November 16, 2026, 7:01 pm
----------- Advertisement -----------
HomeNewsBreaking Newsਪੰਜਾਬ ਦੇ CM ਭਗਵੰਤ ਮਾਨ ਦੇ ਜਨਮਦਿਨ ‘ਤੇ PM ਮੋਦੀ, ਕੇਜਰੀਵਾਲ ਸਣੇ...

ਪੰਜਾਬ ਦੇ CM ਭਗਵੰਤ ਮਾਨ ਦੇ ਜਨਮਦਿਨ ‘ਤੇ PM ਮੋਦੀ, ਕੇਜਰੀਵਾਲ ਸਣੇ ਕਈ ਆਗੂਆਂ ਨੇ ਦਿੱਤੀ ਵਧਾਈ

Published on

----------- Advertisement -----------

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਸੀਐੱਮ ਮਾਨ ਦੀ ਪਤਨੀ ਸਣੇ ਕਈ ਆਗੂਆਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। PM ਨਰਿੰਦਰ ਮੋਦੀ ਨੇ CM ਭਗਵੰਤ ਮਾਨ ਨੂੰ ਜਨਮਦਿਨ ਵਧਾਈ ਦਿੰਦਿਆਂ ਟਵੀਟ ਕਰਦਿਆਂ ਲਿਖਿਆ-CM ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਤੇ ਨਾਲ ਹੀ ਉਨ੍ਹਾਂ ਨੇ ਲੰਬੀ ਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਵੀ ਕੀਤੀ। ਇਸੇ ਤਰ੍ਹਾਂ ਸੀਐੱਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ। ਤਸਵੀਰ ਸਾਂਝੀ ਕਰ ਕੇ ਲਿਖਿਆ -“ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਬ੍ਹ, ਹਮੇਸ਼ਾ ਚੜ੍ਹਦੀਕਲਾ ‘ਚ ਰਹੋ। ਪੰਜਾਬ ਤੇ ਪੰਜਾਬੀਆਂ ਲਈ ਇਸੇ ਤਰ੍ਹਾਂ ਕੰਮ ਕਰਦੇ ਰਹੋ। AAP ਸੁਪਰੀਮੋ ਅਰਵਿੰਦ ਕੇਜਰੀਵਾਲ ਨੇ CM ਭਗਵੰਤ ਮਾਨ ਨੂੰ ਦਿੱਤੀ ਜਨਮਦਿਨ ਦੀ ਵਧਾਈ। ਉਨ੍ਹਾਂ ਕਿਹਾ- “ਪਰਮਾਤਮਾ ਤੁਹਾਨੂੰ ਲੰਬੀ ਉਮਰ, ਚੰਗੀ ਸਿਹਤ ਤੇ ਲੋਕਾਂ ਦੀ ਸੇਵਾ ਕਰਨ ਦੀ ਤਾਕਤ ਦੇਣ। ਤੁਸੀਂ ਇਸੇ ਤਰ੍ਹਾਂ ਪੰਜਾਬ ਦੇ ਹਰ ਘਰ ‘ਚ ਖੁਸ਼ੀਆਂ ਵੰਡਦੇ ਰਹੋ। ਭਗਵਾਨ ਤੁਹਾਨੂੰ ਲੰਬੀ ਉਮਰ, ਚੰਗੀ ਸਿਹਤ ਤੇ ਲੋਕਾਂ ਦੀ ਸੇਵਾ ਕਰਨ ਦੀ ਨਿਰੰਤਰ ਊਰਜਾ ਦੇਣ। ਤੁਸੀਂ ਇੰਝ ਹੀ ਪੰਜਾਬ ਦੇ ਹਰ ਘਰ ਵਿਚ ਖੁਸ਼ੀਆਂ ਵੰਡਦੇ ਰਹੋ। ਮਨੀਸ਼ ਸਿਸੋਦੀਆ ਨੇ CM ਮਾਨ ਨੂੰ ਜਨਮਦਿਨ ਦੀ ਵਧਾਈ ਦਿੱਤੀ ਤੇ ਕਿਹਾ ਕਿ “ਮੇਰੇ ਪਿਆਰੇ ਦੋਸਤ, ਮਿਸ਼ਨ ਰੰਗਲਾ ਪੰਜਾਬ ਦੇ ਕਮਾਂਡਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ। ਪਰਮਾਤਮਾ ਅੱਗੇ ਅਰਦਾਸ ਹੈ ਕਿ ਤੁਹਾਡਾ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਹੋਵੇ। ਪੰਜਾਬ ਦੇ ਭਵਿੱਖ ਦੀ ਵਾਗਡੋਰ ਤੁਹਾਡੇ ਮਜ਼ਬੂਤ ਮੋਢਿਆਂ ‘ਤੇ ਹੈ। ਭਗਵਾਨ ਤੁਹਾਨੂੰ ਸਿਹਤਮੰਦ, ਖੁਸ਼ ਤੇ ਊਰਜਾ ਨਾਲ ਭਰਪੂਰ ਰੱਖਣ ਤੇ ਤੁਹਾਨੂੰ ਲਗਾਤਾਰ ਲੰਬੇ ਸਮੇਂ ਤੱਕ ਮੁੱਖ ਮੰਤਰੀ ਵਜੋਂ ਪੰਜਾਬ ਦੇ ਲੋਕਾਂ ਦੀ ਸੇਵਾ ਵਿਚ ਲਗਾ ਕੇ ਰੱਖਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...