November 16, 2026, 4:24 pm
----------- Advertisement -----------
HomeNewsBreaking Newsਆਪ ਮੰਤਰੀ ਬਰਿੰਦਰ ਗੋਇਲ ਦਾ ਕਾਂਗਰਸ ਲੀਡਰਸ਼ਿਪ ਨੂੰ ਸਵਾਲ- ਪੰਜਾਬ ਕਾਂਗਰਸ ਦੇ...

ਆਪ ਮੰਤਰੀ ਬਰਿੰਦਰ ਗੋਇਲ ਦਾ ਕਾਂਗਰਸ ਲੀਡਰਸ਼ਿਪ ਨੂੰ ਸਵਾਲ- ਪੰਜਾਬ ਕਾਂਗਰਸ ਦੇ ਆਗੂ ਇਸ ਮਾਮਲੇ ‘ਤੇ ਚੁੱਪ ਕਿਉਂ ਹਨ?

Published on

----------- Advertisement -----------

 ਚੰਡੀਗੜ੍ਹ, 7 ਜਨਵਰੀ 2026 :ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ‘ਤੇ 500 ਕਰੋੜ ਰੁਪਏ ਦਾ ਨਿਰਆਧਾਰ ਅਤੇ ਗੈਰ-ਕਾਨੂੰਨੀ ਵਿੱਤੀ ਬੋਝ ਪਾਉਣ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਇਸ ਨੂੰ ਸੰਘੀ ਸਿਧਾਂਤਾਂ ‘ਤੇ ਹਮਲਾ ਅਤੇ ਪੰਜਾਬ ਦੇ ਹਿੱਤਾਂ ਵਿਰੁੱਧ ਸਿੱਧੀ ਸਾਜ਼ਿਸ਼ ਕਰਾਰ ਦਿੱਤਾ।

ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਸਪੱਸ਼ਟ ਕੀਤਾ ਕਿ ਇਸ ਅਖੌਤੀ “ਨਵੇਂ ਸੈੱਸ” ਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ ਅਤੇ ਇਹ ਕਾਂਗਰਸ ਦੀ ਪੁਰਾਣੀ ਧੱਕੇਸ਼ਾਹੀ ਦੀ ਇੱਕ ਹੋਰ ਮਿਸਾਲ ਹੈ। ਉਨ੍ਹਾਂ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਵੀ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ‘ਵਾਟਰ ਸੈੱਸ’ ਲਗਾਉਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਚੁਣੌਤੀ ਦਿੱਤੀ ਗਈ ਸੀ ਅਤੇ ਅੰਤ ਵਿੱਚ ਗੈਰ-ਕਾਨੂੰਨੀ ਹੋਣ ਕਾਰਨ ਵਾਪਸ ਲੈ ਲਿਆ ਗਿਆ ਸੀ।

ਗੋਇਲ ਨੇ ਕਿਹਾ ਕਿ ਵਾਟਰ ਸੈੱਸ ਦੀ ਕੋਸ਼ਿਸ਼ ਵਿੱਚ ਅਸਫਲ ਰਹਿਣ ਤੋਂ ਬਾਅਦ, ਕਾਂਗਰਸ ਸਰਕਾਰ ਨੇ ਹੁਣ ਇੱਕ ਹੋਰ ਸ਼ੱਕੀ ਟੈਕਸ ਘੜ ਲਿਆ ਹੈ। ਕਿਸੇ ਨੂੰ ਨਹੀਂ ਪਤਾ ਕਿ ਉਨ੍ਹਾਂ ਨੇ ਕਿਹੜੇ ਕਾਨੂੰਨ ਦਾ ਸਹਾਰਾ ਲਿਆ ਹੈ, ਇਹ ਟੈਕਸ ਕਿੱਥੋਂ ਪੈਦਾ ਹੋਇਆ ਹੈ, ਜਾਂ ਕਿਸ ਅਧਿਕਾਰ ਤਹਿਤ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਜ਼ਮੀਨ, ਮਸ਼ੀਨਰੀ ਅਤੇ ਬੁਨਿਆਦੀ ਢਾਂਚੇ ਦੀ ਕੀਮਤ ਦਾ ਮੁਲਾਂਕਣ ਕੀਤਾ ਹੈ।

‘ਆਪ’ ਮੰਤਰੀ ਨੇ ਖੁਲਾਸਾ ਕੀਤਾ ਕਿ ਉਪਲਬਧ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਖੁਦ ਜਨਤਕ ਤੌਰ ‘ਤੇ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਨੇ ਸ਼ੁਰੂ ਵਿੱਚ 4 ਫੀਸਦੀ ਟੈਕਸ ਲਗਾਉਣ ਦੀ ਯੋਜਨਾ ਬਣਾਈ ਸੀ, ਪਰ ਬਾਅਦ ਵਿੱਚ ਇਸ ਨੂੰ ਘਟਾ ਕੇ 2 ਫੀਸਦੀ ਕਰ ਦਿੱਤਾ ਅਤੇ ਫਿਰ ਇਕਪਾਸੜ ਤੌਰ ‘ਤੇ ਬੀਬੀਐਮਬੀ ਤੋਂ 500 ਕਰੋੜ ਰੁਪਏ ਆਪਣੇ ਅਖੌਤੀ ‘ਟੈਕਸ ਹਿੱਸੇ’ ਵਜੋਂ ਐਲਾਨ ਦਿੱਤੇ।

ਗੋਇਲ ਨੇ ਇਸ ਕਦਮ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਬੀਬੀਐਮਬੀ ਵਿੱਚ ਪੰਜਾਬ ਦੀ ਵੱਡੀ ਹਿੱਸੇਦਾਰੀ ਹੈ, ਅਤੇ ਇਹ ਮਨਮਾਨਾ ਫੈਸਲਾ ਸਿੱਧੇ ਤੌਰ ‘ਤੇ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ। ਅਸੀਂ ਰਸਮੀ ਤੌਰ ‘ਤੇ ਬੀਬੀਐਮਬੀ ਨੂੰ ਪੱਤਰ ਲਿਖ ਕੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਲੇਵੀ ਗੈਰ-ਕਾਨੂੰਨੀ ਅਤੇ ਅਸਵੀਕਾਰਨਯੋਗ ਹੈ। ਅਸੀਂ ਇਸ ਮੁੱਦੇ ਨੂੰ ਬੀਬੀਐਮਬੀ ਅੱਗੇ, ਅਦਾਲਤਾਂ ਵਿੱਚ ਅਤੇ ਹਰ ਸੰਭਵ ਮੰਚ ‘ਤੇ ਪੂਰੀ ਤਾਕਤ ਨਾਲ ਉਠਾਵਾਂਗੇ।

ਕਾਂਗਰਸ ‘ਤੇ ਹਮਲਾ ਬੋਲਦਿਆਂ ਗੋਇਲ ਨੇ ਕਿਹਾ ਕਿ ਜਦੋਂ ਵੀ ਕਾਂਗਰਸ ਸੱਤਾ ਵਿੱਚ ਰਹੀ ਹੈ, ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੇਇਨਸਾਫੀ ਹੀ ਸਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਅਤੇ ਕੇਂਦਰ ਵਿੱਚ ਕਾਂਗਰਸ ਦਾ ਰਾਜ ਸੀ, ਉਦੋਂ ਪੰਜਾਬ ਦੇ ਪਾਣੀ ਲੁੱਟੇ ਗਏ ਸਨ। ਅੱਜ ਉਹੀ ਕਾਂਗਰਸੀ ਮਾਨਸਿਕਤਾ ਹਿਮਾਚਲ ਸਰਕਾਰ ਰਾਹੀਂ ਮੁੜ ਸਾਹਮਣੇ ਆਈ ਹੈ। ਇਹ ਕਾਂਗਰਸ ਦਾ ਅਸਲੀ ਚਿਹਰਾ ਹੈ, ਜੋ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਹੈ।

ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਆਗੂਆਂ ‘ਤੇ ਸ਼ਰਮਨਾਕ ਚੁੱਪ ਧਾਰਨ ਕਰਨ ਅਤੇ ਅਸਲ ਵਿੱਚ ਪੰਜਾਬ ਦੇ ਵਿਰੁੱਧ ਖੜ੍ਹਨ ਲਈ ਵੀ ਨਿਸ਼ਾਨਾ ਸਾਧਿਆ। ਗੋਇਲ ਨੇ ਟਿੱਪਣੀ ਕੀਤੀ, “ਇਹ ਬਹੁਤ ਮੰਦਭਾਗਾ ਹੈ ਕਿ ਪੰਜਾਬ ਕਾਂਗਰਸ ਦੇ ਆਗੂਆਂ ਨੇ ਪੰਜਾਬ ਦੇ ਹੱਕਾਂ ਲਈ ਆਵਾਜ਼ ਉਠਾਉਣ ਦੀ ਬਜਾਏ ਆਪਣੇ ਹੀ ਸੂਬੇ ਦੇ ਖਿਲਾਫ ਖੜ੍ਹੇ ਹੋਣ ਦਾ ਰਾਹ ਚੁਣਿਆ ਹੈ।

‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਚਟਾਨ ਵਾਂਗ ਖੜ੍ਹੀ ਹੈ। ਅਸੀਂ ਕਿਸੇ ਵੀ ਕੀਮਤ ‘ਤੇ ਪੰਜਾਬ ਨਾਲ ਕੋਈ ਬੇਇਨਸਾਫੀ ਜਾਂ ਵਿੱਤੀ ਸ਼ੋਸ਼ਣ ਨਹੀਂ ਹੋਣ ਦੇਵਾਂਗੇ। ਗੈਰ-ਕਾਨੂੰਨੀ ਸੈੱਸ ਲਗਾਉਣ ਜਾਂ ਪੰਜਾਬ ਦੇ ਜਾਇਜ਼ ਹਿੱਸੇ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...