November 16, 2026, 4:45 pm
----------- Advertisement -----------
HomeNewsBreaking Newsਵਿਕਾਸ ਦਾ ਵਰ੍ਹਾ ਰਿਹਾ ਲੋਕ ਨਿਰਮਾਣ ਵਿਭਾਗ ਲਈ ਸਾਲ 2025-26, ਵੱਡੇ ਪੱਧਰ...

ਵਿਕਾਸ ਦਾ ਵਰ੍ਹਾ ਰਿਹਾ ਲੋਕ ਨਿਰਮਾਣ ਵਿਭਾਗ ਲਈ ਸਾਲ 2025-26, ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

Published on

----------- Advertisement -----------

ਚੰਡੀਗੜ੍ਹ, 21 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 334.31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿੱਚੋਂ 2 ਦਾ ਕੰਮ ਮੁਕੰਮਲ ਹੋ ਗਿਆ ਹੈ। ਇਸ ਸਕੀਮ ਅਧੀਨ 30.99 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿੱਤੀ ਵਰ੍ਹਾ 2025-26 ਵਿਭਾਗ ਲਈ ਵਿਕਾਸ ਦਾ ਵਰ੍ਹਾ ਰਿਹਾ ਹੈ। ਉਹਨਾਂ ਦੱਸਿਆ ਕਿ ਨਾਬਾਡ ਅਧੀਨ ਵਿੱਤੀ ਵਰ੍ਹੇ 2025-26 ਦੌਰਾਨ 125 ਕਿਲੋਮੀਟਰ ਸੜਕਾਂ ਤੇ 10 ਪੁਲਾਂ ਦੀ ਉਸਾਰੀ ਤੇ 192 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ। ਇਸ ਯੋਜਨਾ ਤਹਿਤ 52 ਕਿਲੋਮੀਟਰ ਸੜਕਾਂ ਅਤੇ 8 ਪੁਲਾਂ ਦੇ ਕੰਮ ਪਹਿਲਾਂ ਹੀ ਪੂਰੇ ਹੋ ਚੁੱਕੇ ਹਨ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 641 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 600 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 273.96 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 243.00 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ। ਇਸਦੇ ਨਾਲ ਹੀ ਵਿੱਤੀ ਸਾਲ 2025-26 ਦੌਰਾਨ ਨੈਸ਼ਨਲ ਹਾਈਵੇਜ਼ ਅਧੀਨ ਆਉਂਦੀਆਂ 70 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 430 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 32.39 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 351.46 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।

ਲੋਕ ਨਿਰਮਾਣ ਵਿਭਾਗ ਨੇ 1543 ਕਰੋੜ ਰੁਪਏ ਦੀ ਲਾਗਤ ਨਾਲ 10262 ਕਿਲੋਮੀਟਰ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ/ਆਧੁਨਿਕੀਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੈ। ਦੱਸਣਯੋਗ ਹੈ ਕਿ ਸਬੰਧਤ ਮਾਰਕੀਟ ਕਮੇਟੀਆਂ ਵਿੱਚ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕੇ ਹਨ। ਇਸ ਤੋਂ ਇਲਾਵਾ 2920 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 7767 ਕਿਲੋਮੀਟਰ ਲਿੰਕ ਸੜਕਾਂ ਨੂੰ ਚੌੜਾ ਕਰਨ, ਆਧੁਨਿਕੀਕਰਨ ਅਤੇ ਨਵੀਂ ਕੁਨੈਕਟੀਵਿਟੀ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਨ੍ਹਾਂ ਕੰਮਾਂ ਲਈ ਬੋਲੀਆਂ ਮੰਗੀਆਂ ਗਈਆਂ ਹਨ ਅਤੇ ਕੰਮ ਜਲਦੀ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ।

ਰਾਜਮਾਰਗਾਂ/ਐਮ.ਡੀ.ਆਰ./ਓ.ਡੀ.ਆਰ. ਵਰਗੀਆਂ ਪਲਾਨ ਰੋਡਜ਼ (ਸੜਕਾਂ) ਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ 2363 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 2834 ਕਿਲੋਮੀਟਰ ਪਲਾਨ ਰੋਡਜ਼ ਦੀ ਅਪਗ੍ਰੇਡੇਸ਼ਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ। ਇਨ੍ਹਾਂ ਸਾਰੇ ਕੰਮਾਂ ਲਈ ਬੋਲੀਆਂ ਜਲਦੀ ਹੀ ਮੰਗੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...