ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਨ ਲਈ ਪ੍ਰਸ਼ਾਸਨ ਕਮਰਕੱਸ ਨਜ਼ਰ ਆ ਰਿਹਾ ਹੈ। ਇਸ ਕੜੀ ਹੇਠ ਅੱਜ ਪਿੰਡ ਢਪਈ ਵਿੱਚ *ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ* ਦੀ ਅਗਵਾਈ ਹੇਠ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਗਿਆ।
ਫਲੈਗ ਮਾਰਚ ਦੌਰਾਨ ਐਸ.ਐਸ.ਪੀ. ਨੇ ਲੋਕਾਂ ਨਾਲ ਰੁਬਰੂ ਹੋ ਕੇ ਸ਼ਾਂਤੀ ਕਾਇਮ ਰੱਖਣ ਦਾ ਅਪੀਲ ਕੀਤਾ ਅਤੇ ਭਰੋਸਾ ਦਵਾਇਆ ਕਿ ਚੋਣ ਸਮੇਂ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਕਿਸਮ ਦੀ ਗੜਬੜ ਜਾਂ ਸ਼ਰਾਰਤੀ ਤੱਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਇਲਾਕੇ ਵਿਚ ਨਿਗਰਾਨੀ ਵਧਾਈ ਜਾ ਰਹੀ ਹੈ ਤਾਂ ਜੋ ਚੋਣਾਂ ਦੌਰਾਨ ਕੋਈ ਅਸਾਮਾਜਿਕ ਤੱਤ ਪ੍ਰਭਾਵ ਨਾ ਪਾ ਸਕਣ। ਫਲੈਗ ਮਾਰਚ ਦੌਰਾਨ ਸਥਾਨਕ ਲੋਕਾਂ ਨੇ ਵੀ ਪ੍ਰਸ਼ਾਸਨ ਦੇ ਇਸ ਕਦਮ ਦਾ ਸਵਾਗਤ ਕੀਤਾ।












