November 16, 2026, 5:45 pm
----------- Advertisement -----------
HomeNewsBreaking Newsਹਿੰਦੂ ਰਾਸ਼ਟਰ ਅਤੇ ਖਾਲਿਸਤਾਨ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ...

ਹਿੰਦੂ ਰਾਸ਼ਟਰ ਅਤੇ ਖਾਲਿਸਤਾਨ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ

Published on

----------- Advertisement -----------

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਦੌਰਾਨ, ਪੰਜਾਬ ਦੇ ਕੈਬਿਨੇਟ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਰਾਜ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਬੇਮਿਸਾਲ ਕੁਰਬਾਨੀ ਨੂੰ ਰਾਸ਼ਟਰੀ ਇਕਤਾ ਦੀ ਮਜ਼ਬੂਤ ਨੀਂਹ ਕਰਾਰ ਦਿੱਤਾ। ਭਾਈ ਜੈਤਾ ਜੀ ਮੈਮੋਰੀਅਲ ਵਿੱਚ ਸਦਨ ਨੂੰ ਸੰਬੋਧਨ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ, “ਗੁਰੂ ਸਾਹਿਬ ਦੀ ਕਿਰਪਾ ਨਾਲ ਅਸੀਂ ਸ੍ਰੀ ਅਨੰਦਪੁਰ ਸਾਹਿਬ ਦੀ ਪੁੰਨ ਭੂਮੀ ‘ਤੇ ਉਨ੍ਹਾਂ ਦੀ 350ਵੀਂ ਸ਼ਹਾਦਤ ਨੂੰ ਨਮਨ ਕਰ ਰਹੇ ਹਾਂ। ਗੁਰੂ ਤੇਗ਼ ਬਹਾਦਰ ਜੀ ਦੀ ਦਾਰਸ਼ਨਿਕ ਸੋਚ ਅਤੇ ਕੁਰਬਾਨੀ ਨੂੰ ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਲ ਹੈ। ਦੁਨੀਆ ਦੇ ਇਤਿਹਾਸ ਵਿੱਚ ਇਹ ਇਕੋ-ਇੱਕ ਉਦਾਹਰਨ ਹੈ ਜਿੱਥੇ ਇਕ ਮਹਾਨ ਆਤਮਾ ਨੇ ਕਿਸੇ ਹੋਰ ਧਰਮ ਦੀ ਰੱਖਿਆ ਲਈ ਸਿਰ ਦਿੱਤਾ।” ਅਮਨ ਅਰੋੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਧਾਰਮਿਕ ਆਜ਼ਾਦੀ, ਸੰਵਿਧਾਨਕ ਮੁੱਲਾਂ ਅਤੇ ਸਾਂਝੇਪਣ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੀਆਂ ਠੋਸ ਕੋਸ਼ਿਸ਼ਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਵਿੱਚ ਡੇਰਾ ਬੱਲਾਂ ਰਿਸਰਚ ਸੈਂਟਰ ਲਈ 25 ਕਰੋੜ, ਭਗਵਾਨ ਵਾਲਮੀਕੀ ਪੈਨੋਰਮਾ (ਰਾਮ ਤੀਰਥ, ਅੰਮ੍ਰਿਤਸਰ) ਲਈ 35 ਕਰੋੜ, ਕਾਲੀ ਮਾਤਾ ਮੰਦਰ ਕੰਪਲੈਕਸ ਲਈ 75 ਕਰੋੜ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 25 ਕਰੋੜ ਦੇ ਬਜਟ ਦਾ ਜ਼ਿਕਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਗ੍ਰਾਂਟਾਂ ਨਹੀਂ, ਸਗੋਂ ਗੁਰੂ ਸਾਹਿਬ ਦੇ ਬੇਮਿਸਾਲ ਸੁਨੇਹੇ — ਧਾਰਮਿਕ ਆਜ਼ਾਦੀ ਅਤੇ ਹਰ ਵਿਚਾਰਧਾਰਾ ਦੀ ਰੱਖਿਆ — ਨੂੰ ਅੱਗੇ ਵਧਾਉਣ ਦਾ ਸੱਚਾ ਯਤਨ ਹੈ।

ਦੇਸ਼ ਭਰ ਵਿੱਚ ਵੰਡ ਅਤੇ ਨਫ਼ਰਤ ਦੇ ਯਤਨਾਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਮਨਿਪੁਰ ਅਤੇ ਹਰਿਆਣਾ ਦੀਆਂ ਘਟਨਾਵਾਂ ਨੂੰ ਉਦਾਹਰਨ ਵਜੋਂ ਪੇਸ਼ ਕੀਤਾ ਅਤੇ ਕਿਹਾ ਕਿ ਇਨ੍ਹਾਂ ਹਾਲਾਤਾਂ ਚ ਪੰਜਾਬ ਨੂੰ 150 ਕਰੋੜ ਭਾਰਤੀਆਂ ਵਾਸਤੇ ਸ਼ਾਂਤੀ, ਸਦਭਾਵਨਾ ਅਤੇ ਧਰਮਨਿਰਪੱਖਤਾ ਦਾ ਸੁਨੇਹਾ ਦੇਣਾ ਚਾਹੀਦਾ ਹੈ।

ਅਮਨ ਅਰੋੜਾ ਨੇ ਸਪਸ਼ਟ ਕੀਤਾ, “ਇਸ ਪਵਿੱਤਰ ਮਿੱਟੀ ਤੋਂ ਅਸੀਂ ‘ਹਿੰਦੂ ਰਾਸ਼ਟਰ’ ਅਤੇ ‘ਖਾਲਿਸਤਾਨ’ ਦੋਵੇਂ ਨੂੰ ਖ਼ਾਰਜ ਕਰਦੇ ਹਾਂ ਅਤੇ ਇਕੱਠੇ ਹੋ ਕੇ ਕਹਿੰਦੇ ਹਾਂ—‘ਜੁੱਗ ਜੁੱਗ ਜੀਵੇ ਮੇਰਾ ਹਿੰਦੁਸਤਾਨ’। ਇਹੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸੁਨੇਹਾ ਸੀ ਅਤੇ ਇਸੀ ਏਕਤਾ ਲਈ ਉਨ੍ਹਾਂ ਨੇ ਆਪਣਾ ਸਿਰ ਦਿੱਤਾ ਸੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...