November 16, 2026, 5:45 pm
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਰਿਲੀਜ਼, ਗੀਤ ਦੇ ਨਾਲ ਪ੍ਰਸ਼ੰਸਕਾਂ...

ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ ਦਾ ਪੋਸਟਰ ਰਿਲੀਜ਼, ਗੀਤ ਦੇ ਨਾਲ ਪ੍ਰਸ਼ੰਸਕਾਂ ਨੂੰ ਮਿਲੇਗਾ ਇੱਕ ਹੋਰ ਤੋਹਫਾ!

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਗਾਇਕ ਦਾ ਨਵਾਂ ਗੀਤ ਰਿਲੀਜ਼ ਹੋਣ ਵਾਲਾ ਹੈ। ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਰਿਲੀਜ਼ ਕੀਤਾ ਗਿਆ ਹੈ। ਪੋਸਟਰ ਵਿੱਚ ਰੱਸੀਆਂ ਨਾਲ ਇੱਕ ਵੱਡੇ ਦਰੱਖਤ ਤੋਂ ਬੰਦੂਕਾਂ ਨੂੰ ਉਲਟਾ ਲਟਕਾਇਆ ਗਿਆ ਹੈ। ਪੋਸਟਰ ਰਿਲੀਜ ਹੋਣ ਤੋਂ ਪਹਿਲਾਂ ਹੀ ਫੈਨਸ ਵਿਚਾਲੇ ਇਸ ਦ ਕ੍ਰੇਜ ਵਧ ਗਿਆ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਕਹਿਣਾ ਹੈ ਕਿ ਇਹ ਗੀਤ 30 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਰਿਲੀਜ਼ ਕੀਤਾ ਜਾਵੇਗਾ। ਸ਼ੂਟਿੰਗ ਪੂਰੀ ਹੋ ਗਈ ਹੈ, ਅਤੇ ਅੰਤਿਮ ਰਿਲੀਜ਼ ਮਿਤੀ ਬਾਕੀ ਹੈ। ਟਰੈਕ ਦਾ ਸਿਰਲੇਖ “ਬਰੋਟਾ” ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਗੀਤ ਦੀ ਰਿਲੀਜ਼ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਇੱਕ ਵਿਸ਼ੇਸ਼ ਤੋਹਫ਼ਾ ਦਿੱਤਾ ਜਾਵੇਗਾ। ਪਰਿਵਾਰ ਇੱਕ ਵਿਸ਼ੇਸ਼ ਹੋਲੋਗ੍ਰਾਮ ਪ੍ਰਦਰਸ਼ਨ ਦੀ ਵੀ ਯੋਜਨਾ ਬਣਾ ਰਿਹਾ ਹੈ, ਜਿਸ ਨਾਲ ਪ੍ਰਸ਼ੰਸਕਾਂ ਨੂੰ ਮੂਸੇਵਾਲਾ ਦੀ ਸਟੇਜ ‘ਤੇ ਮੌਜੂਦਗੀ ਦਾ ਇੱਕ ਵਿਲੱਖਣ ਅਨੁਭਵ ਮਿਲੇਗਾ। ਇਸ ਹੋਲੋਗ੍ਰਾਮ ਸ਼ੋਅ ਨੂੰ ਇਤਾਲਵੀ ਕਲਾਕਾਰਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ। ਪਿਛਲੇ ਹਫ਼ਤੇ, ਬਲਕੌਰ ਸਿੰਘ ਖੁਦ ਤਿਆਰੀਆਂ ਵੇਖਣ ਇਟਲੀ ਗਏ ਸਨ। ਟੂਰ ਦਾ ਇੱਕ 3-ਡੀ ਹੋਲੋਗ੍ਰਾਮ ਸ਼ੋਅ ਜਨਵਰੀ ਵਿੱਚ ਰਿਲੀਜ਼ ਕੀਤਾ ਜਾਵੇਗਾ। ਇਸਦਾ ਸਿਰਲੇਖ “ਸਾਈਨ ਟੂ ਗੌਡ” ਰੱਖਿਆ ਗਿਆ ਹੈ।

ਨਵੇਂ ਗੀਤ ਬਾਰੇ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਉਹ ਸਿੱਧੂ ਦੇ ਸੰਗੀਤਕ ਸਫ਼ਰ ਨੂੰ ਜ਼ਿੰਦਾ ਰੱਖਣਗੇ। ਉਹ ਹਰ ਸਾਲ ਉਸ ਦੀ ਡਾਇਰੀ ਵਿੱਚ ਲਿਖੇ ਸਾਰੇ ਗੀਤਾਂ ਨੂੰ ਇੱਕ-ਇੱਕ ਕਰਕੇ ਰਿਲੀਜ਼ ਕਰਦੇ ਰਹਿਣਗੇ। ਉਨ੍ਹਾਂ ਕੋਲ ਅਗਲੇ 30 ਸਾਲਾਂ ਤੱਕ ਦਾ ਗੀਤਾਂ ਦਾ ਖਜ਼ਾਨਾ ਹੈ।

ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕ ਪਹਿਲਾਂ ਹੀ “ਬਰੋਟਾ” ਬਾਰੇ ਆਪਣਾ ਉਤਸ਼ਾਹ ਪ੍ਰਗਟ ਕਰ ਚੁੱਕੇ ਹਨ, ਉਹ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਕਿ ਇਹ ਨਵਾਂ ਟਰੈਕ ਉਸ ਦੇ ਲੀਜੇਂਡਰੀ ਮਿਊਜਿਕ ਕੈਟਲਾਗ ਵਿਚ ਕੀ ਨਵਾਂ ਜੋੜੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...