November 16, 2026, 4:24 pm
----------- Advertisement -----------
HomeNewsBreaking Newsਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 1 ਜਨਵਰੀ 2026:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦਿੱਤੀ।

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖ ਸੰਗਤਾਂ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦਾ ਪਿਛਲੇ ਚਾਰ-ਪੰਜ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਦਰਜ ਮਾਮਲੇ ਵਿੱਚ ਅੱਜ ਐਸਆਈਟੀ ਨੇ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਹਲੀ ਐਸਜੀਪੀਸੀ ਦਾ ਚਾਰਟਰਡ ਅਕਾਊਂਟੈਂਟ ਰਿਹਾ ਹੈ ਅਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਿੱਖ ਸੰਗਤਾਂ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਡੀ ਲਾਮਬੰਦੀ ਕਰਦੀਆਂ ਰਹੀਆਂ ਹਨ ਅਤੇ ਧਰਨੇ-ਪ੍ਰਦਰਸ਼ਨ ਕੀਤੇ ਗਏ ਹਨ। ਸਿੱਖ ਪੰਥ ਦੇ ਪ੍ਰਸਿੱਧ ਕੀਰਤਨਕਾਰ ਭਾਈ ਬਲਦੇਵ ਸਿੰਘ ਵਡਾਲਾ ਦੀ ਅਗਵਾਈ ਵਿੱਚ ਵੀ ਵੱਡੀ ਲਾਮਬੰਦੀ ਹੋਈ ਸੀ।
ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਇਹ ਪਹਿਲੀ ਗ੍ਰਿਫ਼ਤਾਰੀ ਹੈ ਅਤੇ ਉਹ ਵੀ ਮੁੱਖ ਮੁਲਜ਼ਮ ਦੀ। ਧਾਲੀਵਾਲ ਨੇ ਸਿੱਖ ਸੰਗਤਾਂ ਨੂੰ ਵਿਸ਼ਵਾਸ ਦਿਵਾਇਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਲਾਪਤਾ ਕਰਨ ਵਾਲੇ ਸਾਰੇ 16 ਦੋਸ਼ੀਆਂ ਨੂੰ ਫੜ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਇਹ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ।

ਦੂਜੇ ਪਾਸੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦੱਸਿਆ ਕਿ ਮਾਨਯੋਗ ਪੰਜਾਬ-ਹਰਿਆਣਾ ਹਾਈ ਕੋਰਟ ਨੇ ਪਿਛਲੇ ਦਿਨੀਂ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਾਂਚ ਦੇ ਨਿਰਦੇਸ਼ ਦਿੱਤੇ ਸਨ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਅਤੇ ਐਸਆਈਟੀ ਦਾ ਗਠਨ ਕੀਤਾ ਗਿਆ। ਪੰਨੂ ਨੇ ਦੱਸਿਆ ਕਿ ਸਾਰੇ 16 ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਗਿਆ ਹੈ। ਸਤਿੰਦਰ ਸਿੰਘ ਕੋਹਲੀ ਦੇ ਗ੍ਰਿਫ਼ਤਾਰੀ ਵਾਰੰਟ ਪਹਿਲਾਂ ਹੀ ਜਾਰੀ ਸਨ, ਜੋ ਪੁਲਿਸ ਤੋਂ ਬਚਦੇ ਹੋਏ ਚੰਡੀਗੜ੍ਹ ਦੇ ਇੱਕ ਹੋਟਲ ਵਿੱਚ ਰੁਕਿਆ ਹੋਇਆ ਸੀ।

ਬਲਤੇਜ ਪੰਨੂ ਨੇ ਕਿਹਾ ਕਿ ਪੁਲਿਸ ਦੀ ਜਾਂਚ ਜਾਰੀ ਹੈ, ਉਮੀਦ ਹੈ ਕਿ ਇਸ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣਗੇ, ਕਿਉਂਕਿ ਐਸਜੀਪੀਸੀ ਦਾ ਆਡਿਟ ਵੀ ਇਹੀ ਸੀਏ ਕਰਦਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...