November 16, 2026, 7:01 pm
----------- Advertisement -----------
HomeNewsBreaking NewsDIG ਹਰਚਰਨ ਸਿੰਘ ਭੁੱਲਰ ਦੇ ਘਰ ‘ਚੋਂ 7 ਕਰੋੜ ਰੁਪਏ ਤੱਕ ਪਹੁੰਚੀ...

DIG ਹਰਚਰਨ ਸਿੰਘ ਭੁੱਲਰ ਦੇ ਘਰ ‘ਚੋਂ 7 ਕਰੋੜ ਰੁਪਏ ਤੱਕ ਪਹੁੰਚੀ ਬਰਾਮਦ ਰਕਮ

Published on

----------- Advertisement -----------

ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਟਿਕਾਣਿਆਂ ‘ਤੇ ਸੀਬੀਆਈ ਦੀ ਰੇਡ 21 ਘੰਟਿਆਂ ਬਾਅਦ ਖਤਮ ਹੋ ਗਈ ਹੈ। ਡੀਆਈਜੀ ਦੇ ਚੰਡੀਗੜ੍ਹ ਦੇ ਸੈਕਟਰ-40 ਸਥਿਤ ਘਰ ਤੋਂ ਬਰਾਮਦ ਰਕਮ 7 ਕਰੋੜ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 15 ਤੋਂ ਵੱਧ ਪ੍ਰਾਪਰਟੀ, ਆਡੀ ਤੇ ਮਰਸਡੀਜ਼ ਦੀ ਚਾਬੀ, ਲਗਜ਼ਰੀ ਘੜੀਆਂ ਤੇ ਵਿਦੇਸ਼ੀ ਸ਼ਰਾਬ ਤੇ 3 ਹਥਿਆਰ ਵੀ ਮਿਲੇ। ਇਹ ਸਾਰਾ ਸਾਮਾਨ ਜ਼ਬਤ ਕਰਕੇ ਸੀਬੀਆਈ ਆਫਿਸ ਲਿਜਾਇਆ ਗਿਆ ਹੈ। ਥੋੜ੍ਹੀ ਦੇਰ ਵਿਚ ਡੀਆਈਜੀ ਭੁੱਲਰ ਨੂੰ ਸੀਬੀਆਈ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਗ੍ਰਿਫਤਾਰੀ ਦੇ ਬਾਅਦ DIG ਦੀ ਪਹਿਲੀ ਤਸਵੀਰ ਸਾਹਮਣੇ ਆਈ। ਜਦੋਂ ਸੀਬੀਆਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-16 ਹਸਪਤਾਲ ਵਿਚ ਮੈਡੀਕਲ ਜਾਂਚ ਲਈ ਲੈ ਕੇ ਪਹੁੰਚੀ ਤਾਂ ਉਹ ਪੈਂਟ ਤੇ ਸ਼ਰਟ ਪਹਿਨੇ ਹੋਏ ਸਨ ਤੇ ਹੱਥ ਵਿਚ ਘੜੀ ਸੀ। ਉੁਨ੍ਹਾਂ ਨੇ ਰੁਮਾਲ ਨਾਲ ਆਪਣਾ ਚਿਹਰਾ ਢਕਿਆ ਹੋਇਆ ਸੀ। ਗੱਡੀ ਵਿਚ ਉਹ ਪਿੱਛੇ ਦੀ ਸੀਟ ‘ਤੇ ਬੈਠੇ ਸੀ ਤੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ। DIG ਨੇ ਵਿਚੌਲੀਏ ਜ਼ਰੀਏ ਫਤਿਹਗੜ੍ਹ ਸਾਹਿਬ ਵਿਚ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਕਾਰੋਬਾਰੀ ਤੋਂ 8 ਲੱਖ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਨਾ ਦੇਣ ‘ਤੇ ਉਸ ਦੇ 2 ਸਾਲ ਪਹਿਲਾਂ ਸਰਹਿੰਦ ਵਿਚ ਦਰਜ ਪੁਰਾਣੇ ਕੇਸ ਵਿਚ ਚਾਰਜਸ਼ੀਟ ਪੇਸ਼ ਕਰਨ ਤੇ ਨਵੇਂ ਫਰਜੀ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਗਈ। ਕਾਰੋਬਾਰੀ ਨੇ ਇਸ ਦੀ ਸ਼ਿਕਾਇਤ ਸੀਬੀਆਈ ਨੂੰ ਕਰ ਦਿੱਤੀ। ਸੀਬੀਆਈ ਨੇ ਜਾਂਚ ਦੇ ਬਾਅਦ ਟ੍ਰੈਪ ਲਗਾ ਕੇ ਡੀਆਈਜੀ ਨੂੰ ਗ੍ਰਿਫਤਾਰ ਕਰ ਲਿਆ। ਕਾਰੋਬਾਰੀ ਨੂੰ ਉਸ ‘ਤੇ 2023 ਵਿਚ ਸਰਹਿੰਦੇ ਥਾਣੇ ਵਿਚ ਦਰਜ ਫਰਜ਼ੀ ਬਿਲ ਬਿਲਟੀ ਦੇ ਸਹਾਰੇ ਦਿੱਲੀ ਤੋਂ ਮਾਲ ਲਿਆ ਕੇ ਫਰਨੇਸ਼ ਵਿਚ ਵੇਚਣ ਦੇ ਕੇਸ ਵਿਚ ਚਾਲਾਨ ਪੇਸ਼ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗੀ ਗਈ ਸੀ ਜਿਸ ਦੀ ਸ਼ਿਕਾਇਤ ਉਸ ਨੇ ਸੀਬੀਆਈ ਨੂੰ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...