November 16, 2026, 6:29 pm
----------- Advertisement -----------
HomeNewsBreaking Newsਚੰਡੀਗੜ੍ਹ ਵਿੱਚ ਮਹਿੰਗੀ ਹੋਈ ਬਿਜਲੀ, ਨਿੱਜੀਕਰਨ ਮਗਰੋਂ ਵਧੇ ਰੇਟ

ਚੰਡੀਗੜ੍ਹ ਵਿੱਚ ਮਹਿੰਗੀ ਹੋਈ ਬਿਜਲੀ, ਨਿੱਜੀਕਰਨ ਮਗਰੋਂ ਵਧੇ ਰੇਟ

Published on

----------- Advertisement -----------

ਖ਼ਬਰ ਦਾ ਲਿੰਕ ਕੂਮੈਂਟ ਬਾਕਸ ‘ਚ

👇👇👇👇👇👇👇

ਚੰਡੀਗੜ੍ਹ ਵਿੱਚ ਮਹਿੰਗੀ ਹੋਈ ਬਿਜਲੀ, ਨਿੱਜੀਕਰਨ ਮਗਰੋਂ ਵਧੇ ਰੇਟ

ਚੰਡੀਗੜ੍ਹ ਦੇ ਬਿਜਲੀ ਖਪਤਕਾਰਾਂ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜੁਆਇੰਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (JERC) ਨੇ ਬਿਜਲੀ ਦੇ ਰੇਟਾਂ ਵਿੱਚ ਔਸਤਨ 0.94 ਫੀਸਦੀ ਦਾ ਵਾਧਾ ਕਰ ਦਿੱਤਾ ਹੈ। ਇਸ ਫੈਸਲੇ ਤਹਿਤ ਪ੍ਰਤੀ ਯੂਨਿਟ 5 ਤੋਂ 10 ਪੈਸੇ ਤੱਕ ਦਾ ਵਾਧਾ ਹੋਇਆ ਹੈ, ਜੋ ਕਿ 1 ਨਵੰਬਰ ਤੋਂ ਲਾਗੂ ਹੋ ਜਾਵੇਗਾ।

ਪ੍ਰਾਈਵੇਟਾਈਜੇਸ਼ਨ ਮਗਰੋਂ ਪਹਿਲਾ ਵਾਧਾ

ਇਹ ਬਿਜਲੀ ਪ੍ਰਾਈਵੇਟਾਈਜੇਸ਼ਨ (ਨਿੱਜੀਕਰਨ) ਤੋਂ ਬਾਅਦ ਜਾਰੀ ਕੀਤਾ ਗਿਆ ਪਹਿਲਾ ਟੈਰਿਫ ਆਰਡਰ ਹੈ। ਘਰੇਲੂ ਖਪਤਕਾਰਾਂ (LTDS-II) ਲਈ:

100 ਯੂਨਿਟਾਂ ਤੱਕ: ਹੁਣ ₹2.80 ਦੀ ਬਜਾਏ ₹2.85 ਪ੍ਰਤੀ ਯੂਨਿਟ ਦੇਣਾ ਪਵੇਗਾ।

101 ਤੋਂ 200 ਯੂਨਿਟਾਂ ਤੱਕ: ₹3.75 ਦੀ ਬਜਾਏ ₹3.80 ਪ੍ਰਤੀ ਯੂਨਿਟ ਦੇਣਾ ਪਵੇਗਾ।

ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (CPDL) ਨੇ ਰੇਟਾਂ ਵਿੱਚ 7.57% ਵਾਧੇ ਦਾ ਪ੍ਰਸਤਾਵ ਭੇਜਿਆ ਸੀ, ਜਿਸ ਦੇ ਮੁਕਾਬਲੇ JERC ਨੇ ਮਾਮੂਲੀ ਵਾਧੇ ਨੂੰ ਹੀ ਮਨਜ਼ੂਰੀ ਦਿੱਤੀ ਹੈ। ਕੰਪਨੀ ਨੇ ਭਰੋਸਾ ਦਿੱਤਾ ਹੈ ਕਿ ਉਹ ਪ੍ਰਾਈਵੇਟਾਈਜੇਸ਼ਨ ਤੋਂ ਬਾਅਦ ਸਿਸਟਮ ਦੀ ਭਰੋਸੇਯੋਗਤਾ ਵਧਾਉਣ ਅਤੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਵਚਨਬੱਧ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ JERC ਨੇ 1 ਅਗਸਤ 2024 ਤੋਂ ਔਸਤਨ 9.4% ਬਿਜਲੀ ਦਰਾਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...