November 16, 2026, 3:47 pm
----------- Advertisement -----------
HomeNewsBreaking Newsਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ 'ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ...

ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ‘ਚ ਜਾ ਰਹੇ ਅਕਾਲੀ ਆਗੂ, ਕੀ ਗੈਂਗਸਟਰਾਂ ਰਾਹੀਂ ਸੱਤਾ ‘ਚ ਆਉਣਾ ਚਾਹੁੰਦੇ ਸੁਖਬੀਰ ਬਾਦਲ?: ਧਾਲੀਵਾਲ

Published on

----------- Advertisement -----------


*ਚੰਡੀਗੜ੍ਹ, 31 ਜਨਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਅਕਾਲੀ ਆਗੂਆਂ ਵੱਲੋਂ ਗੈਂਗਸਟਰਾਂ ਦੇ ਪਰਿਵਾਰਾਂ ਦੇ ਸਮਾਗਮਾਂ ਵਿੱਚ ਸ਼ਾਮਿਲ ਹੋਣ ‘ਤੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਗੈਂਗਸਟਰਵਾਦ ਅਤੇ ਡਰੱਗ ਮਾਫੀਏ ਖ਼ਿਲਾਫ਼ ਵੱਡੀ ਜੰਗ ਲੜ ਰਹੀ ਹੈ ਤਾਂ ਅਕਾਲੀ ਦਲ ਗੈਂਗਸਟਰਾਂ ਨਾਲ ਸਾਂਝਾਂ ਪਾ ਰਿਹਾ ਹੈ।

ਵਿਧਾਇਕ ਧਾਲੀਵਾਲ ਨੇ ਅੰਮ੍ਰਿਤਸਰ ਵਿੱਚ ਅੰਮ੍ਰਿਤਪਾਲ ਸਿੰਘ ਬਾਠ ਦੀ ਭੈਣ ਦੇ ਵਿਆਹ ਸਮਾਗਮ ਵਿੱਚ ਸੁਖਬੀਰ ਸਿੰਘ ਬਾਦਲ, ਵਿਰਸਾ ਸਿੰਘ ਵਲਟੋਹਾ, ਗਨੀਵ ਕੌਰ ਮਜੀਠੀਆ, ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਸ਼ਮੂਲੀਅਤ ਵਾਲੀਆਂ ਤਸਵੀਰਾਂ ਦਿਖਾਈਆਂ। ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਅਕਾਲੀ ਦਲ ਬਾਦਲ ਦੀਆਂ ਨੀਅਤਾਂ ਅਤੇ ਤਰਜੀਹਾਂ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸ਼ਮੂਲੀਅਤ ਦਰਸਾਉਂਦੀ ਹੈ ਕਿ ਜਦੋਂ ਮਾਨ ਸਰਕਾਰ ਗੈਂਗਸਟਰ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਅਕਾਲੀ ਦਲ ਗੈਂਗਸਟਰਾਂ ਨੂੰ ਪਾਲ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧ ਬਣਾ ਰਿਹਾ ਹੈ।

ਧਾਲੀਵਾਲ ਨੇ ਕਿਹਾ ਕਿ ਇੱਕ ਪਾਸੇ ਸੁਖਬੀਰ ਬਾਦਲ ਦੂਜੇ-ਤੀਜੇ ਦਿਨ ਬਿਆਨ ਦਿੰਦੇ ਹਨ ਕਿ ਗੈਂਗਸਟਰਵਾਦ ਖ਼ਤਮ ਨਹੀਂ ਹੋ ਰਿਹਾ । ਦੂਜੇ ਪਾਸੇ ਉਹੀ ਸੁਖਬੀਰ ਬਾਦਲ ਗੈਂਗਸਟਰਾਂ ਦੇ ਪਰਿਵਾਰਾਂ ਦੇ ਵਿਆਹਾਂ ਵਿੱਚ ਸ਼ਾਮਿਲ ਹੋ ਕੇ ਸਾਬਤ ਕਰ ਰਹੇ ਹਨ ਕਿ ਉਨ੍ਹਾਂ ਦੀ ਸਿਆਸੀ ਲੜਾਈ ਗੈਂਗਸਟਰਾਂ ਦੇ ਸਿਰ ‘ਤੇ ਹੈ ਅਤੇ ਉਹ ਗੈਂਗਸਟਰਾਂ ਨੂੰ ਵਰਤ ਕੇ ਪੰਜਾਬ ਦੀ ਸੱਤਾ ‘ਤੇ ਆਉਣਾ ਚਾਹੁੰਦੇ ਹਨ।

ਆਪ ਆਗੂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਪੰਜਾਬ ਦੇ ਮੁੰਡਿਆਂ ਨੂੰ ਅੱਤਵਾਦ ਦੀ ਭੱਠੀ ਵਿੱਚ ਝੋਕਿਆ ਸੀ। ਉਸੇ ਤਰ੍ਹਾਂ ਅੱਜ ਅਕਾਲੀ ਦਲ ਪੰਜਾਬ ਦੇ ਮੁੰਡਿਆਂ ਨੂੰ ਗੈਂਗਸਟਰ ਬਣਾ ਕੇ ਆਪਣੀ ਕੁਰਸੀ ਦੀ ਲਾਲਸਾ ਪੂਰੀ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਂਗਰਸ ਉਸ ਕਾਲੇ ਦੌਰ ਲਈ ਜ਼ਿੰਮੇਵਾਰ ਸੀ ਉੱਥੇ ਅਕਾਲੀ ਦਲ ਵੀ ਬਰਾਬਰ ਦਾ ਜ਼ਿੰਮੇਵਾਰ ਸੀ।

ਧਾਲੀਵਾਲ ਨੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਤੋਂ ਸਾਵਧਾਨ ਅਤੇ ਚੌਕੰਨੇ ਰਹਿਣਾ ਚਾਹੀਦਾ ਹੈ। ਪਹਿਲਾਂ ਵੀ ਕਾਂਗਰਸ ਅਤੇ ਅਕਾਲੀਆਂ ਨੇ ਪੰਜਾਬ ਨੂੰ ਅੱਗ ਦੀ ਭੱਠੀ ਵਿੱਚ ਧੱਕਿਆ ਸੀ ਅਤੇ ਹੁਣ ਫਿਰ ਗੈਂਗਸਟਰਾਂ ਨੂੰ ਪਾਲ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਭਾਵੇਂ ਇਹ ਲੋਕ ਜੋ ਮਰਜ਼ੀ ਕਰ ਲੈਣ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਾਅਦਾ ਹੈ ਕਿ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਡਰੱਗ ਮਾਫੀਆ ਜ਼ਰੂਰ ਖ਼ਤਮ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...