May 1, 2026, 10:26 pm
----------- Advertisement -----------
HomeNewsBreaking Newsਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37...

ਮਾਨ ਸਰਕਾਰ ਨੇ 314 ਕਰੋੜ ਰੁਪਏ ਦਾ ਸੁਰੱਖਿਆ ਕਵਚ ਬਣਾ ਕੇ 2.37 ਲੱਖ ਅਨਾਥ ਅਤੇ ਆਸ਼ਰਿਤ ਬੱਚਿਆਂ ਦੇ ਭਵਿੱਖ ਨੂੰ ਕੀਤਾ ਮਜ਼ਬੂਤ

Published on

----------- Advertisement -----------

 ਚੰਡੀਗੜ੍ਹ, 27 ਦਸੰਬਰ 2025 :ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਆਸ਼ਰਿਤ ਅਤੇ ਅਨਾਥ ਬੱਚਿਆਂ ਦੇ ਸੁਰੱਖਿਅਤ, ਸਨਮਾਨਤ ਅਤੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਆਸ਼ਰਿਤ ਅਤੇ ਅਨਾਥ ਬੱਚਿਆਂ ਲਈ 314.22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਬੱਚਿਆਂ ਦੇ ਜੀਵਨ ਵਿੱਚ ਸੁਰੱਖਿਆ ਅਤੇ ਸਥਿਰਤਾ ਆਈ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ 2 ਲੱਖ 37 ਹਜ਼ਾਰ 406 ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਇਹ ਬੱਚੇ ਆਰਥਿਕ ਸਹਾਰੇ ਨਾਲ ਪੜ੍ਹ-ਲਿਖ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ ਅਤੇ ਆਤਮ-ਨਿਰਭਰ ਜੀਵਨ ਵੱਲ ਅੱਗੇ ਵਧ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਮਜ਼ਬੂਰੀ, ਅਣਗਹਿਲੀ ਜਾਂ ਆਰਥਿਕ ਕਮਜ਼ੋਰੀ ਕਾਰਨ ਆਪਣੀ ਪੜ੍ਹਾਈ ਅਤੇ ਸੁਪਨਿਆਂ ਤੋਂ ਵੰਝਿਤ ਨਾ ਰਹੇ। ਪੰਜਾਬ ਸਰਕਾਰ ਹਰ ਅਜਿਹੇ ਬੱਚੇ ਦੇ ਨਾਲ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਖੜੀ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਯੋਜਨਾ ਦਾ ਲਾਭ ਉਹ ਬੱਚੇ ਲੈ ਸਕਦੇ ਹਨ ਜੋ 21 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਤਾਂ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਅਤੇ ਮਾਨਸਿਕ ਤੌਰ ’ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਵਿੱਚ ਅਸਮਰੱਥ ਹਨ।

 ਡਾ. ਬਲਜੀਤ ਕੌਰ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਕੇਵਲ ਵਿੱਤੀ ਮਦਦ ਤੱਕ ਸੀਮਿਤ ਨਹੀਂ, ਸਗੋਂ ਇਹ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ, ਸਨਮਾਨਤ ਅਤੇ ਸੁਨਿਹਰੇ ਭਵਿੱਖ ਵੱਲ ਲਿਜਾਣ ਦੀ ਸਪਸ਼ਟ ਅਤੇ ਦ੍ਰਿੜ਼ ਵਚਨਬੱਧਤਾ ਨੂੰ ਦਰਸਾਉਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...