November 16, 2026, 6:39 pm
----------- Advertisement -----------
HomeNewsBreaking Newsਵਾਇਰਲ ਵੀਡੀਓ ਮਾਮਲਾ : ਜਗਮਨ ਸਮਰਾ ਦੇ ਪਰਿਵਾਰ ਨਾਲ ਸੰਬੰਧਿਤ 3 ਗ੍ਰਿਫ਼ਤਾਰ

ਵਾਇਰਲ ਵੀਡੀਓ ਮਾਮਲਾ : ਜਗਮਨ ਸਮਰਾ ਦੇ ਪਰਿਵਾਰ ਨਾਲ ਸੰਬੰਧਿਤ 3 ਗ੍ਰਿਫ਼ਤਾਰ

Published on

----------- Advertisement -----------

ਪਿੰਡ ਫੱਗੂਵਾਲਾ ਦੇ ਜੰਮਪਲ ਕੈਨੇਡਾ ਦੇ ਸਿਟੀਜ਼ਨ ਜਗਮਨ ਸਮਰਾ ਵਲੋਂ ਮੁੱਖ ਮੰਤਰੀ ਦੀ ਕਥਿਤ ਤੌਰ ’ਤੇ ਵਾਇਰਲ ਕੀਤੀ ਵੀਡੀਓ ਉਪਰੰਤ ਮੂਣਕ ਥਾਣੇ ਵਿਚ 2021 ਵਿਚ ਦਰਜ ਹੋਇਆ ਮਾਮਲਾ ਜੋ ਜਗਮਨ ਸਮਰਾ ’ਤੇ ਸੀ, ਵਿਚ ਉਨ੍ਹਾਂ ਦੇ ਚਾਚੇ ਦੇ 2 ਲੜਕਿਆਂ ਸਮੇਤ ਕਰੀਬ 25 ਸਾਲ ਪਿੰਡ ਦੇ ਸਰਪੰਚ ਰਹੇ ਟਕਸਾਲੀ ਅਕਾਲੀ ਆਗੂ ਸਵ: ਉਜਾਗਰ ਸਿੰਘ ਦੇ ਪੋਤਰੇ ਨੂੰ ਨਾਮਜ਼ਦ ਕਰਨ ਦੇ ਦੋਸ਼ ਲਗਾਉਂਦਿਆਂ ਅਕਾਲੀ ਆਗੂਆਂ ਅਤੇ ਪਿੰਡ ਵਾਸੀਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਕਿਹਾ ਕਿ ਪਿੰਡ ਦੇ 25 ਸਾਲ ਸਰਪੰਚ ਰਹੇ ਟਕਸਾਲੀ ਅਕਾਲੀ ਆਗੂ ਸਵ: ਉਜਾਗਰ ਸਿੰਘ ਦੇ ਪੋਤਰੇ ਰਵੀਇੰਦਰ ਸਿੰਘ ਪੁੱਤਰ ਸਵ: ਜਗਦੇਵ ਸਿੰਘ, ਸਮਰਾ ਦੇ ਚਾਚੇ ਦੇ ਲੜਕੇ ਰੁਪਿੰਦਰ ਸਿੰਘ ਰੋਮੀ ਅਤੇ ਜਸਵਿੰਦਰ ਸਿੰਘ ਜੱਸੀ ਪੁੱਤਰਾਨ ਸਵ: ਉਜਿੰਦਰ ਸਿੰਘ ਵਲੋਂ ਵਾਇਰਲ ਕੀਤੀਆਂ ਵੀਡੀਓਜ਼ ਅਤੇ ਦਰਜ ਕੇਸਾਂ ਨਾਲ ਕੋਈ ਸੰਬੰਧ ਨਹੀਂ। ਉਨ੍ਹਾਂ ਕਿਹਾ ਕਿ ਤਿੰਨੇ ਨੌਜਵਾਨਾਂ ਦੇ ਪਿਤਾ ਦੀ ਪਹਿਲਾਂ ਹੀ ਇਕ ਹਾਦਸੇ ਵਿਚ ਮੌਤ ਹੋ ਚੁੱਕੀ ਹੈ, ਇਹ ਆਪ ਹੀ ਮਿਹਨਤ ਕਰਦਿਆਂ ਆਪਣੇ ਪਰਿਵਾਰਾਂ ਨੂੰ ਪਾਲ ਰਹੇ ਹਨ। ਪੁਲਿਸ ਵਲੋਂ ਬਿਨ੍ਹਾਂ ਵਜ੍ਹਾ ਇਨ੍ਹਾਂ ਨੂੰ ਅਤੇ ਪਰਿਵਾਰਾਂ ਨੂੰ ਕੇਸਾਂ ਵਿਚ ਉਲਝਾਅ ਕੇ ਇਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਦੀ ਜਿੰਨੀ ਨਿਖ਼ੇਧੀ ਕੀਤੀ ਜਾਵੇ, ਘੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਜਗਮਨ ਸਮਰਾ ਨੇ ਕੋਈ ਗਲਤੀ ਕੀਤੀ ਹੈ ਤਾਂ ਪੁਲਿਸ ਉਸ ’ਤੇ ਕਾਰਵਾਈ ਕਰੇ, ਪਰਿਵਾਰਾਂ ਨੂੰ ਕਿਉਂ ਤੰਗ ਕੀਤਾ ਜਾ ਰਿਹਾ ਹੈ? ਉਨ੍ਹਾਂ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸੋਮਵਾਰ ਤੱਕ ਇਨ੍ਹਾਂ ਨੂੰ ਨਾ ਛੱਡਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਡਾ ਸੰਘਰਸ਼ ਕਰੇਗਾ, ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਪਹੁੰਚਣਗੇ। ਇਸ ਮੌਕੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਬਹਿਲਾ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਪੁਲਿਸ ਦੇ ਇਕ ਵੱਡੇ ਅਧਿਕਾਰੀ ਨੇ ਭਵਾਨੀਗੜ੍ਹ ਥਾਣੇ ਬੁਲਾ ਕੇ ਇਨ੍ਹਾਂ ਤੋਂ ਪੁੱਛਗਿੱਛ ਕਰਕੇ ਇਨ੍ਹਾਂ ਨੂੰ ਵਾਪਸ ਭੇਜ ਦਿੱਤਾ ਪਰ ਬੀਤੇ ਦਿਨੀਂ ਰਵੀਇੰਦਰ ਸਿੰਘ ਅਤੇ ਰੁਪਿੰਦਰ ਸਿੰਘ ਰੋਮੀ ਨੂੰ ਘਰ ਵਿਚ ਕੰਮ ਕਰਦਿਆਂ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਆ ਕੇ ਅਤੇ ਜਸਵਿੰਦਰ ਸਿੰਘ ਜੱਸੀ ਜੋ ਕਿ ਆਪਣੇ ਟਰੱਕ ’ਤੇ ਅਮਲੋਹ ਵਲੋਂ ਆ ਰਿਹਾ ਸੀ, ਨੂੰ ਰਾਹ ਵਿਚ ਟਰੱਕ ਅੱਗੇ ਕਥਿਤ ਤੌਰ ’ਤੇ ਗੱਡੀ ਲਗਾ ਕੇ ਰੋਕਦਿਆਂ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਹੁਣ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਦੇ ਪਰਿਵਾਰ ਵੀ ਘਰਾਂ ਨੂੰ ਜਿੰਦਰੇ ਲਗਾ ਕੇ ਕਿਤੇ ਚਲੇ ਗਏ ਹਨ। ਉਕਤ ਤੋਂ ਇਲਾਵਾ ਇਕਬਾਲਜੀਤ ਸਿੰਘ ਪੂਨੀਆ, ਸੁਖਬੀਰ ਸਿੰਘ ਪੂਨੀਆ, ਡਾ. ਕਰਨਵੀਰ ਸਿੰਘ, ਰੁਪਿੰਦਰ ਸਿੰਘ ਰੰਧਾਵਾ, ਗੋਲਡੀ ਤੂਰ, ਗਮਦੂਰ ਸਿੰਘ ਫੱਗੂਵਾਲਾ, ਗੁਰਨੈਬ ਸਿੰਘ ਘਰਾਚੋਂ, ਨੈਬ ਸਿੰਘ ਫੱਗੂਵਾਲਾ, ਜਗਜੀਤ ਸਿੰਘ ਜੱਗੀ ਸੰਗਤਪੁਰਾ, ਭਰਪੂਰ ਸਿੰਘ ਫੱਗੂਵਾਲਾ, ਸੁਖਮਨ ਸਿੰਘ ਬਰਾੜ, ਦਿਆਕਰਨ ਸਿੰਘ, ਮਨਜੀਤ ਸਿੰਘ,ਹਰਵਿੰਦਰ ਸਿੰਘ, ਟਹਿਲ ਸਿੰਘ, ਕਰਨੈਲ ਸਿੰਘ ਤੋਂ ਇਲਾਵਾ ਭਾਜਪਾ ਆਗੂ ਅਰਵਿੰਦ ਖੰਨਾ ਦੇ ਸਿਆਸੀ ਸਕੱਤਰ ਸਰਬਜੀਤ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...