ਨਵੀਂ ਦਿੱਲੀ: ਕਰਨਾਟਕ ਵਿੱਚ ਹਿਜਾਬ ਨੂੰ ਲੈ ਕੇ ਵਿਵਾਦ ਹੋਰ ਤੇਜ਼ ਹੋ ਗਿਆ ਹੈ| ਵਿਦਿਆਰਥੀਆਂ ਵੱਲੋਂ ਹਿਜਾਬ ਪਹਿਨਣ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਕਰਨਾਟਕ ਦੇ ਸਾਰੇ ਸਕੂਲ ਅਤੇ ਕਾਲਜ ਅਗਲੇ ਤਿੰਨ ਦਿਨਾਂ ਲਈ ਬੰਦ ਰਹਿਣਗੇ।
ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਐਸ ਬੋਮਈ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ “ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ” ਸਾਰੇ ਹਾਈ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਕਰਨਾਟਕ ਹਾਈ ਕੋਰਟ ਉਡੁਪੀ ਦੇ ਇੱਕ ਸਰਕਾਰੀ ਕਾਲਜ ਦੀਆਂ ਪੰਜ ਔਰਤਾਂ ਦੁਆਰਾ ਹਿਜਾਬ ਪਾਬੰਦੀਆਂ ‘ਤੇ ਸਵਾਲ ਉਠਾਉਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਹੈ।
ਹਿਜਾਬ ਵਿਵਾਦ ‘ਤੇ ਹਾਈ ਕੋਰਟ ਦੀ ਸੁਣਵਾਈ ਤੋਂ ਪਹਿਲਾਂ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਸਾਰਿਆਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। “ਮਾਮਲਾ ਹਾਈ ਕੋਰਟ ਦੇ ਸਾਹਮਣੇ ਹੈ ਅਤੇ ਉੱਥੇ ਹੀ ਇਸ ਦਾ ਫੈਸਲਾ ਕੀਤਾ ਜਾਵੇਗਾ… ਮੈਂ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ… ਅਦਾਲਤ ਦਾ ਫੈਸਲਾ ਹੋਣ ਤੱਕ ਸਾਰਿਆਂ ਨੂੰ ਰਾਜ ਦੇ ਹੁਕਮ ਦੀ ਪਾਲਣਾ ਕਰਨੀ ਚਾਹੀਦੀ ਹੈ,” ਉਨ੍ਹਾਂ ਨੇ ਕਿਹਾ।













