November 16, 2026, 4:53 pm
----------- Advertisement -----------
HomeNewsBreaking News‘ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਨਤੀ ਨਹੀਂ ਆਦੇਸ਼ ਹੁੰਦਾ …’, ਬਲਵੰਤ ਰਾਜੋਆਣਾ...

‘ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਨਤੀ ਨਹੀਂ ਆਦੇਸ਼ ਹੁੰਦਾ …’, ਬਲਵੰਤ ਰਾਜੋਆਣਾ ਦੇ  ਜਥੇਦਾਰ ਗੜਗੱਜ ਨੂੰ ਤਿੱਖੇ ਬੋਲ

Published on

----------- Advertisement -----------

ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਸਿੱਖ ਭਾਈਚਾਰੇ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਬਾਰੇ ਗੰਭੀਰ ਚਿੰਤਾ ਪ੍ਰਗਟਾਈ। ਜੇਲ੍ਹ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਚਿੱਠੀ ਲਿਖ ਕੇ ਕਿਹਾ ਕਿ ਭਾਈਚਾਰੇ ਦੀ ਆਵਾਜ਼ ਪ੍ਰਭਾਵਸ਼ਾਲੀ ਢੰਗ ਨਾਲ ਸੰਸਦ ਅਤੇ ਸਰਕਾਰ ਤੱਕ ਨਹੀਂ ਪਹੁੰਚ ਰਹੀ ਹੈ। ਉਨ੍ਹਾਂ ਜਥੇਦਾਰ ਸਾਹਿਬ ਵੱਲੋਂ ਸਾਰੇ ਸਾਂਸਦਾਂ ਨੂੰ ਲਿਖੀ ਚਿੱਠੀ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਨਤੀ ਨਹੀਂ, ਆਦੇਸ਼ ਜਾਰੀ ਹੁੰਦੇ ਨੇ। ਕਾਂਗਰਸੀ ਸਾਂਸਦਾਂ ਨੂੰ ਚਿੱਠੀ ਲਿਖਣਾ ਸਿੱਖਾਂ ਦੇ ਜ਼ਖਮਾਂ ‘ਤੇ ਲੂਣ ਛਿੜਕਣਾ ਹੈ।

ਰਾਜੋਆਣਾ ਨੇ ਸਵਾਲ ਕੀਤਾ ਕਿ ਕੀ ਅਕਾਲ ਤਖ਼ਤ ਸਾਹਿਬ ਦੀ ਆਵਾਜ਼ ਇੰਨੀ ਕਮਜ਼ੋਰ ਹੋ ਗਈ ਹੈ ਕਿ ਇਹ ਸੰਸਦ ਵਿੱਚ ਉਠਾਏ ਗਏ ਅਹਿਮ ਧਾਰਮਿਕ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਪਹੁੰਚਾ ਪਾ ਰਹੀ। ਉਨ੍ਹਾਂ ਲਿਖਿਆ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦਾ ਨਾਂ ਬਦਲ ਕੇ ਵੀਰ ਬਾਲ ਦਿਵਸ ਰੱਖਣ ਲਈ ਕੇਂਦਰ ਸਰਕਾਰ ਦੇ ਸੰਸਦ ਮੈਂਬਰਾਂ ਤੋਂ ਮਦਦ ਮੰਗਣਾ ਇੱਕ ਅਜਿਹਾ ਕਦਮ ਹੈ ਜੋ ਭਾਈਚਾਰੇ ਦੇ ਮਾਣ ਅਤੇ ਇਤਿਹਾਸਕ ਮਹੱਤਵ ਨੂੰ ਕਮਜ਼ੋਰ ਕਰਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਸੰਸਦ ਮੈਂਬਰਾਂ ਤੋਂ ਸਹਾਇਤਾ ਮੰਗੀ ਗਈ ਹੈ, ਉਨ੍ਹਾਂ ਵਿੱਚੋਂ ਬਹੁਤ ਸਾਰੇ ਕਾਂਗਰਸ ਪਾਰਟੀ ਨਾਲ ਸਬੰਧਤ ਹਨ, ਜਿਨ੍ਹਾਂ ਨੇ ਇਤਿਹਾਸਕ ਤੌਰ ‘ਤੇ ਸਿੱਖਾਂ ਵਿਰੁੱਧ ਤਸ਼ੱਦਦ ਕੀਤੇ ਹਨ। ਅਜਿਹੇ ਸੰਸਦ ਮੈਂਬਰਾਂ ਤੋਂ ਮਦਦ ਮੰਗਣਾ ਸ਼ਹੀਦਾਂ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸਪੱਸ਼ਟ ਕੀਤਾ ਕਿ ਪੰਥ ਦੀ ਆਵਾਜ਼ ਨੂੰ ਕਮਜ਼ੋਰ ਜਾਂ ਬੇਵੱਸ ਨਾ ਬਣਾਇਆ ਜਾਵੇ।

ਭਾਈ ਰਾਜੋਆਣਾ ਨੇ ਸੁਝਾਅ ਦਿੱਤਾ ਕਿ ਸ਼ਹੀਦ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦਾ ਨਾਮ ਸਾਹਿਬਜ਼ਾਦੇ ਸ਼ਹਾਦਤ ਦਿਵਸ ਹੀ ਰੱਖਿਆ ਜਾਵੇ ਅਤੇ ਪੰਥ ਨੂੰ ਆਪਣੀ ਸ਼ਾਨ ਅਤੇ ਇਤਿਹਾਸਕ ਮਹੱਤਤਾ ਦੀ ਰੱਖਿਆ ਆਪਣੇ ਆਪ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਥ ਨੂੰ ਆਪਣੀ ਚੜ੍ਹਦੀ ਕਲਾ ਵਿੱਚ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਦਬਾਅ ਜਾਂ ਸਿਆਸੀ ਤਾਕਤਾਂ ਦੇ ਅਸਰ ਵਿਚ ਨਹੀਂ ਆਉਣਾ ਚਾਹੀਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...