ਲੁਧਿਆਣਾ: ਪੰਜਾਬ ਦੀ ਸਿਆਸੀ ਲੜਾਈ ‘ਚ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਬੁੱਧਵਾਰ ਤੋਂ ਉਤਰ ਗਈ ਹੈ। ਸਮ੍ਰਿਤੀ ਇਰਾਨੀ ਨੇ ਲੁਧਿਆਣਾ ਪਹੁੰਚਣ ‘ਤੇ ਕਾਂਗਰਸ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬੀਆਂ ਨੂੰ ਇਨਸਾਫ਼ ਨਹੀਂ ਦੇ ਸਕੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਰਾਹੁਲ ਗਾਂਧੀ ਨੂੰ ਟੁਕੜੇ-ਟੁਕੜੇ ਗੈਂਗ ਦਾ ਨੇਤਾ ਕਿਹਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਹੀ ਵਿਕਾਸ ਹੋਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਚੋਣਾਂ ਕਰਕੇ ਸੂਬੇ ‘ਚ ਸਿਆਸੀ ਅਖਾੜਾ ਭੱਖਿਆ ਹੋਇਆ ਹੈ। ਰਾਜ ‘ਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ 10 ਮਾਰਚ ਨੂੰ ਨਤੀਜੇ ਆਉਣਗੇ।
----------- Advertisement -----------
ਲੁਧਿਆਣਾ ਪਹੁੰਚੀ ਸਮ੍ਰਿਤੀ ਇਰਾਨੀ ਦਾ ਰਾਹੁਲ ਗਾਂਧੀ ‘ਤੇ ਹਮਲਾ, ਕਿਹਾ ਟੁਕੜੇ-ਟੁਕੜੇ ਗੈਂਗ ਦਾ ਨੇਤਾ
Published on
----------- Advertisement -----------












