June 11, 2026, 6:09 pm
----------- Advertisement -----------
HomeNewsBreaking Newsਕੰਗਨਾ ਰਨੌਤ ਮਾਣਹਾਨੀ ਕੇਸ ‘ਚ 5 ਜਨਵਰੀ ਨੂੰ ਹੋਵੇਗੀ ਸੁਣਵਾਈ, VC ਰਾਹੀਂ...

ਕੰਗਨਾ ਰਨੌਤ ਮਾਣਹਾਨੀ ਕੇਸ ‘ਚ 5 ਜਨਵਰੀ ਨੂੰ ਹੋਵੇਗੀ ਸੁਣਵਾਈ, VC ਰਾਹੀਂ ਪੇਸ਼ ਹੋਣ ਦੀ ਅਰਜ਼ੀ ‘ਤੇ ਨਹੀਂ ਆਇਆ ਫੈਸਲਾ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ਼ ਮਾਣਹਾਨੀ ਮਾਮਲੇ ਵਿੱਚ ਬਠਿੰਡਾ ਕੋਰਟ ਨੇ ਅੱਜ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਕੰਗਨਾ ਰਣੌਤ ਨੇ ਕੋਰਟ ਵਿੱਚ ਹਾਜ਼ਰੀ ਮੁਆਫ਼ੀ ਦੀ ਅਰਜ਼ੀ ਦਿੱਤੀ ਹੈ। ਹੁਣ 5 ਜਨਵਰੀ, 2026 ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ। ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਅਰਜੀ ‘ਤੇ ਫਿਲਹਾਲ ਕੋਈ ਫੈਸਲਾ ਨਹੀਂ ਆਇਆ ਹੈ। ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਬੇਬੇ ਮਹਿੰਦਰ ਕੌਰ ‘ਤੇ ਵਿਵਾਦਿਤ ਟਿੱਪਣੀ ਕੀਤੀ ਸੀ

4 ਦਸੰਬਰ ਨੂੰ ਇਸ ਮਾਣਹਾਨੀ ਦੇ ਮਾਮਲੇ ਵਿੱਚ ਦੋ ਲੋਕਾਂ ਨੇ ਗਵਾਹੀ ਦਿੱਤੀ। ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ ਵਾਲੇ ਬੇਬੇ ਮਹਿੰਦਰ ਕੌਰ ਦੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਵੱਲੋਂ ਕੁਝ ਸਬੂਤ ਪੇਸ਼ ਕੀਤੇ ਗਏ ਹਨ ਅਤੇ ਉਨ੍ਹਾਂ ਨੇ ਅਦਾਲਤ ਨੂੰ ਕੰਗਨਾ ਰਣੌਤ ਦੀ ਨਿੱਜੀ ਪੇਸ਼ੀ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਸੀ। ਬੀਬੀ ਮਹਿੰਦਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਸਾਲਾਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਹੈ ਅਤੇ ਕੰਗਨਾ ਨੂੰ ਮੁਆਫ਼ ਨਹੀਂ ਕਰੇਗੀ।

ਇਹ ਮਾਮਲਾ ਉਸ ਸਮੇਂ ਦਾ ਹੈ ਜਦੋਂ ਕਿਸਾਨ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਪਟੀਸ਼ਨ ਦਾਇਰ ਕੀਤੀ ਸੀ। ਉਸ ਨੇ ਦੋਸ਼ ਲਗਾਇਆ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਅਪਮਾਨਜਨਕ ਪੋਸਟ ਪਾਈ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਲਈ 100-100 ਰੁਪਏ ਲੈ ਕੇ ਆਉਂਦੀਆਂ ਹਨ।

ਕੰਗਨਾ ਰਣੌਤ ਨੇ ਹਾਲ ਹੀ ਵਿੱਚ ਮਾਮਲੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਸੀ ਪਰ ਸੁਪਰੀਮ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ ਬਠਿੰਡਾ ਅਦਾਲਤ ਨੇ ਉਸ ਨੂੰ ਅੱਜ ਦੁਬਾਰਾ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...