November 16, 2026, 6:01 pm
----------- Advertisement -----------
HomeNewsBreaking News‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5...

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 15 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 259ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 348 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 86 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 259 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,754 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 1.5 ਕਿਲੋ ਅਫੀਮ, 24 ਕਿਲੋ ਭੁੱਕੀ, 84,304 ਨਸ਼ੀਲੀਆਂ ਗੋਲੀਆਂ ਅਤੇ 45,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 348 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 366 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।   

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 40 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...