November 16, 2026, 4:09 pm
----------- Advertisement -----------
HomeNewsBreaking Newsਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

Published on

----------- Advertisement -----------

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ ਤੋਂ ਕਿਤੇ ਜ਼ਿਆਦਾ ਗੰਭੀਰ ਹੁੰਦੇ ਸਨ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ ਤਿੰਨ ਲੱਖ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ‘ਤੇ ਰੇਬੀਜ਼ ਦਾ ਖ਼ਤਰਾ ਬਣਿਆ ਰਹਿੰਦਾ ਸੀ। ਜੇਕਰ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਬਿਮਾਰੀ 100 ਫ਼ੀਸਦੀ ਘਾਤਕ ਹੁੰਦੀ ਹੈ ਪਰ ਸਮੇਂ ਸਿਰ ਟੀਕਾਕਰਨ ਨਾਲ ਇਸ ਦੀ ਪੂਰੀ ਤਰ੍ਹਾਂ ਰੋਕਥਾਮ ਕੀਤੀ ਜਾ ਸਕਦੀ ਹੈ। ਪਹਿਲਾਂ ਐਂਟੀ-ਰੇਬੀਜ਼ ਟੀਕਾਕਰਨ (ਏਆਰਵੀ) ਸਿਰਫ਼ 48 ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਹੀ ਉਪਲੱਬਧ ਸੀ, ਜਿਸ ਕਾਰਨ ਪੀੜਤਾਂ, ਜਿਹਨਾਂ ਵਿੱਚ ਅਕਸਰ ਬੱਚੇ, ਬਜ਼ੁਰਗ ਅਤੇ ਰੋਜ਼ਾਨਾ ਮਜ਼ਦੂਰੀ ਕਰਨ ਵਾਲੇ ਕਾਮੇ ਹੁੰਦੇ ਹਨ, ਨੂੰ ਘਰਾਂ ਤੋਂ ਦੂਰ ਜਾਣਾ ਪੈਂਦਾ ਸੀ, ਘੰਟਿਆਂ ਤੱਕ ਉਡੀਕ ਕਰਨੀ ਪੈਂਦੀ ਸੀ, ਉਨ੍ਹਾਂ ਦੀ ਮਜ਼ਦੂਰੀ ਦਾ ਨੁਕਸਾਨ ਹੁੰਦਾ ਸੀ ਅਤੇ ਕਈ ਮਾਮਲਿਆਂ ਵਿੱਚ, ਜ਼ਰੂਰੀ ਪੰਜ ਖੁਰਾਕਾਂ ਵਾਲੇ ਟੀਕਾਕਰਨ ਸ਼ਡਿਊਲ ਨੂੰ ਵਿਚਕਾਰੋਂ ਛੱਡਣ ਲਈ ਮਜਬੂਰ ਹੋਣਾ ਪੈਂਦਾ ਸੀ। ਇਹ ਪਾੜਾ ਪ੍ਰਣਾਲੀਗਤ ਸੀ ਅਤੇ ਕੀਮਤੀ ਮਨੁੱਖੀ ਜਾਨਾਂ ‘ਤੇ ਇਸ ਦਾ ਜੋਖਮ ਗੰਭੀਰ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਇਸ ਹਕੀਕਤ ਨੂੰ ਨਿਰਣਾਇਕ ਢੰਗ ਨਾਲ ਨਵਾਂ ਰੂਪ ਦਿੱਤਾ ਗਿਆ ਹੈ। ਸੂਬੇ ਭਰ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਸਥਾਪਿਤ ਕੀਤੇ ਗਏ 881 ਆਮ ਆਦਮੀ ਕਲੀਨਿਕਾਂ ਦੇ ਵਿਸ਼ਾਲ ਨੈਟਵਰਕ ਦਾ ਲਾਭ ਉਠਾਉਂਦਿਆਂ, ਪੰਜਾਬ ਸਰਕਾਰ ਨੇ ਪ੍ਰਾਇਮਰੀ ਕੇਅਰ ਪੱਧਰ ‘ਤੇ ਏਆਰਵੀ ਸੇਵਾਵਾਂ ਨੂੰ ਯਕੀਨੀ ਬਣਾ ਕੇ ਆਪਣੇ ਸਭ ਤੋਂ ਅਹਿਮ ਜਨਤਕ ਸਿਹਤ ਸੁਧਾਰ ਨੂੰ ਯਕੀਨੀ ਬਣਾਇਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਪਹੁੰਚਯੋਗ ਅਤੇ ਕਿਫਾਇਤੀ ਸਿਹਤ ਸੰਭਾਲ ਸੇਵਾਵਾਂ ਰਾਹੀਂ ਸੂਬੇ ਦੇ ਹਰ ਵਿਅਕਤੀ ਦੀ ਰੱਖਿਆ ਲਈ ਵਚਨਬੱਧ ਹੈ। ਹਰ ਸਾਲ ਕੁੱਤਿਆਂ ਦੇ ਕੱਟਣ ਦੇ ਲਗਭਗ 3 ਲੱਖ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਸੂਬੇ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਐਂਟੀ-ਰੇਬੀਜ਼ ਟੀਕਾਕਰਨ ਸੇਵਾਵਾਂ ਯਕੀਨੀ ਬਣਾ ਕੇ ਜਨਤਕ ਸਿਹਤ ਖੇਤਰ ਵਿੱਚ ਇਕ ਅਹਿਮ ਮੀਲ ਪੱਥਰ ਸਥਾਪਤ ਕੀਤਾ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਸਮੇਂ ਸਿਰ, ਸੰਪੂਰਨ ਇਲਾਜ ਪ੍ਰਦਾਨ ਕਰਕੇ ਅਸੀਂ ਇੱਕ ਸੁਰੱਖਿਅਤ, ਸਿਹਤਮੰਦ ਪੰਜਾਬ ਸਿਰਜ ਰਹੇ ਹਾਂ।”

ਆਮ ਆਦਮੀ ਕਲੀਨਿਕ, ਜਿੱਥੇ ਪਹਿਲਾਂ ਹੀ ਓ.ਪੀ.ਡੀ. ਵਿੱਚ 4.6 ਕਰੋੜ ਤੋਂ ਵੱਧ ਮਰੀਜ਼ਾਂ ਦੀ ਆਮਦ ਹੁੰਦੀ ਹੈ ਅਤੇ ਜੋ ਰੋਜ਼ਾਨਾ ਲਗਭਗ 70,000 ਮਰੀਜ਼ਾਂ ਨੂੰ ਇਲਾਜ ਪ੍ਰਦਾਨ ਕਰਦੇ ਹਨ, ਪੰਜਾਬ ਦੀ ਪ੍ਰਾਇਮਰੀ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਵਜੋਂ ਉੱਭਰੇ ਹਨ। ਇਨ੍ਹਾਂ ਸਾਰੇ ਕਲੀਨਿਕਾਂ ਵਿੱਚ ਏਆਰਵੀ ਸੇਵਾਵਾਂ ਨੂੰ ਏਕੀਕ੍ਰਿਤ ਕਰਕੇ, ਮਾਨ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਕੁੱਤੇ ਦੇ ਕੱਟਣ ਦਾ ਅਰਥ ਹੁਣ ਘਬਰਾਹਟ, ਖਰਚਾ ਜਾਂ ਦੇਰੀ ਨਹੀਂ ਹੈ। ਹੁਣ ਇਹ ਇਲਾਜ ਤੁਰੰਤ ਘਰ ਦੇ ਨਜ਼ਦੀਕ, ਬਿਨਾਂ ਕਤਾਰਾਂ ਵਿੱਚ ਲੱਗੇ ਅਤੇ ਬਿਨਾਂ ਕਿਸੇ ਵਿੱਤੀ ਬੋਝ ਦੇ ਉਪਲਬਧ ਕਰਵਾਇਆ ਜਾ ਰਿਹਾ ਹੈ ਅਤੇ ਪੂਰੀਆਂ ਪੰਜ ਖੁਰਾਕਾਂ ਵਾਲਾ ਇਹ ਟੀਕਾਕਰਨ ਕੋਰਸ ਨਜ਼ਦੀਕੀ ਕਲੀਨਿਕ ‘ਤੇ ਮੁਫ਼ਤ ਪ੍ਰਦਾਨ ਕੀਤਾ ਜਾਂਦਾ ਹੈ।

ਪਿਛਲੇ ਚਾਰ ਮਹੀਨਿਆਂ ਵਿੱਚ, ਹਰ ਮਹੀਨੇ ਔਸਤਨ ਕੁੱਤਿਆਂ ਦੇ ਕੱਟਣ ਦੇ 1,500 ਪੀੜਤ ਆਮ ਆਦਮੀ ਕਲੀਨਿਕਾਂ ਵਿੱਚ ਰਿਪੋਰਟ ਕਰ ਰਹੇ ਹਨ। ਮਹੱਤਵਪੂਰਨ ਗੱਲ ਇਹ ਹੈ ਕਿ ਮਰੀਜ਼ ਦੇ ਕਲੀਨਿਕਾਂ ਵਿੱਚ ਪਹੁੰਚਣ ਦੇ ਕੁਝ ਮਿੰਟਾਂ ਦੇ ਅੰਦਰ ਹੀ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਰੇਬੀਜ਼ ਨਾਲ ਹੋਣ ਵਾਲੀਆਂ ਮੌਤਾਂ ਦੇ ਜੋਖਮ ਨੂੰ ਘਟਾਇਆ ਜਾ ਰਿਹਾ ਹੈ। ਹਜ਼ਾਰਾਂ ਲੋਕ ਮੁਕੰਮਲ ਟੀਕਾਕਰਨ ਸ਼ਡਿਊਲ ਪੂਰਾ ਕਰ ਰਹੇ ਹਨ, ਜੋ ਕਿ ਪਹਿਲਾਂ ਦੇ ਹਸਪਤਾਲ-ਕੇਂਦ੍ਰਿਤ ਮਾਡਲ ਵਿੱਚ ਗਰੰਟੀਸ਼ੁਦਾ ਨਹੀਂ ਸੀ।

ਮਰੀਜ਼ਾਂ ਦੇ ਅਨੁਭਵ ਵਿੱਚ ਬਦਲਾਅ ਲਿਆਉਣਾ ਵੀ ਬੇਹੱਦ ਮਹੱਤਵਪੂਰਨ ਹੈ। ਪਹਿਲਾਂ ਇਹ ਅਨੁਭਵ ਤਣਾਅਪੂਰਨ, ਖਰਚੀਲਾ ਅਤੇ ਅਨਿਸ਼ਚਿਤ ਹੁੰਦਾ ਸੀ, ਜਿਸ ਨੂੰ ਹੁਣ ਕੁਸ਼ਲ ਜਨਤਕ ਸਿਹਤ ਸੁਰੱਖਿਆ ਵਿੱਚ ਬਦਲ ਦਿੱਤਾ ਗਿਆ ਹੈ। ਪੀੜਤਾਂ ਨੂੰ ਤੁਰੰਤ ਦੇਖਭਾਲ, ਸਹੀ ਸਲਾਹ, ਢਾਂਚਾਗਤ ਫਾਲੋ-ਅੱਪ ਅਤੇ ਨਿਰੰਤਰ ਡਾਕਟਰੀ ਨਿਗਰਾਨੀ ਪ੍ਰਦਾਨ ਕੀਤੀ ਜਾਂਦੀ ਹੈ। ਪੇਂਡੂ ਪਰਿਵਾਰਾਂ ਅਤੇ ਰੋਜ਼ਾਨਾ ਦਿਹਾੜੀ ਕਰਨ ਵਾਲਿਆਂ ਲਈ ਇਹ ਤਬਦੀਲੀ ਬਿਨ੍ਹਾਂ ਕਿਸੇ ਜੋਖਮ ਤੋਂ ਸੁਰੱਖਿਆ ਯਕੀਨੀ ਬਣਾਉਂਦੀ ਹੈ।

ਗਿਣਤੀ ਅਤੇ ਬੁਨਿਆਦੀ ਢਾਂਚੇ ਤੋਂ ਪਰੇ, ਇਹ ਸੁਧਾਰ ਭਗਵੰਤ ਮਾਨ ਸਰਕਾਰ ਦੇ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਸਬੰਧੀ ਵਿਆਪਕ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ ਜਿਸ ਤਹਿਤ ਜਨਤਕ ਸਿਹਤ ਜੋਖਮਾਂ ਦਾ ਅੰਦਾਜ਼ਾ ਲਗਾਉਣਾ, ਫਰੰਟਲਾਈਨ ਪ੍ਰਣਾਲੀਆਂ ਨੂੰ ਮਜ਼ਬੂਤ ਕਰਨਾ ਅਤੇ ਨਾਗਰਿਕਾਂ ਦੇ ਸਨਮਾਨ ਤੇ ਸਹੂਲਤਾਂ ਨੂੰ ਨੀਤੀਆਂ ਵਿੱਚ ਤਰਜੀਹ ਦੇਣਾ ਸ਼ਾਮਲ ਹੈ। ਪਹਿਲਾਂ ਅਣਗੌਲਿਆਂ ਕੀਤੀ ਇਸ ਐਮਰਜੈਂਸੀ ਨੂੰ ਤਰਜੀਹੀ ਰੋਕਥਾਮ ਦੇਖਭਾਲ ਦਾ ਰੂਪ ਦੇ ਕੇ, ਪੰਜਾਬ ਸਰਕਾਰ ਨੇ ਇਹ ਸਪੱਸ਼ਟ ਕੀਤਾ ਹੈ ਕਿ ਕਿਵੇਂ ਨਿਰਣਾਇਕ ਲੀਡਰਸ਼ਿਪ ਅਤੇ ਮਜ਼ਬੂਤ ਪ੍ਰਾਇਮਰੀ ਸਿਹਤ ਸੰਭਾਲ ਕੀਮਤੀ ਜਾਨਾਂ ਨੂੰ ਬਚਾ ਸਕਦੀ ਹੈ, ਅਸਮਾਨਤਾ ਨੂੰ ਘਟਾ ਸਕਦੀ ਹੈ ਅਤੇ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਲੋਕਾਂ ਦਾ ਵਿਸ਼ਵਾਸ਼ ਬਹਾਲ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...