November 16, 2026, 5:53 pm
----------- Advertisement -----------
HomeNewsBreaking Newsਕੰਮਕਾਜੀ ਔਰਤਾਂ ਦੀ ਸਹੂਲਤ ਲਈ 150 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ— ਡਾ....

ਕੰਮਕਾਜੀ ਔਰਤਾਂ ਦੀ ਸਹੂਲਤ ਲਈ 150 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ— ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 30 ਨਵੰਬਰ:ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਕੰਮਕਾਜੀ ਮਹਿਲਾਵਾਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਰਿਹਾਇਸ਼ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ 5 ਵਰਕਿੰਗ ਵੂਮੈਨ ਹੋਸਟਲ ਬਣਾਏ ਜਾ ਰਹੇ ਹਨ, ਜੋ ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਸਥਾਪਿਤ ਹੋਣਗੇ। ਉਨ੍ਹਾਂ ਦੱਸਿਆ ਕਿ ਮੋਹਾਲੀ ਵਿੱਚ 3, ਜਦਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਇੱਕ-ਇੱਕ ਹੋਸਟਲ ਬਣੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਔਰਤਾਂ ਲਈ ਸੁਰੱਖਿਅਤ, ਸਸਤਾ ਅਤੇ ਆਧੁਨਿਕ ਰਿਹਾਇਸ਼ੀ ਵਿਕਲਪ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ, ਜਿਸ ਨਾਲ ਹਜ਼ਾਰਾਂ ਵਰਕਿੰਗ ਵੂਮੈਨ ਨੂੰ ਸਿੱਧਾ ਲਾਭ ਮਿਲੇਗਾ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਹੋਸਟਲ ਸਿਰਫ਼ ਰਿਹਾਇਸ਼ ਤੱਕ ਸੀਮਿਤ ਨਹੀਂ ਹੋਣਗੇ, ਸਗੋਂ ਇਨ੍ਹਾਂ ਵਿੱਚ ਸੁਰੱਖਿਆ ਦੇ ਮਜ਼ਬੂਤ ਪ੍ਰਬੰਧ, ਬੁਨਿਆਦੀ ਅਤੇ ਆਧੁਨਿਕ ਸੁਵਿਧਾਵਾਂ ਵੀ ਹੋਵੇਗੀ, ਤਾਂ ਜੋ ਮਹਿਲਾਵਾਂ ਲਈ ਇਹ ਸਫ਼ਰ ਹੋਰ ਵੀ ਸੁਖਾਲਾ ਬਣੇ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮਹਿਲਾਵਾਂ ਨੂੰ ਸਸ਼ਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕਈ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਏ ਜਾ ਰਹੇ ਹਨ, ਤਾਂ ਜੋ ਔਰਤਾਂ ਨੂੰ ਸਿੱਖਿਆ, ਰੋਜ਼ਗਾਰ ਅਤੇ ਸਮਾਜਿਕ ਭਾਗੀਦਾਰੀ ਰਾਹੀਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।

ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹਨਾਂ ਵਰਕਿੰਗ ਵੂਮੈਨ ਹੋਸਟਲਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਅਤੇ ਉੱਚ ਪੱਧਰੀ ਗੁਣਵੱਤਾ ਮਾਪਦੰਡਾਂ ਅਨੁਸਾਰ ਮੁਕੰਮਲ ਕੀਤਾ ਜਾਵੇ, ਤਾਂ ਜੋ ਇਹ ਸਹੂਲਤ ਜਲਦ ਤੋਂ ਜਲਦ ਮਹਿਲਾਵਾਂ ਲਈ ਉਪਲਬਧ ਹੋ ਸਕੇ।ਦੇ ਦਿਲਾਂ ਨੂੰ ਛੂਹ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...