November 16, 2026, 4:29 pm
----------- Advertisement -----------
HomeNewsBreaking Newsਵੀਬੀ ਜੀ ਰਾਮ ਜੀ ਸਕੀਮ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ...

ਵੀਬੀ ਜੀ ਰਾਮ ਜੀ ਸਕੀਮ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰੇਗੀ: ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

Published on

----------- Advertisement -----------

ਚੰਡੀਗੜ੍ਹ, 30 ਦਸੰਬਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਨਵੇਂ ਵਿਕਾਸ ਭਾਰਤ ਗਾਰੰਟੀ ਫਾਰ ਰੋਜ਼ਗਾਰ ਅਜੀਵਿਕਾ ਮਿਸ਼ਨ (ਗ੍ਰਾਮੀਣ) (ਵੀਬੀ ਜੀ ਰਾਮ ਜੀ ਸਕੀਮ) ਐਕਟ, 2025 ਨੇ ਪਿੰਡਾਂ ਦੀ ਗਰੀਬ ਆਬਾਦੀ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਨੂੰ ਰੋਜ਼ਗਾਰ ਦੇ ਢੁਕਵੇਂ ਮੌਕੇ ਮੁਹੱਈਆ ਕਰਵਾਉਣ ਤੋਂ ਵਾਂਝਾ ਕਰਕੇ ਉਨ੍ਹਾਂ ਨੂੰ ਘਾਤਕ ਝਟਕਾ ਦਿੱਤਾ ਹੈ।

ਇਹ ਜਾਣਕਾਰੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੰਜਾਬ ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਵੀਬੀ ਜੀ ਰਾਮ ਜੀ ਸਕੀਮ ਬਾਰੇ ਪੇਸ਼ ਕੀਤੇ ਗਏ ਮਤੇ ਬਾਬਤ ਬੋਲਦਿਆਂ ਦਿੱਤੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜੇਕਰ ਰਾਜ ਸਰਕਾਰ ਨਵੇਂ ਐਕਟ ਤਹਿਤ ਕੰਮ ਕਰਦੀ ਹੈ ਤਾਂ ਨਵਾਂ ਬਜਟ ਭਾਰਤ ਸਰਕਾਰ ਦੁਆਰਾ ਤੈਅ ਕੀਤੇ ਬਜਟ ਅਲਾਟਮੈਂਟ ਤੋਂ ਵੱਧ ਹੋਵੇਗਾ ਤੇ ਇਸ ਸਕੀਮ ਲਈ ਕੀਤੇ ਜਾਣ ਵਾਲੇ ਖਰਚਿਆਂ ਦਾ ਬੋਝ 100 ਫ਼ੀਸਦ ਰਾਜ ਸਰਕਾਰ ‘ਤੇ ਪਵੇਗਾ।

ਪਹਿਲਾਂ ਮਨਰੇਗਾ ਯੋਜਨਾ ਵਿੱਚ ਗੈਰ-ਹੁਨਰਮੰਦ ਮਜ਼ਦੂਰ ਅਤੇ ਪ੍ਰਸ਼ਾਸਕੀ ਖਰਚੇ 100 ਫ਼ੀਸਦ ਭਾਰਤ ਸਰਕਾਰ ਦੁਆਰਾ ਕਵਰ ਕਰਨੇ ਲਾਜ਼ਮੀ ਸਨ, ਇਸ ਤਰ੍ਹਾਂ ਰਾਜਾਂ ‘ਤੇ ਸਿਰਫ ਇੱਕ ਸੀਮਤ ਵਿੱਤੀ ਬੋਝ ਪੈਂਦਾ ਸੀ, ਵੀਬੀ ਜੀ ਰਾਮ ਜੀ ਸਕੀਮ ਐਕਟ ਨਾਲ ਕੇਂਦਰ ਤੇ ਸੂਬਿਆਂ ਦਰਮਿਆਨ ਇਹ ਅਨੁਪਾਤ 60:40 ਵਿੱਚ ਤਬਦੀਲ ਹੋ ਜਾਂਦਾ ਹੈ। ਇਹ ਬਦਲਾਅ ਉਨ੍ਹਾਂ ਰਾਜਾਂ ‘ਤੇ ਹਜ਼ਾਰਾਂ ਕਰੋੜ ਰੁਪਏ ਦਾ ਵਾਧੂ ਬੋਝ ਪਾਏਗਾ ਜੋ ਪਹਿਲਾਂ ਹੀ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਤੋਂ ਇਲਾਵਾ ਇਹ ਤਬਦੀਲੀ ਸੰਘੀ ਢਾਂਚੇ ਦੀ ਭਾਵਨਾ ਦੇ ਉਲਟ ਹੈ।

ਮਨਰੇਗਾ ਪੰਜਾਬ ਵਰਗੇ ਰਾਜ ਵਿੱਚ ਮੁੱਖ ਤੌਰ ‘ਤੇ ਸਭ ਤੋਂ ਗਰੀਬ ਪੇਂਡੂ ਪਰਿਵਾਰਾਂ ਨੂੰ ਰੋਜ਼ਗਾਰ ਦਾ ਮੌਕਾ ਦਿੰਦਾ ਹੈ। ਪਿਛਲੇ ਵਿੱਤੀ ਸਾਲਾਂ ਵਿੱਚ ਪੰਜਾਬ ਵਿੱਚ ਮਨਰੇਗਾ ਅਧੀਨ ਕਾਮਿਆਂ ਦੀ ਗਿਣਤੀ ਹਰ ਬੀਤੇ ਸਾਲ ਨਾਲ ਵਧੀ ਹੈ। ਅਜਿਹੀ ਸਥਿਤੀ ਵਿੱਚ ਖੇਤੀਬਾੜੀ ਸੀਜ਼ਨ ਦੌਰਾਨ 60 ਦਿਨਾਂ ਲਈ ਕੰਮ ਰੋਕਣ ਦੀ ਵਿਵਸਥਾ ਨਾਲ ਜੌਬ ਕਾਰਡ ਧਾਰਕਾਂ, ਖਾਸ ਕਰਕੇ ਅਨੁਸੂਚਿਤ ਜਾਤੀਆਂ, ਔਰਤਾਂ ਅਤੇ ਭੂਮੀਹੀਣ ਪਰਿਵਾਰਾਂ ਦੀ ਆਮਦਨ ‘ਤੇ ਮਾੜਾ ਪ੍ਰਭਾਵ ਪਵੇਗਾ।

ਇਸ 60 ਦਿਨਾਂ ਦੀ ਮਿਆਦ ਦੌਰਾਨ ਹੁਨਰਮੰਦ ਕਾਮਿਆਂ ਨੂੰ ਰੋਜ਼ਗਾਰ ਦੇ ਕੁਝ ਮੌਕੇ ਮਿਲ ਸਕਦੇ ਹਨ ਪਰ ਉਨ੍ਹਾਂ ਨੂੰ ਮਨਰੇਗਾ ਸਕੀਮ ਅਧੀਨ ਪ੍ਰਦਾਨ ਕੀਤੀ ਗਈ ਇੱਕ ਨਿਸ਼ਚਿਤ ਰੋਜ਼ਾਨਾ ਉਜਰਤ ਨਹੀਂ ਮਿਲੇਗੀ।

ਸ੍ਰੀ ਕਟਾਰੂਚੱਕ ਨੇ ਦੱਸਿਆ ਮਨਰੇਗਾ ਨੂੰ ਬੰਦ ਕਰਨ ਨਾਲ, ਇਸ ਸਮੇਂ ਦੌਰਾਨ ਮਹਿਲਾ ਕਾਮਿਆਂ ਅਤੇ ਬਜ਼ੁਰਗ ਕਾਮਿਆਂ ਕੋਲ ਰੋਜ਼ਗਾਰ ਦੇ ਕੋਈ ਵਿਕਲਪ ਨਹੀਂ ਹੋਣਗੇ। ਨਤੀਜੇ ਵਜੋਂ ਉਨ੍ਹਾਂ ਨੂੰ ਨਾ ਤਾਂ ਢੁਕਵੇਂ ਕੰਮ ਦੇ ਮੌਕੇ ਮਿਲਣਗੇ ਅਤੇ ਨਾ ਹੀ ਮਨਰੇਗਾ ਐਕਟ ਤਹਿਤ ਉਨ੍ਹਾਂ ਨੂੰ ਦਿੱਤੇ ਗਏ ਅਧਿਕਾਰ ਵਜੋਂ ਗਾਰੰਟੀਸ਼ੁਦਾ ਰੋਜ਼ਾਨਾ ਉਜਰਤ ਦਾ ਭੁਗਤਾਨ ਕੀਤਾ ਜਾਵੇਗਾ।

ਮਨਰੇਗਾ ਵਿੱਚ ਗ੍ਰਾਮ ਪੰਚਾਇਤ ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜਿਸ ਵਿੱਚ ਘੱਟੋ-ਘੱਟ 50 ਫ਼ੀਸਦ ਪ੍ਰੋਜੈਕਟ ਸਿੱਧੇ ਤੌਰ ‘ਤੇ ਪਿੰਡ ਪੱਧਰ ‘ਤੇ ਯੋਜਨਾਬੱਧ ਕੀਤੇ ਜਾਂਦੇ ਹਨ। ਵੀਬੀ ਜੀ ਰਾਮ ਜੀ ਸਕੀਮ ਸਕੀਮ ਤਹਿਤ ਰਾਸ਼ਟਰੀ ਪੱਧਰ ‘ਤੇ ਇੱਕ ਨੈਸ਼ਨਲ ਸਟੈਕ ਦੀ ਸਥਾਪਨਾ ਨਾਲ ਸਥਾਨਕ ਜ਼ਰੂਰਤਾਂ ਅਤੇ ਗ੍ਰਾਮ ਸਭਾ ਦੀ ਮਹੱਤਤਾ ਘਟ ਜਾਂਦੀ ਹੈ, ਜਿਸ ਨਾਲ ਕੇਂਦਰੀਕਰਨ ਦੀ ਸਥਿਤੀ ਦੇਖਣ ਨੂੰ ਮਿਲੇਗੀ।

ਵੀਬੀ ਜੀ ਰਾਮ ਜੀ ਸਕੀਮ ਐਕਟ ਤਹਿਤ ਤਕਨੀਕੀ ਨਿਗਰਾਨੀ ਜਿਵੇਂ ਕਿ ਬਾਇਓਮੈਟ੍ਰਿਕ ਪ੍ਰਮਾਣਿਕਤਾ, ਭੂ-ਸਥਾਨਿਕ ਯੋਜਨਾਵਾਂ ‘ਤੇ ਵਧ ਧਿਆਨ ਦੇਣਾ ਗ੍ਰਾਮ ਸਭਾ ਅਤੇ ਗ੍ਰਾਮ ਪੰਚਾਇਤਾਂ ਦੀ ਜਮਹੂਰੀਅਤ ਅਤੇ ਫੈਸਲਾ ਲੈਣ ਵਾਲੀਆਂ ਭੂਮਿਕਾਵਾਂ ਨੂੰ ਕਮਜ਼ੋਰ ਕਰਦੀ ਹੈ। ਤਕਨੀਕੀ ਗਲਤੀਆਂ, ਸਰਵਰ ਸਮੱਸਿਆਵਾਂ ਜਾਂ ਡਿਜੀਟਲ ਪ੍ਰਣਾਲੀ ਵਿੱਚ ਅਸਫਲਤਾਵਾਂ ਕਾਮਿਆਂ ਨੂੰ ਕੀਤੇ ਜਾਣ ਵਾਲੇ ਭੁਗਤਾਨਾਂ ਵਿੱਚ ਰੁਕਾਵਟਾਂ ਪੈਦਾ ਕਰ ਸਕਦੀਆਂ ਹਨ ਜਾਂ ਉਹਨਾਂ ਨੂੰ ਪੂਰੀ ਤਰ੍ਹਾਂ ਕੰਮ ਤੋਂ ਵਾਂਝਾ ਵੀ ਕਰ ਸਕਦੀਆਂ ਹਨ।

ਸ੍ਰੀ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਹ ਸਥਿਤੀ ਖਾਸ ਤੌਰ ‘ਤੇ ਪਿੰਡਾਂ ਦੇ ਗਰੀਬਾਂ ਅਤੇ ਹਾਸ਼ੀਏ ‘ਤੇ ਰਹਿ ਰਹੇ ਭਾਈਚਾਰਿਆਂ ਲਈ ਬਹੁਤ ਚਿੰਤਾਜਨਕ ਹੈ ਜਿਨ੍ਹਾਂ ਕੋਲ ਡਿਜੀਟਲ ਸਹੂਲਤਾਂ ਤੱਕ ਪਹੁੰਚ ਦੀ ਘਾਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...