April 30, 2026, 5:41 am
----------- Advertisement -----------
HomeNewsBreaking Newsਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ...

ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਪੰਜਾਬ ਨੇ ਨਵੀਆਂ ਉਚਾਈਆਂ ਛੂਹੀਆਂ

Published on

----------- Advertisement -----------


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ  ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਅਤੇ ਮਨੁੱਖੀ ਸਰੋਤ ਢਾਂਚੇ ਦੀ ਮਜ਼ਬੂਤੀ ਵਿੱਚ ਬੇਮਿਸਾਲ ਵਾਧਾ ਦੇਖਿਆ ਗਿਆ ਹੈ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਸਿਹਤ ਸੰਭਾਲ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਤੋਂ ਲੈ ਕੇ ਹੁਣ ਤੱਕ 881 ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਸੇਵਾਵਾਂ ਲਈਆਂ ਹਨ, ਜਿਸ ਵਿੱਚ 1.59 ਕਰੋੜ ਯੂਨੀਕ ਪੇਸ਼ੈਂਟ ਸ਼ਾਮਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਨਾਲ ਪੰਜਾਬੀਆਂ ‘ਤੇ ਖ਼ਰਚੇ ਦਾ ਬੋਝ ਕਾਫ਼ੀ ਘਟਿਆ ਹੈ। ਉਨ੍ਹਾਂ ਕਿਹ ਕਿ ਇਸਦੇ ਨਾਲ ਹੀ 235 ਹੋਰ ਆਮ ਆਦਮੀ ਕਲੀਨਿਕ ਪ੍ਰਗਤੀ ਅਧੀਨ ਹਨ, ਸਿਹਤ ਸੰਭਾਲ ਸੇਵਾਵਾਂ ਦੇ ਅੱਗੇ ਹੋਰ ਵਿਸਥਾਰ ਨੂੰ ਯਕੀਨੀ ਬਣਾਉਣਗੇ।

ਇੱਕ ਇਤਿਹਾਸਕ ਫੈਸਲੇ ਤਹਿਤ ਸੂਬਾ ਸਰਕਾਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਆਉਣ ਵਾਲੇ ਮਹੀਨੇ ਵਿੱਚ ਕਵਰੇਜ ਰਾਸ਼ੀ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਪੰਜਾਬ ਅਤੇ ਚੰਡੀਗੜ੍ਹ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦ ਰਹਿਤ ਇਲਾਜ ਪ੍ਰਦਾਨ ਕਰੇਗਾ। ਸਿਹਤ ਮੰਤਰੀ ਨੇ ਕਿਹਾ ਕਿ ਇਹ ਵਿਆਪਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਤੱਕ ਦਾ ਨਕਦੀ ਰਹਿਤ ਇਲਾਜ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿੱਥੇ ਹਰ ਪਰਿਵਾਰ ਪ੍ਰਤੀ ਸਾਲ 10 ਲੱਖ ਤੱਕ ਦਾ ਨਕਦੀ ਰਹਿਤ ਇਲਾਜ ਲੈ ਸਕੇਗਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਰੂਰੀ ਦਵਾਈਆਂ ਦੀ ਸੂਚੀ 276 ਤੋਂ ਵਧਾ ਕੇ 360 ਦਵਾਈਆਂ ਤੱਕ ਕਰਨ ਨਾਲ ਮੁਫ਼ਤ ਦਵਾਈਆਂ ਪ੍ਰਦਾਨ ਕਰਨ ਦੀ ਪਹਿਲਕਦਮੀ ਨੂੰ ਹੋਰ ਮਜ਼ਬੂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਤੋਂ ਹੁਣ ਤੱਕ 104 ਕਰੋੜ ਰੁਪਏ ਤੋਂ ਵੱਧ ਦੀਆਂ ਦਵਾਈਆਂ ਅਤੇ ਸਪਲਾਈਜ਼ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਐਮਓ/ਐਸਐਮਓ ਨੂੰ ਸਥਾਨਕ ਪੱਧਰ ‘ਤੇ ਈਡੀਐਲ-ਨਾਨ ਈਡੀਐਲ ਦਵਾਈਆਂ ਦੀ ਖਰੀਦ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਸਿਹਤ ਸਹੂਲਤਾਂ ਵਿੱਚ ਦਵਾਈਆਂ ਦੀ ਨਿਰਵਿਘਨ ਉਪਲਬਧਤਾ ਨੂੰ ਯਕੀਨੀ ਬਣਾਉਂਦਿਆਂ ਇਸ ਉਦੇਸ਼ ਲਈ ਮਿਤੀ 01-04-2025 ਤੋਂ 16 ਕਰੋੜ ਰੁਪਏ ਦੇ ਫੰਡਾਂ ਦੀ ਵਰਤੋਂ ਕੀਤੀ ਗਈ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਡਾਇਗਨੌਸਟਿਕ ਪਹਿਲਕਦਮੀ ਤਹਿਤ ਸਾਰੀਆਂ ਸੈਕੰਡਰੀ ਸਿਹਤ ਸੰਭਾਲ ਸਹੂਲਤਾਂ ਜਾਂ ਸੂਚੀਬੱਧ ਡਾਇਗਨੌਸਟਿਕ ਸੈਂਟਰਾਂ ਵਿਖੇ ਐਕਸ-ਰੇ ਅਤੇ ਅਲਟਰਾਸਾਊਂਡ ਸਹੂਲਤਾਂ ਸਰਕਾਰ ਵੱਲੋਂ ਨਿਰਧਾਰਤ ਕਿਫ਼ਾਇਤੀ ਦਰਾਂ ‘ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...