November 16, 2026, 5:43 pm
----------- Advertisement -----------
HomeNewsBreaking Newsਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ 'ਚ ਭਗੌੜੇ ਨੂੰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

Published on

----------- Advertisement -----------

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ ਵਿੱਚ ਮੋਹਾਲੀ ਪੁਲਿਸ ਨੂੰ 8 ਸਾਲਾਂ ਬਾਅਦ ਵੱਡੀ ਕਾਮਯਾਬੀ ਮਿਲੀ ਹੈ। ਮੋਹਾਲੀ ਪੁਲਿਸ ਨੇ ਫਰਾਰ ਚੱਲ ਰਹੇ ਭਗੌੜੇ ਮੁਲਜ਼ਮ ਗੌਰਵ ਕੁਮਾਰ ਨੂੰ ਨੋਇਡਾ ਤੋਂ ਗ੍ਰਿਫ਼ਤਾਰ ਕੀਤਾ ਹੈ।  ਮੁਹਾਲੀ ਪੁਲੀਸ ਅਨੁਸਾਰ ਮੁਲਜ਼ਮ ਗੌਰਵ ਕੁਮਾਰ, ਵਾਸੀ ਪਿੰਡ ਪਿੱਪਾਲਾ, ਜ਼ਿਲ੍ਹਾ ਬੁਲੰਦ ਸ਼ਹਿਰ (ਯੂ ਪੀ) ਨੋਇਡਾ ’ਚ ਆਪਣੀ ਪਛਾਣ ਲੁਕਾ ਕੇ ਰਹਿ ਰਿਹਾ ਸੀ।

ਜਾਣਕਾਰੀ ਅਨੁਸਾਰ ਮੁਲਜ਼ਮ ’ਤੇ ਮੋਹਾਲੀ ਦੇ ਥਾਣਾ ਮਟੌਰ ਵਿੱਚ ਕਤਲ ਦਾ ਕੇਸ ਦਰਜ ਹੈ। ਉਸ ’ਤੇ 22-23 ਸਤੰਬਰ 2017 ਦੀ ਦਰਮਿਆਨੀ ਰਾਤ ਨੂੰ ਘਰ ਵਿੱਚ ਦਾਖਲ ਹੋ ਕੇ ਪੱਤਰਕਾਰ ਕਰਨਜੀਤ ਸਿੰਘ (ਕੇਜੇ ਸਿੰਘ) ਅਤੇ ਉਸ ਦੀ ਮਾਤਾ ਗੁਰਚਰਨ ਕੌਰ ਦਾ ਕਤਲ ਕਰਨ ਦਾ ਆਰੋਪ ਸੀ। ਇਸ ਘਟਨਾ ਤੋਂ ਬਾਅਦ ਉਹ ਫਰਾਰ ਸੀ ਅਤੇ ਅਦਾਲਤ ਨੇ ਸਾਲ 2022 ਵਿੱਚ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। 

ਪੁਲਿਸ ਮੁਤਬਕ ਮੁਲਜ਼ਮ ਗੌਰਵ ਕੁਮਾਰ ਆਪਣੀ ਪਹਿਚਾਣ ਬਦਲ-ਬਦਲ ਕੇ ਵੱਖ-ਵੱਖ ਸ਼ਹਿਰਾਂ ‘ਚ ਨੌਕਰੀਆਂ ਕਰਦਾ ਰਿਹਾ ਤਾਂ ਜੋ ਕਾਨੂੰਨ ਦੀ ਪਹੁੰਚ ਤੋਂ ਬਚ ਸਕੇ। ਮੁਲਜ਼ਮ ਗੌਰਵ ਕੁਮਾਰ ਇੱਕ ਕਨਸਟਰਕਸ਼ਨ ਕੰਪਨੀ ’ਚ ਸੁਰੱਖਿਆ ਗਾਰਡ ਤੋਂ ਲੈ ਕੇ ਮੈਨੇਜਰ ਦੇ ਅਹੁਦੇ ਤੱਕ ਤਰੱਕੀ ਕਰ ਗਿਆ। ਉਸਦੇ ਨਿਯੋਮਕ (employers) ਨੂੰ ਵੀ ਹੈਰਾਨੀ ਹੋਈ , ਜਦੋਂ ਪਤਾ ਲੱਗਾ ਕਿ ਉਹ ਇੱਕ ਡਬਲ ਮਰਡਰ ਕੇਸ ਦਾ ਫਰਾਰ ਮੁਲਜ਼ਮ ਹੈ।

ਮੋਹਾਲੀ ਪੁਲਿਸ ਦੇ “ਪ੍ਰੋਕਲੇਮਡ ਔਫੈਂਡਰ ਸਟਾਫ” ਨੇ ਆਖਿਰਕਾਰ ਉਸਨੂੰ ਘੇਰ ਕੇ ਕਾਬੂ ਕਰ ਲਿਆ। ਉਸਨੂੰ ਮੋਹਾਲੀ ਲਿਆਂਦਾ ਗਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 2017 ਦੇ ਸਤੰਬਰ 22-23 ਦੀ ਰਾਤ ਨੂੰ ਮੋਹਾਲੀ ਸੈਕਟਰ-71 ਵਿਚ ਕੇ.ਜੇ. ਸਿੰਘ ਅਤੇ ਉਨ੍ਹਾਂ ਦੀ ਮਾਤਾ ਆਪਣੇ ਘਰ ਵਿੱਚ ਮਾਰੇ ਗਏ ਸਨ। ਇਸ ਕਤਲ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...