November 16, 2026, 6:01 pm
----------- Advertisement -----------
HomeNewsBreaking Newsਮਾਨ ਸਰਕਾਰ ਦਾ ਪੈਨਸ਼ਨਰਾਂ ਲਈ ਤੋਹਫ਼ਾ: ਸੂਬੇ ਭਰ ਵਿੱਚ 13-15 ਨਵੰਬਰ ਨੂੰ...

ਮਾਨ ਸਰਕਾਰ ਦਾ ਪੈਨਸ਼ਨਰਾਂ ਲਈ ਤੋਹਫ਼ਾ: ਸੂਬੇ ਭਰ ਵਿੱਚ 13-15 ਨਵੰਬਰ ਨੂੰ ਹੋਵੇਗਾ ‘ਪੈਨਸ਼ਨਰ ਸੇਵਾ ਮੇਲਾ’, ਮਿਲੇਗੀ ਈ-ਕੇਵਾਈਸੀ ਦੀ ਸਹੂਲਤ ਅਤੇ ਜਾਣਕਾਰੀ

Published on

----------- Advertisement -----------

ਚੰਡੀਗੜ੍ਹ, 12 ਨਵੰਬਰ 2025:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ ‘ਪੈਨਸ਼ਨਰ ਸੇਵਾ ਮੇਲਾ’ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ ਮੇਲੇ ਦੌਰਾਨ ਆਪਣੇ ਨੇੜਲੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿੱਚ ਪਹੁੰਚਣ।

ਇਸ ਪੋਰਟਲ, ਜੋ ਕਿ https://pensionersewa.punjab.gov.in ‘ਤੇ ਮੌਜੂਦ ਹੈ, ਰਾਹੀਂ ਸ਼ੁਰੂਆਤ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ। ‘ਜੀਵਨ ਪ੍ਰਮਾਣ’ ਮੋਬਾਈਲ ਐਪ ਐਂਡਰਾਇਡ ‘ਤੇ https://play.google.com/store/apps/details?id=com.aadhaar.life ਅਤੇ ਆਈ.ਓ.ਐੱਸ. (iOS) ‘ਤੇ https://apps.apple.com/in/app/jeevanpramaan/id6736359405 ‘ਤੇ ਉਪਲਬਧ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂ ਵਿੱਚ ਆਸਾਨ ਹੈ। ਪੈਨਸ਼ਨਰ ਇਸ ਪੋਰਟਲ ‘ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇਵਾਈਸੀ ਨੂੰ ਪੂਰਾ ਕਰਕੇ ‘ਪੈਨਸ਼ਨਰ ਸੇਵਾ ਪੋਰਟਲ’ ‘ਤੇ ਰਜਿਸਟਰ ਕਰ ਸਕਦੇ ਹਨ। ਇੱਕ ਵਾਰ ਰਜਿਸਟਰ ਹੋਣ ਤੋਂ ਬਾਅਦ, ਉਹ ਆਪਣੇ ਮੋਬਾਈਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ ‘ਤੇ ਆਪਣੇ ਲਾਗਇਨ ਆਈ.ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ, ਇਨ੍ਹਾਂ ਸੇਵਾਵਾਂ ਦਾ ਲਾਭ ਨੇੜਲੇ ਸੇਵਾ ਕੇਂਦਰਾਂ ਵਿਖੇ ਜਾ ਕੇ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਜਾ ਕੇ ਵੀ ਲਿਆ ਜਾ ਸਕਦਾ ਹੈ।

ਪੋਰਟਲ ਦੇ ਲਾਂਚ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ, ਡਾਇਰੈਕਟੋਰੇਟ ਆਫ਼ ਟ੍ਰੈਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਐਂਡ ਨਿਊ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ ‘ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386, ਸਥਾਪਤ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...