November 16, 2026, 4:37 pm
----------- Advertisement -----------
HomeNewsBreaking Newsਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ...

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

Published on

----------- Advertisement -----------

ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ:ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ  ਮਨਾਏ ਗਏ ਰਾਜ ਪੱਧਰੀ ਸਮਾਗਮ  ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ।

          ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਸਮਾਗਮ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਸਮਾਰਕ ਵਿਖੇ ਵਿਧਾਨ ਸਭਾ ਦਾ ਸ਼ੈਸ਼ਨ ਹੋਇਆ ਹੈ। ਉਨਾਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਮਾਨ ਸਰਕਾਰ ਵਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਦਾ ਸਮਾਰਕ ਉਸਾਰਿਆ ਗਿਆ ਹੈ। ਉਨਾਂ ਕਿਹਾ ਕਿ ਭਾਈ ਜੈਤਾ ਜੀ ਇਕੋ ਇਕ ਸਿੱਖ ਸਨ ਜਿਨਾਂ ਦੇ ਦੋ ਨਾਮ ਦੋ ਗੁਰੂ ਸਾਹਿਬ ਨੇ ਰੱਖੇ, ਪਹਿਲਾ ਨਾਮ ਭਾਈ ਜੈਤਾ, ਗੁਰੂ ਤੇਗ ਬਹਾਦਰ ਜੀ ਨੇ ਰੱਖਿਆ ਅਤੇ ਦੂਜਾ ਨਾਮ ਅੰਮ੍ਰਿਤ ਛਕਾਉਣ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੀਵਨ ਸਿੰਘ ਰੱਖਿਆ।  ਸ: ਈ.ਟੀ.ਓ. ਨੇ ਭਾਈ ਜੈਤਾ ਜੀ ਦੇ ਜੀਵਨ ਤੋ ਰੌਸ਼ਨੀ ਪਾਉਂਦੇ ਹੋਏ ਦੱਸਿਆ ਕਿ ਸੰਨ 1675 ਈ: ਵਿੱਚ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਭਾਈ ਜੈਤਾ ਜੀ ਜਦੋਂ ਗੁਰੂ ਸਾਹਿਬ ਜੀ ਦਾ ਸੀਸ ਲੈ ਕੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਪਹੁੰਚੇ ਤਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਈ ਜੈਤਾ ਨੂੰ ਛਾਤੀ ਨਾਲ ਲਾ ਕੇ “ਰੰਗਰੇਟਾ ਗੁਰੂ ਕਾ ਬੇਟਾ” ਦਾ ਖਿਤਾਬ ਦਿੱਤਾ।

          ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੌਜਵਾਨ ਪੀੜ੍ਹੀ ਨੂੰ ਸਹੀ ਰਸਤਾ ਦਿਖਾਉਣ ਲਈ ਗੁਰੂ ਸਾਹਿਬਾਨਾਂ ਵਲੋਂ ਕੀਤੇ ਗਏ ਕਾਰਜਾਂ ਤੋਂ ਜਾਣੂੰ ਕਰਵਾ ਰਹੀ ਹੈ ਅਤੇ ਇਸ ਲਈ ਸੂਬੇ ਭਰ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਅਨੇਕਾਂ ਸਮਾਗਮ ਕਰਵਾਏ ਗਏ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਆਪਣੇ ਗੁਰੂ ਦੀ ਕੁਰਬਾਨੀ ਤੋਂ ਜਾਣੂੰ ਹੋ ਸਕੇ।

          ਸਮਾਗਮ ਤੋਂ ਪਹਿਲਾਂ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਵੀ ਹੋਏ।

          ਸਮਾਗਮ ਦੇ ਅੰਤ ਵਿੱਚ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਵਲੋਂ ਕੈਬਨਿਟ ਮੰਤਰੀ ਸ: ਈ.ਟੀ.ਓ. ਨੂੰ ਭਾਈ ਜੈਤਾ ਜੀ ਦਾ ਚਿੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

          ਸਮਾਗਮ ਨੂੰ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਬਾਬਾ ਬਕਾਲਾ ਸਾਹਿਬ ਸ: ਦਲਬੀਰ ਸਿੰਘ ਟੌਂਗ ਨੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੇ ਭਾਈ ਜੈਤਾ ਜੀ ਦਾ ਰਾਜ ਪੱਧਰੀ ਸਮਾਗਮ ਬਾਬਾ ਬਕਾਲਾ ਸਾਹਿਬ ਵਿਖੇ ਮਨਾਇਆ ਹੈ। ਉਨਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ ਨੇ ਸ਼ਹਾਦਤ ਦੇ ਕੇ ਧਰਮ ਦੀ ਰੱਖਿਆ ਕੀਤੀ ਹੈ। ਸ: ਟੌਂਗ ਨੇ ਕਿਹਾ ਕਿ ਭਾਈ ਜੈਤਾ ਜੀ ਵਰਗੀ ਸ਼ਹੀਦੀ ਇਤਿਹਾਸ ਵਿੱਚ ਕਿਤੇ ਵੀ ਨਹੀਂ ਮਿਲ ਸਕਦੀ।  ਉਨਾਂ ਦੱਸਿਆ ਕਿ ਭਾਈ ਜੈਤਾ ਜੀ ਬਚਪਨ ਤੋਂ ਹੀ ਪੜ੍ਹਾਈ ਵਿੱਚ ਵੀ ਬਹੁਤ ਮਾਹਰ ਸਨ। ਉਨਾਂ ਨੇ ਫਾਰਸੀ, ਉਰਦੂ ਅਤੇ ਸੰਸਕ੍ਰਿਤ ਵਾਰਗੀਆਂ ਭਾਸ਼ਾਵਾਂ ਦੇ ਵਿਦਵਾਨ ਹੋਣ ਦੇ ਨਾਲ ਨਾਲ ਬਹੁਤ ਵਧੀਆ ਕਵੀ ਵੀ ਸਨ।  ਇਸ ਉਪਰੰਤ ਵਿਧਾਇਕ ਟੌਂਗ ਨੂੰ ਵੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਸਨਮਾਨਿਤ ਵੀ ਕੀਤਾ ਗਿਆ।

          ਇਸ ਮੌਕੇ ਚੇਅਰਮੈਨ ਐਸ.ਸੀ. ਲੈਂਡ ਕਾਰਪੋਰੇਸ਼ਨ ਸ੍ਰੀ ਰਵਿੰਦਰ ਹੰਸ , ਡਿਪਟੀ ਕਮਿਸ਼ਨਰ ਸ: ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਮੈਡਮ ਅਮਨਦੀਪ ਕੌਰ, ਐਸ.ਡੀ.ਐਮ. ਸ: ਅਮਨਪ੍ਰੀਤ ਸਿੰਘ, ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਸ੍ਰੀ ਸਤਪਾਲ ਸੋਖੀ, ਮੈਡਮ ਸੁਹਿੰਦਰ ਕੌਰ, ਡਾ. ਇੰਦਰਪਾਲ ਸਿੰਘ, ਸੁਖਚੈਨ ਸਿੰਘ, ਮੈਡਮ ਸੁਨੈਨਾ ਰੰਧਾਵਾ, ਕਮਾਂਡੈਂਟ ਜਸਕਰਨ ਸਿੰਘ, ਸਤਨਾਮ ਸਿੰਘ ਮਠਾਰੂ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ  ਹਾਜ਼ਰ ਸਨ। 

ਕੈਪਸ਼ਨ : ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ।

ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੂੰ ਸਨਮਾਨਿਤ ਕਰਦੇ ਹੋਏ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...