ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਗਦੀਪ ਸਿੰਘ ਚੀਮਾ ਨੂੰ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਕੀਤਾ।ਕੁੱਝ ਦਿਨ ਪਹਿਲਾਂ ਅਕਾਲੀ ਦਲ ਨੇ ਸ੍ਰੀ ਚੀਮਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਸੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਜਗਦੀਪ ਸਿੰਘ ਚੀਮਾ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਭਾਜਪਾ ਵਿਚ ਆਉਣਾ ਸਿਰਫ਼ ਪਾਰਟੀ ਲਈ ਨਹੀਂ, ਸਗੋਂ ਪੂਰੇ ਖੇਤਰ ਲਈ ਇੱਕ ਸਕਾਰਾਤਮਕ ਸੰਕੇਤ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਵਿਕਾਸ ਆਪਸੀ ਸਹਿਯੋਗ ਨਾਲ ਹੀ ਸੰਭਵ ਹੈ ਅਤੇ ਭਾਜਪਾ ਦੋਵੇਂ ਰਾਜਾਂ ਵਿਚ ਇਹ ਜੋੜ ਮਜ਼ਬੂਤ ਕਰ ਰਹੀ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਗਦੀਪ ਚੀਮਾ ਦੀ ਪਾਰਟੀ ਵਿਚ ਆਮਦ ਭਾਜਪਾ ਲਈ ਨਵੀਂ ਉਰਜਾ ਦਾ ਸੰਕੇਤ ਹੈ। ਉਨ੍ਹਾਂ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਦੇਣ ਦਾ ਐਲਾਨ ਝੂਠਾ ਸਾਬਤ ਹੋਇਆ, ਨੌਜਵਾਨਾਂ ਲਈ ਨੌਕਰੀਆਂ ਅਜੇ ਵੀ ਸੁਪਨਾ ਹਨ ਅਤੇ ਕਿਸਾਨ ਅਜੇ ਵੀ ਕਰਜ਼ੇ ਹੇਠ ਦਬੇ ਹੋਏ ਹਨ।
----------- Advertisement -----------
ਅਕਾਲੀ ਦਲ ਦੇ ਜਗਦੀਪ ਸਿੰਘ ਚੀਮਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ
Published on
----------- Advertisement -----------












