬੇਮਿਸਾਲ ਸੀ, ਜਿਸ ਕਾਰਨ ਉਹ ਪੰਜਾਬੀ ਸੰਗੀਤ ਦੀ ਵਿਲੱਖਣ ਪਛਾਣ ਬਣੇ। ਉਨ੍ਹਾਂ ਦੇ ਅਚਾਨਕ ਵਿਛੋੜੇ ਨਾਲ ਪੰਜਾਬੀ ਲੋਕ ਸੰਗੀਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...