November 16, 2026, 4:37 pm
----------- Advertisement -----------
HomeNewsBreaking Newsਸਾਲ 2025: ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ...

ਸਾਲ 2025: ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 24 ਦਸੰਬਰ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਸਾਲ ਰਿਹਾ। ਇਹ ਗੱਲ ਕਹਿੰਦੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਾਲ ਦੌਰਾਨ ਸਰਕਾਰ ਨੇ ਅਜਿਹੇ ਠੋਸ ਅਤੇ ਲੋਕ-ਪੱਖੀ ਕਦਮ ਚੁੱਕੇ, ਜਿਨ੍ਹਾਂ ਨਾਲ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਨਵੀਂ ਦਿਸ਼ਾ ਮਿਲੀ।

ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਪੰਜਾਬ ਸਰਕਾਰ ਦੀ ਸੋਚ ਸਪਸ਼ਟ ਰਹੀ ਕਿ ਸਮਾਜਿਕ ਨਿਆਂ ਕੋਈ ਕਾਗਜ਼ੀ ਏਜੰਡਾ ਨਹੀਂ, ਬਲਕਿ ਇੱਕ ਨੈਤਿਕ ਫ਼ਰਜ਼ ਹੈ। ਸਰਕਾਰ ਨੇ ਇਹ ਯਕੀਨੀ ਬਣਾਉਣ ਵੱਲ ਕਦਮ ਵਧਾਏ ਕਿ ਕੋਈ ਵੀ ਬੱਚਾ, ਨੌਜਵਾਨ ਜਾਂ ਪਰਿਵਾਰ ਗਰੀਬੀ, ਜਾਤੀ ਜਾਂ ਸਮਾਜਿਕ ਪਿਛੜੇਪਣ ਕਾਰਨ ਮੌਕਿਆਂ ਤੋਂ ਵੰਚਿਤ ਨਾ ਰਹੇ।

ਸਾਲ 2025 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮਾਜਿਕ ਨਿਆਂ ਦਾ ਸਭ ਤੋਂ ਮਜ਼ਬੂਤ ਹਥਿਆਰ ਬਣੀ। ਐਸ.ਸੀ. ਵਰਗ ਦੇ 2.62 ਲੱਖ ਤੋਂ ਵੱਧ ਵਿਦਿਆਰਥੀਆਂ ਵੱਲੋਂ ਅਰਜ਼ੀਆਂ ਦੇਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਸਰਕਾਰੀ ਸਕੀਮਾਂ ‘ਤੇ ਭਰੋਸਾ ਵਧਿਆ ਹੈ। 245 ਕਰੋੜ ਰੁਪਏ ਦੇ ਬਜਟ ਉਪਬੰਧ ਨਾਲ ਸਿੱਖਿਆ ਨੂੰ ਗਰੀਬੀ ਦੇ ਬੰਧਨਾਂ ਤੋਂ ਮੁਕਤ ਕਰਨ ਦੀ ਕੋਸ਼ਿਸ਼ ਕੀਤੀ ਗਈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਲ 2025 ਵਿੱਚ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਦਾ ਨਵੀਨੀਕਰਨ ਇੱਕ ਪ੍ਰਤੀਕਾਤਮਕ ਅਤੇ ਇਤਿਹਾਸਕ ਕਦਮ ਰਿਹਾ। ਲਗਭਗ 30 ਸਾਲਾਂ ਬਾਅਦ 147.49 ਲੱਖ ਰੁਪਏ ਦੀ ਲਾਗਤ ਨਾਲ ਪਹਿਲੀ ਵਾਰ ਵੱਡੇ ਪੱਧਰ ‘ਤੇ ਮੇਜਰ ਮੁਰੰਮਤ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਨਵੇ ਕੰਮਾਂ ਲਈ 91 ਲੱਖ ਮਨਜ਼ੂਰ ਕੀਤੇ ਗਏ,ਜਿਸ

ਨਾਲ ਇੰਸਟੀਚਿਊਟ ਸਿਰਫ਼ ਇਮਾਰਤ ਨਹੀਂ, ਬਲਕਿ ਮੌਕਿਆਂ ਦਾ ਕੇਂਦਰ ਬਣਿਆ।

ਉਨ੍ਹਾਂ ਕਿਹਾ ਕਿ ਸਾਲ 2025 ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਕਿਲ ਡਿਵੈਲਪਮੈਂਟ ਅਤੇ ਉਦਯੋਗਪਤੀ ਸੋਚ ਨੂੰ ਨਵਾਂ ਰਾਹ ਦਿੱਤਾ। ਅੰਬੇਦਕਰ ਇੰਸਟੀਚਿਊਟ ਵਿੱਚ ਨਵੇਂ ਕੋਰਸਾਂ ਦੀ ਸ਼ੁਰੂਆਤ ਨਾਲ ਨੌਜਵਾਨਾਂ ਨੂੰ ਨੌਕਰੀ ਲੈਣ ਵਾਲੇ ਨਹੀਂ, ਸਗੋਂ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੀ ਦਿਸ਼ਾ ਤੈਅ ਹੋਈ।

ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਪੱਛੜੀਆਂ ਸ੍ਰੇਣੀਆਂ ਦੇ ਲੜਕੇ ਅਤੇ ਲੜਕੀਆਂ ਲਈ ਦੋ ਹੋਸਟਲਾਂ ਦੀ ਮਨਜ਼ੂਰੀ ਨਾਲ ਸਰਕਾਰ ਨੇ ਇਹ ਸੰਦੇਸ਼ ਦਿੱਤਾ ਕਿ ਸਿੱਖਿਆ ਸਿਰਫ਼ ਕਲਾਸਰੂਮ ਤੱਕ ਸੀਮਤ ਨਹੀਂ, ਬਲਕਿ ਸੁਰੱਖਿਅਤ ਰਿਹਾਇਸ਼ ਵੀ ਉਤਨੀ ਹੀ ਜ਼ਰੂਰੀ ਹੈ।

ਸਾਲ 2025 ਦੌਰਾਨ ਅਸ਼ੀਰਵਾਦ ਸਕੀਮ ਹਜ਼ਾਰਾਂ ਪਰਿਵਾਰਾਂ ਲਈ ਆਸ਼ ਦੀ ਕਿਰਨ ਬਣੀ। 38,000 ਤੋਂ ਵੱਧ ਲਾਭਪਾਤਰੀਆਂ ਤੱਕ ਸਹਾਇਤਾ ਪਹੁੰਚਾ ਕੇ ਸਰਕਾਰ ਨੇ ਸਪਸ਼ਟ ਕੀਤਾ ਕਿ ਧੀਆਂ ਬੋਝ ਨਹੀਂ, ਸਗੋਂ ਸਮਾਜ ਦੀ ਤਾਕਤ ਹਨ।

ਰਾਜ ਦੇ ਵਿਕਾਸ ਬਜਟ ਵਿੱਚੋਂ 13,987 ਕਰੋੜ ਰੁਪਏ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਰਾਖਵੇਂ ਰੱਖਣਾ ਸਾਲ 2025 ਦੀ ਸਭ ਤੋਂ ਵੱਡੀ ਨੀਤੀਕ ਉਪਲਬਧੀ ਰਿਹਾ। ਇਹ ਰਕਮ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਹਕੀਕਤ ਬਣਾਉਣ ਵੱਲ ਮਜ਼ਬੂਤ ਕਦਮ ਹੈ।

ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਅੰਤਰਜਾਤੀ ਵਿਆਹਾਂ ਲਈ ਵਿੱਤੀ ਸਹਾਇਤਾ ਦੇ ਕੇ ਪੰਜਾਬ ਸਰਕਾਰ ਨੇ ਸਮਾਜ ਨੂੰ ਸਪਸ਼ਟ ਸੰਦੇਸ਼ ਦਿੱਤਾ ਕਿ ਭੇਦਭਾਵ ਦੀ ਕੋਈ ਥਾਂ ਨਹੀਂ। ਇਹ ਕਦਮ ਕਾਨੂੰਨ ਨਾਲੋਂ ਵੱਧ ਸਮਾਜਿਕ ਸੋਚ ਵਿੱਚ ਬਦਲਾਅ ਦੀ ਨਿਸ਼ਾਨੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਾਲ 2025 ਨੇ ਇਹ ਸਾਬਤ ਕੀਤਾ ਕਿ ਪੰਜਾਬ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਸਾਲ ਸਿਰਫ਼ ਪ੍ਰਾਪਤੀਆਂ ਦਾ ਨਹੀਂ, ਬਲਕਿ ਇੱਕ ਨਵੀਂ ਸਮਾਜਿਕ ਦਿਸ਼ਾ ਦੀ ਨੀਂਹ ਰੱਖਣ ਵਾਲਾ ਸਾਲ ਬਣਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...