November 16, 2026, 5:27 pm
----------- Advertisement -----------
HomeNewsBreaking Newsਵਿਹਲੇ ਰਹਿਣ ਦਾ ਮੁਕਾਬਲਾ… ਬਿਨਾਂ ਕੁੱਝ ਕੀਤੇ ਜਿੱਤਿਆ ਇਨਾਮ, ਇਹ ਸਨ ਪ੍ਰਤਿਯੋਗਤਾ...

ਵਿਹਲੇ ਰਹਿਣ ਦਾ ਮੁਕਾਬਲਾ… ਬਿਨਾਂ ਕੁੱਝ ਕੀਤੇ ਜਿੱਤਿਆ ਇਨਾਮ, ਇਹ ਸਨ ਪ੍ਰਤਿਯੋਗਤਾ ਦੇ ਨਿਯਮ

Published on

----------- Advertisement -----------

ਤੁਸੀਂ ਬਹੁਤ ਸਾਰੇ ਮੁਕਾਬਲੇ ਦੇਖੇ ਹੋਣਗੇ, ਪਰ ਕੀ ਤੁਸੀਂ ਕਦੇ ਅਜਿਹਾ ਮੁਕਾਬਲਾ ਦੇਖਿਆ ਹੈ ਜਿਸ ‘ਚ ਕੁੱਝ ਨਾ ਕਰਨ ਵਾਲਾ ਵਿਅਕਤੀ ਜੇਤੂ ਰਿਹਾ ਹੋਵੇ? ਅਜਿਹਾ ਮੁਕਾਬਲਾ ਮੋਗਾ, ਪੰਜਾਬ ‘ਚ ਆਯੋਜਿਤ ਕੀਤਾ ਗਿਆ, ਜਿੱਥੇ ਭਾਗੀਦਾਰਾਂ ਨੂੰ ਜ਼ਿਆਦਾ ਤੋਂ ਜ਼ਿਆਦਾ ਦੇਰ ‘ਵਿਹਲੇ ਰਹਿਣਾ’ ਸੀ। ਇਸ ਸਮੇਂ ਦੌਰਾਨ, ਉਹ ਸਿਰਫ਼ ਅਖ਼ਬਾਰ, ਕਿਤਾਬਾਂ ਪੜ੍ਹ ਸਕਦੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਖਾਣ-ਪੀਣ, ਆਪਣੇ ਮੋਬਾਈਲ ਫੋਨ ਦੀ ਵਰਤੋਂ ਕਰਨ ਜਾਂ ਬਾਥਰੂਮ ਜਾਣ ਦੀ ਇਜਾਜ਼ਤ ਨਹੀਂ ਸੀ। ਦਰਅਸਲ, ਅੱਜ ਦੇ ਆਧੁਨਿਕ ਯੁੱਗ ‘ਚ ਲੋਕ ਇਲੈਕਟ੍ਰਾਨਿਕ ਗੈਜੇਟਸ ‘ਚ ਬਹੁਤ ਜ਼ਿਆਦਾ ਰੁੱਝੇ ਹੋਏ ਹਨ। ਲੋਕਾਂ ਨੂੰ ਆਪਣੇ ਮੋਬਾਈਲ ਫੋਨਾਂ ਤੋਂ ਦੂਰ ਰੱਖਣ ਲਈ ਮੋਗਾ ਦੇ ਪਿੰਡ ਘੋਲੀਆਂ ਖੁਰਦ ਪਿੰਡ ‘ਚ ਇੱਕ ਮਜ਼ੇਦਾਰ ਮੁਕਾਬਲਾ ਆਯੋਜਿਤ ਕੀਤਾ ਗਿਆ। ਇਸ “ਵਿਹਲੇ ਰਹਿਣ ਦੇ ਮੁਕਾਬਲੇ” ‘ਚ ਕੁੱਲ 55 ਲੋਕਾਂ ਨੇ ਹਿੱਸਾ ਲਿਆ। ਇਸ ‘ਚ ਦੋ ਭਾਗੀਦਾਰ ਸੰਯੁਕਤ ਤੌਰ ‘ਤੇ ਜੇਤੂ ਰਹੇ। ਦੋਵੇਂ ਜੇਤੂ 31 ਘੰਟਿਆਂ ਤੋਂ ਵੱਧ ਸਮੇਂ ਲਈ ਵਿਹਲੇ ਬੈਠੇ ਰਹੇ ਤੇ ਇਨਾਮ ਜਿੱਤਾ ਲਿਆ। ਮੁਕਾਬਲੇ ‘ਚ 55 ਲੋਕਾਂ ਨੇ ਲਿਆ ਹਿੱਸਾ

ਮੁਕਾਬਲੇ ਦੇ ਇੱਕ ਮੈਨੇਜਰ ਨੇ ਦੱਸਿਆ ਕਿ ਮੁਕਾਬਲੇ ‘ਚ ਕੁੱਲ 55 ਲੋਕਾਂ ਨੇ ਹਿੱਸਾ ਲਿਆ ਤੇ ਉਨ੍ਹਾਂ ‘ਚੋਂ ਦੋ 31 ਘੰਟੇ ਅਤੇ 5 ਮਿੰਟ ਲਈ ਵਿਹਲੇ ਬੈਠੇ ਰਹੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਂਝੇ ਤੌਰ ‘ਤੇ ਜੇਤੂ ਘੋਸ਼ਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਮੁਕਾਬਲੇ ਦਾ ਆਯੋਜਨ ਕਰਨ ਦਾ ਉਦੇਸ਼ ਲੋਕਾਂ ਨੂੰ ਮੋਬਾਈਲ ਫੋਨਾਂ ਤੋਂ ਜਿੰਨਾ ਹੋ ਸਕੇ ਦੂਰ ਰੱਖਣਾ ਸੀ।

ਕੌਣ ਰਿਹਾ ਜੇਤੂ?

ਸਤਬੀਰ ਸਿੰਘ ਤੇ ਲਾਭਪ੍ਰੀਤ ਸਿੰਘ ਨੇ 31 ਘੰਟੇ ਤੋਂ ਜ਼ਿਆਦਾ ਸਮੇਂ ਲਈ ਵਿਹਲੇ ਰਹਿ ਕੇ ਮੁਕਾਬਲਾ ਜਿੱਤ ਲਿਆ। ਸਤਬੀਰ ਸਿੰਘ ਪਿੰਡ ਨਾਥੇ ਕੇ ਦਾ ਰਹਿਣ ਵਾਲਾ ਹੈ, ਤੇ ਲਭਪ੍ਰੀਤ ਸਿੰਘ ਪਿੰਡ ਰੋਲੀ ਦਾ ਰਹਿਣ ਵਾਲਾ ਹੈ। ਉਨ੍ਹਾਂ ਨੇ 31 ਘੰਟੇ ਤੋਂ ਜ਼ਿਆਦਾ ਬਿਨਾਂ ਕੁੱਝ ਖਾਧੇ-ਪੀਤੇ ਤੇ ਵਿਹਲੇ ਰਹਿ ਕੇ ਮੁਕਾਬਲਾ ਜਿੱਤਿਆ। ਢੁੱਡੀਕੇ ਦੇ ਰਹਿਣ ਵਾਲੇ ਚਾਨਣ ਸਿੰਘ ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ। ਉਹ 29 ਘੰਟੇ ਮੁਕਾਬਲੇ ‘ਚ ਵਿਹਲਾ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...