January 21, 2026, 7:33 pm
----------- Advertisement -----------
HomeNewsBreaking Newsਕੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਜਪਾ ਆਗੂਆਂ ਵੱਲੋਂ ਪ੍ਰਚਾਰੀ...

ਕੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਜਪਾ ਆਗੂਆਂ ਵੱਲੋਂ ਪ੍ਰਚਾਰੀ ਗਈ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਕੀਤੀ ਮੰਗ

Published on

----------- Advertisement -----------

*ਚੰਡੀਗੜ੍ਹ, 18 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇੱਕ ਫਰਜ਼ੀ ਅਤੇ ਐਡਿਟ ਕੀਤੀ ਹੋਈ ਵੀਡੀਓ ਰਾਹੀਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਉਣ ਵਾਲੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਕੰਗ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੋਵਾਂ ਦੀਆਂ ਫੋਰੈਂਸਿਕ ਸਾਇੰਸ ਲੈਬਾਰਟਰੀਆਂ (ਐਫ.ਐਸ.ਐਲ) ਦੀ ਜਾਂਚ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਬੰਧਤ ਵੀਡੀਓ ਫਰਜ਼ੀ ਸੀ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ‘ਤੇ ਸਿੱਖ ਗੁਰੂਆਂ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਝੂਠੇ ਦੋਸ਼ ਲਗਾਉਣ ਲਈ ਇਸ ਨੂੰ ਬੜੀ ਸ਼ਰਾਰਤ ਨਾਲ ਐਡਿਟ ਕੀਤਾ ਗਿਆ ਸੀ। ਵਿਗਿਆਨਕ ਰਿਪੋਰਟਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਵੱਲੋਂ ਅਜਿਹਾ ਕੋਈ ਸ਼ਬਦ ਨਹੀਂ ਬੋਲਿਆ ਗਿਆ ਸੀ।

ਇਸ ਘਟਨਾ ਨੂੰ ਫਿਰਕੂ ਸਦਭਾਵਨਾ ਨੂੰ ਭੜਕਾਉਣ ਦੀ ਜਾਣਬੁੱਝ ਕੇ ਕੀਤੀ ਗਈ ਇੱਕ ਖਤਰਨਾਕ ਕੋਸ਼ਿਸ਼ ਕਰਾਰ ਦਿੰਦਿਆਂ ਕੰਗ ਨੇ ਕਿਹਾ ਕਿ ਇਹ ਫਰਜ਼ੀ ਵੀਡੀਓ ਭਾਜਪਾ ਆਗੂ ਕਪਿਲ ਮਿਸ਼ਰਾ ਵੱਲੋਂ ਸਿੱਖ ਧਾਰਮਿਕ ਭਾਵਨਾਵਾਂ ਨੂੰ ਹਥਿਆਰ ਬਣਾ ਕੇ ਲੋਕਾਂ ਵਿੱਚ ਗੁੱਸਾ ਪੈਦਾ ਕਰਨ ਅਤੇ ਸਿਆਸੀ ਲਾਹਾ ਲੈਣ ਦੀ ਨੀਅਤ ਨਾਲ ਫੈਲਾਈ ਗਈ ਸੀ।

ਕੰਗ ਨੇ ਕਿਹਾ ਕਿ ਇਹ ਕੋਈ ਗਲਤੀ ਜਾਂ ਗਲਤਫਹਿਮੀ ਨਹੀਂ ਹੈ। ਇਹ ਧੋਖਾਧੜੀ ਦੀ ਇੱਕ ਅਜਿਹੀ ਕਾਰਵਾਈ ਹੈ ਜੋ ਸਿੱਖ ਧਰਮ ਅਤੇ ਕਦਰਾਂ-ਕੀਮਤਾਂ ‘ਤੇ ਸਿੱਧਾ ਹਮਲਾ ਕਰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸਿਆਸੀ ਲਾਹੇ ਲਈ ਝੂਠ ਅਤੇ ਹੇਰਾਫੇਰੀ ਰਾਹੀਂ ਸਿੱਖ ਗੁਰੂਆਂ ਦੀ ਪਵਿੱਤਰਤਾ ਦਾ ਸਹਾਰਾ ਲੈਣਾ ਇੱਕ ਨਾ-ਮਾਫ਼ੀਯੋਗ ਨੈਤਿਕ ਅਪਰਾਧ ਹੈ।

ਕੰਗ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਸਿੱਖ ਗੁਰੂਆਂ ਨੇ ਆਪਣੀਆਂ ਜਾਨਾਂ ਸੱਤਾ ਜਾਂ ਵਿਸ਼ੇਸ਼ ਅਧਿਕਾਰਾਂ ਲਈ ਨਹੀਂ, ਸਗੋਂ ਧਰਮ, ਸੱਚ, ਮਨੁੱਖੀ ਸਨਮਾਨ ਅਤੇ ਜ਼ਮੀਰ ਦੀ ਆਜ਼ਾਦੀ ਲਈ ਵਾਰੀਆਂ ਸਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਦੇਸ਼ ਦੀ ਨੈਤਿਕ ਰੀੜ੍ਹ ਦੀ ਹੱਡੀ ਰਹੀ ਹੈ ਅਤੇ ਜਦੋਂ ਉਸ ਦੇ ਵਿਸ਼ਵਾਸ ‘ਤੇ ਹਮਲਾ ਹੁੰਦਾ ਹੈ, ਤਾਂ ਉਹ ਚੁੱਪ ਦੀ ਨਹੀਂ ਬਲਕਿ ਨਿਆਂ ਦੀ ਉਮੀਦ ਕਰਦੀ ਹੈ।

‘ਆਪ’ ਸੰਸਦ ਮੈਂਬਰ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਹੈ ਕਿ ਅਜਿਹੀ ਘਟਨਾ ਉਸ ਸਮੇਂ ਵਾਪਰੀ ਜਦੋਂ ਸਿੱਖ ਕੌਮ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਹੀ ਸੀ, ਜਿਨ੍ਹਾਂ ਨੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣੀ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨੈਤਿਕ ਉਲੰਘਣਾ ਦਾ ਸਭ ਤੋਂ ਵੱਡਾ ਰੂਪ ਹਨ।

ਪ੍ਰਧਾਨ ਮੰਤਰੀ ਦੀ ਜ਼ਮੀਰ ਅਤੇ ਅਗਵਾਈ ਨੂੰ ਸਿੱਧੀ ਅਪੀਲ ਕਰਦਿਆਂ ਕੰਗ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਚੁੱਪ ਜਾਂ ਅਣਗਹਿਲੀ ਨੂੰ ਸਹਿਮਤੀ ਵਜੋਂ ਦੇਖੇ ਜਾਣ ਦਾ ਖਤਰਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕਪਿਲ ਮਿਸ਼ਰਾ ਵਿਰੁੱਧ ਫੈਸਲਾਕੁੰਨ ਕਾਰਵਾਈ ਕਰਨ, ਜਿਸ ਵਿੱਚ ਉਸ ਨੂੰ ਸਾਰੇ ਅਹੁਦਿਆਂ ਤੋਂ ਹਟਾਉਣਾ ਅਤੇ ਉਸ ਦੀਆਂ ਹਰਕਤਾਂ ਦੀ ਜਨਤਕ ਤੌਰ ‘ਤੇ ਨਿੰਦਾ ਕਰਨਾ ਸ਼ਾਮਲ ਹੋਵੇ।

ਕੰਗ ਨੇ ਕਿਹਾ ਕਿ।ਸਖ਼ਤ ਕਾਰਵਾਈ ਇੱਕ ਸਪੱਸ਼ਟ ਸੰਦੇਸ਼ ਦੇਵੇਗੀ ਕਿ ਗੁਰੂਆਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਕੋਈ ਵੀ ਸਿਆਸੀ ਇੱਛਾ ਧਰਮ ਤੋਂ ਉੱਪਰ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਸਮੇਂ ਸਿਰ ਦਖ਼ਲ ਵਿਸ਼ਵਾਸ ਬਹਾਲ ਕਰਨ, ਸਿੱਖ ਕੌਮ ਨੂੰ ਨਿਆਂ ਦਿਵਾਉਣ ਅਤੇ ਇਸ ਗੱਲ ਦੀ ਪੁਸ਼ਟੀ ਕਰਨ ਵਿੱਚ ਮਦਦ ਕਰੇਗਾ ਕਿ ਜਿਨ੍ਹਾਂ ਆਦਰਸ਼ਾਂ ਲਈ ਸਿੱਖ ਗੁਰੂਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਹਨ, ਉਹ ਅਜੋਕੇ ਭਾਰਤ ਵਿੱਚ ਵੀ ਸੁਰੱਖਿਅਤ ਰਹਿਣਗੇ।

ਕੰਗ ਨੇ ਦੁਹਰਾਇਆ ਕਿ ਪੰਜਾਬ ਸਿਆਸੀ ਲਾਹੇ ਲਈ ਸਮਾਜ ਨੂੰ ਵੰਡਣ ਜਾਂ ਧਾਰਮਿਕ ਵਿਸ਼ਵਾਸਾਂ ਦੀ ਤੌਹੀਨ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰੇਗਾ ਅਤੇ ਸੱਚ, ਸਦਭਾਵਨਾ ਅਤੇ ਨਿਆਂ ਲਈ ਮਜ਼ਬੂਤੀ ਨਾਲ ਖੜ੍ਹਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ

*ਚੰਡੀਗੜ੍ਹ, 19 ਜਨਵਰੀ 2026*:ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ...

“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ  ਹਿਰਾਸਤ ‘ਚ ਲਏ

ਚੰਡੀਗੜ੍ਹ, 20 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ...

ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ ‘ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ

*ਚੰਡੀਗੜ੍ਹ, 20 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

**ਅਜਨਾਲਾ (ਅੰਮ੍ਰਿਤਸਰ), 21ਜਨਵਰੀ:ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ...

ਅਕਾਲੀਆਂ ਦੇ ਰਾਜ ਦੌਰਾਨ ਹੁੰਦੀ ਗੁੰਡਾਗਰਦੀ ਅਤੇ ਬੇਅਦਬੀ ਨੂੰ ਲੋਕ ਕਦੇ ਭੁੱਲ ਨਹੀਂ ਸਕਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮਜੀਠਾ(ਅੰਮ੍ਰਿਤਸਰ), 19 ਜਨਵਰੀ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ...

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ: ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

*ਚੰਡੀਗੜ੍ਹ, 19 ਜਨਵਰੀ 2026*:ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਆਗੂਆਂ ਵੱਲੋਂ 'ਆਪ' ਨੇਤਾ...

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

*ਚੰਡੀਗੜ੍ਹ, 17 ਜਨਵਰੀ, 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੰਭੀਰ ਸੰਕਟ ਤੋਂ ਮੁਕੰਮਲ ਇਲਾਜ ਵੱਲ ਕਦਮ: ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

*ਚੰਡੀਗੜ੍ਹ, 17 ਜਨਵਰੀ 2026*:ਸਾਲਾਂ ਤੋਂ, ਪੰਜਾਬ ਵਿੱਚ ਕੁੱਤੇ ਦੇ ਕੱਟਣ ਦੇ ਨਤੀਜੇ ਇਕ ਜ਼ਖ਼ਮ...

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

*ਅੰਮ੍ਰਿਤਸਰ, 15 ਜਨਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਨੰਗੇ ਪੈਰੀਂ ਅਰਦਾਸ...