November 16, 2026, 6:21 pm
----------- Advertisement -----------
HomeNewsBreaking NewsLudhiana 'ਚ ACP ਸੁਮਿਤ ਸੂਦ ਦਾ ਮੋਬਾਈਲ ਫੋਨ ਹੋਇਆ ਹੈਕ ,ਲੋਕਾਂ ਨੂੰ...

Ludhiana ‘ਚ ACP ਸੁਮਿਤ ਸੂਦ ਦਾ ਮੋਬਾਈਲ ਫੋਨ ਹੋਇਆ ਹੈਕ ,ਲੋਕਾਂ ਨੂੰ ਵਟਸਐਪ ‘ਤੇ ਭੇਜੇ ਜਾ ਰਹੇ ਨੇ ਚਲਾਨ ਸਬੰਧੀ ਮੈਸੇਜ

Published on

----------- Advertisement -----------

ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਸਹਾਇਕ ਕਮਿਸ਼ਨਰ ਆਫ਼ ਪੁਲਿਸ (ਏਸੀਪੀ) ਸੁਮਿਤ ਸੂਦ ਦਾ ਮੋਬਾਈਲ ਫੋਨ ਹੈਕ ਹੋ ਗਿਆ ਹੈ। ਉਨ੍ਹਾਂ ਦੇ ਮੋਬਾਈਲ ਨੰਬਰ ਤੋਂ ਲੋਕਾਂ ਨੂੰ ਵਟਸਐਪ ਮੈਸੇਜ ਭੇਜੇ ਜਾ ਰਹੇ ਹਨ। ਮੈਸੇਜ ਵਿੱਚ ਲਿਖਿਆ ਹੈ, “ਤੁਹਾਡਾ ਚਲਾਨ ਹੋ ਗਿਆ ਅਤੇ ਚਲਾਨ ਭਰਨ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ। ਏਸੀਪੀ ਸੁਮਿਤ ਸੂਦ ਲੁਧਿਆਣਾ ਈਸਟ ਵਿੱਚ ਤੈਨਾਤ ਹਨ ਅਤੇ ਇਸ ਸਮੇਂ ਛੁੱਟੀ ‘ਤੇ ਚੱਲ ਰਹੇ ਹੈ। ਸੁਮਿਤ ਇਸ ਸਮੇਂ ਸ਼ਹਿਰ ਤੋਂ ਬਾਹਰ ਹਨ ਅਤੇ ਉਨ੍ਹਾਂ ਦਾ ਟ੍ਰੈਫਿਕ ਪੁਲਿਸ ਨਾਲ ਕੋਈ ਲੈਣਾ ਦੇਣਾ ਨਹੀਂ ਹੈ। 

ਜਦੋਂ ਉਸਦੇ ਵਟਸਐਪ ਤੋਂ ਗੱਡੀਆਂ ਦੇ ਚਲਾਨਾਂ ਸੰਬੰਧੀ ਮੈਸੇਜ ਆਇਆ ਤਾਂ ਲੋਕਾਂ ਨੂੰ ਸ਼ੱਕ ਹੋਇਆ ਕਿ ਇਹ ਇੱਕ ਫੇਕ ਮੈਸੇਜ ਹੈ ਅਤੇ ਉਨ੍ਹਾਂ ਦੇ ਮੋਬਾਈਲ ਫੋਨ ਨੂੰ ਹੈਕ ਕਰਕੇ ਭੇਜਿਆ ਗਿਆ ਹੈ। ਲੋਕਾਂ ਨੇ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਵੀ ਕੀਤੀ ਪਰ ਉਸਦਾ ਫੋਨ ਨਹੀਂ ਲੱਗ ਰਿਹਾ ਸੀ। ਇਹ ਮੈਸੇਜ ਕਈ ਮੀਡੀਆ ਕਰਮਚਾਰੀਆਂ ਤੱਕ ਵੀ ਪਹੁੰਚਿਆ ਅਤੇ ਉਨ੍ਹਾਂ ਨੇ ਵੀ ਏਸੀਪੀ ਸੁਮਿਤ ਸੂਦ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ।

ਏਸੀਪੀ ਸੁਮਿਤ ਸੂਦ ਦੇ ਮੋਬਾਈਲ ਫੋਨ ‘ਚ ਜੋ -ਜੋ ਨੰਬਰ ਸੇਵ ਹਨ ,ਉਨ੍ਹਾਂ ਸਾਰੇ ਨੰਬਰਾਂ ‘ਤੇ ਮੈਸੇਜ ਭੇਜੇ ਜਾ ਰਹੇ ਹਨ। ਇੰਸਪੈਕਟਰਾਂ ਅਤੇ ਹੋਰ ਅਧਿਕਾਰੀਆਂ ਨੂੰ ਵੀ ਮੈਸੇਜ ਮਿਲ ਰਹੇ ਹਨ। ਜਦੋਂ ਇੱਕ ਸੇਵਾਮੁਕਤ ਇੰਸਪੈਕਟਰ ਨੂੰ ਮੈਸੇਜ ਮਿਲਿਆ ਤਾਂ ਉਸਨੇ ਏਸੀਪੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਉਸਦਾ ਫ਼ੋਨ ਬੰਦ ਸੀ, ਇਸ ਲਈ ਉਸਨੇ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 7 ਦੇ ਐਸਐਚਓ ਗਗਨਦੀਪ ਸਿੰਘ ਨੂੰ ਸੂਚਿਤ ਕੀਤਾ। ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਉਸਨੂੰ ਅਜਿਹੀ ਜਾਣਕਾਰੀ ਮਿਲੀ ਹੈ ਅਤੇ ਉਹ ਮਾਮਲੇ ਨੂੰ ਸਾਈਬਰ ਸੈੱਲ ਨੂੰ ਭੇਜ ਰਹੇ ਹਨ।

ਸਾਈਬਰ ਸੈੱਲ ਏਸੀਪੀ ਨੇ ਕਿਹਾ: “ਸਾਵਧਾਨ ਰਹੋ”

ਸਾਈਬਰ ਸੈੱਲ ਏਸੀਪੀ ਮੁਰਾਦ ਜਸਬੀਰ ਸਿੰਘ ਗਿੱਲ ਨੇ ਲੋਕਾਂ ਨੂੰ ਅਜਿਹੇ ਸੁਨੇਹਿਆਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਜੇਕਰ ਉਹਨਾਂ ਨੂੰ ਅਜਿਹਾ ਕੋਈ ਮੈਸੇਜ ਮਿਲਦਾ ਹੈ ਤਾਂ ਉਹਨਾਂ ਦੀ ਪੁਸ਼ਟੀ ਕਰੋ। ਮੈਸੇਜ ਦੇ ਨਾਲ ਆਉਣ ਵਾਲੇ ਕਿਸੇ ਵੀ ਏਪੀਕੇ ਲਿੰਕ ‘ਤੇ ਕਦੇ ਵੀ ਕਲਿੱਕ ਨਾ ਕਰੋ। ਜੇਕਰ ਤੁਸੀਂ ਲਿੰਕ ‘ਤੇ ਕਲਿੱਕ ਕਰਦੇ ਹੋ ਤਾਂ ਨੁਕਸਾਨ ਹੋ ਸਕਦਾ ਹੈ। ਮੁਰਾਦ ਜਸਬੀਰ ਨੇ ਕਿਹਾ, ਏਸੀਪੀ ਸੁਮਿਤ ਸੂਦ ਦੇ ਮੋਬਾਈਲ ਫੋਨ ਤੋਂ ਅਜਿਹੇ ਮੈਸੇਜ ਭੇਜਣ ਦੀ ਸੂਚਨਾ ਮੇਰੇ ਕੋਲ ਨਹੀਂ ਆਈ ਹੈ। ਇਹ ਸਾਈਬਰ ਪੁਲਿਸ ਸਟੇਸ਼ਨ ਦੇ ਐਸਐਚਓ ਜਾਂ ਕਿਸੇ ਹੋਰ ਕਰਮਚਾਰੀ ਤੱਕ ਪਹੁੰਚੀ ਹੋਵੇ। ਇਸ ਮਾਮਲੇ ਵਿੱਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...